06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਪੰਜਾਬ ਸੀ.ਐੱਮ ਦੇ ਓ.ਐੱਸ.ਡੀ. ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਸੀ.ਬੀ.ਆਈ. ਵਲੋਂ ਕੇਸ ਦਰਜ

ਚੰਡੀਗੜ੍ਹ, 6 ਅਕਤੂਬਰ (ਕਪਿਲ ਵਧਵਾ, ਰਣਧੀਰ ਸਿੰਘ ਫੱਗੂਵਾਲਾ)- ਪੰਜਾਬ ਦੇ ਮੁੱਖ ਮੰਤਰੀ ਦੇ ਓ.ਐੱਸ.ਡੀ. ਰਾਜਬੀਰ ਘੁੰਮਣ ਸਮੇਤ 6 ਵਿਅਕਤੀਆਂ ਖ਼ਿਲਾਫ਼...

Ad Position 21
No active advertisement
ਅਜੀਤ ਡੈਸਕ 06-10-2026

ਚੰਡੀਗੜ੍ਹ, 6 ਅਕਤੂਬਰ (ਕਪਿਲ ਵਧਵਾ, ਰਣਧੀਰ ਸਿੰਘ ਫੱਗੂਵਾਲਾ)- ਪੰਜਾਬ ਦੇ ਮੁੱਖ ਮੰਤਰੀ ਦੇ ਓ.ਐੱਸ.ਡੀ. ਰਾਜਬੀਰ ਘੁੰਮਣ ਸਮੇਤ 6 ਵਿਅਕਤੀਆਂ ਖ਼ਿਲਾਫ਼ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਅਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਮਿਲੀ ਰਿਪੋਰਟ ਦੇ ਆਧਾਰ ’ਤੇ ਸੀ.ਬੀ.ਆਈ. ਨੇ ਇਹ ਕਾਰਵਾਈ ਕੀਤੀ ਹੈ। ਸੀ.ਬੀ.ਆਈ. ਮੁਤਾਬਕ ਮਾਮਲੇ ’ਚ ਅਧਿਕਾਰੀਆਂ ਦੀਆਂ ਪੋਸਟਿੰਗਾਂ, ਜਿਨ੍ਹਾਂ ’ਚ ਆਈ.ਏ.ਐੱਸ. ਅਤੇ ਆਈ.ਪੀ.ਐੱਸ. ਅਧਿਕਾਰੀ ਵੀ ਸ਼ਾਮਲ ਹਨ, ਨੂੰ ਪ੍ਰਭਾਵਿਤ ਕਰਨ ਅਤੇ ਵਿਭਾਗੀ ਕਾਰਵਾਈਆਂ ’ਚ ਦਖ਼ਲ ਦੇਣ ਦੇ ਦੋਸ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਇਸ ਤੋਂ ਇਲਾਵਾ ਨੀਤੀ ਬਣਾਉਣ, ਪ੍ਰਸ਼ਾਸਨਿਕ ਮਨਜ਼ੂਰੀਆਂ, ਟੈਂਡਰ ਸ਼ਰਤਾਂ, ਲਾਇਸੈਂਸਿੰਗ, ਜ਼ਮੀਨ ਦੀ ਵਰਤੋਂ ’ਚ ਤਬਦੀਲੀ (ਲੈਂਡ ਯੂਜ਼ ਕਨਵਰਜ਼ਨ), ਜਾਇਦਾਦੀ ਵਿਵਾਦਾਂ ਅਤੇ ਮਾਲ ਤੇ ਜ਼ਮੀਨ ਨਾਲ ਸਬੰਧਤ ਮਾਮਲਿਆਂ ’ਚ ਕਥਿਤ ਤੌਰ ’ਤੇ ਆਰਥਿਕ ਲਾਭ ਲੈ ਕੇ ਪ੍ਰਭਾਵ ਪਾਉਣ ਦੇ ਦੋਸ਼ ਲਗਾਏ ਗਏ ਹਨ। ਸੀ.ਬੀ.ਆਈ. ਨੇ ਕਿਹਾ ਕਿ ਮਾਮਲੇ ’ਚ ਦੋ ਸਰਕਾਰੀ ਮੁਲਾਜ਼ਮਾਂ, ਵਿਚੋਲਿਆਂ ਅਤੇ ਸਹਿਯੋਗੀਆਂ ਸਮੇਤ ਰਾਜਬੀਰ ਘੁੰਮਣ, ਨਿਤਿਨ ਗੋਹਲ, ਜਿਤਿਨ ਗੋਹਲ ਉਰਫ਼ ਰਾਜਾ, ਰੋਮੀ ਰਾਜਾ ਮਹਾਜਨ, ਬੀਰ ਦੇਵਿੰਦਰ ਅਤੇ ਆਰ.ਐੱਸ. ਨਾਗਰਾ ਨੂੰ ਨਾਮਜ਼ਦ ਕੀਤਾ ਗਿਆ ਹੈ। ਇਸ ਤੋਂ ਇਲਾਵਾ ਅਣਪਛਾਤੇ ਸਰਕਾਰੀ ਮੁਲਾਜ਼ਮਾਂ ਅਤੇ ਨਿੱਜੀ ਵਿਅਕਤੀਆਂ ਨੂੰ ਵੀ ਕੇਸ ’ਚ ਸ਼ਾਮਲ ਕੀਤਾ ਗਿਆ ਹੈ।

ਚੰਡੀਗੜ੍ਹ ਸਮੇਤ 7 ਸ਼ਹਿਰਾਂ ’ਚ 8 ਥਾਵਾਂ ’ਤੇ ਛਾਪੇ

ਕੇਸ ਦਰਜ ਕਰਨ ਤੋਂ ਬਾਅਦ ਸੀ.ਬੀ.ਆਈ. ਨੇ ਚੰਡੀਗੜ੍ਹ, ਮੁਹਾਲੀ, ਗੁਰਦਾਸਪੁਰ, ਲੁਧਿਆਣਾ, ਪਟਿਆਲਾ, ਸੰਗਰੂਰ ਅਤੇ ਜਲੰਧਰ ’ਚ ਮੁਲਜ਼ਮਾਂ ਨਾਲ ਸਬੰਧਤ 8 ਥਾਵਾਂ ’ਤੇ ਇਕੋ ਸਮੇਂ ਤਲਾਸ਼ੀ ਮੁਹਿੰਮ ਚਲਾਈ। ਤਲਾਸ਼ੀ ਦੌਰਾਨ ਲੈਪਟਾਪ, ਮੋਬਾਈਲ ਫੋਨ ਅਤੇ ਵੱਖ-ਵੱਖ ਦਸਤਾਵੇਜ਼ ਸਮੇਤ ਹੋਰ ਸਮੱਗਰੀ ਬਰਾਮਦ ਕਰਕੇ ਕਬਜ਼ੇ ’ਚ ਲਈ ਗਈ ਹੈ।

ਸੀ.ਬੀ.ਆਈ. ਅਨੁਸਾਰ ਜ਼ਬਤ ਕੀਤੀ ਗਈ ਸਮੱਗਰੀ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਰਿਸ਼ਵਤਖੋਰੀ ਅਤੇ ਕਥਿਤ ਬੇਨਿਯਮੀਆਂ ਨਾਲ ਸਬੰਧਤ ਸਬੂਤਾਂ ਦੀ ਪੜਤਾਲ ਕੀਤੀ ਜਾ ਸਕੇ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਇਸ ਤੋਂ ਇਲਾਵਾ ਸੂਤਰਾਂ ਤੋਂ ਸਾਹਮਣੇ ਆਇਆ ਹੈ ਕਿ ਸੀ.ਬੀ.ਆਈ. ਨੇ ਭਰਿਸ਼ਟਾਚਾਰ ਰੋਕਥਾਮ ਕਾਨੂੰਨ ਦੀ ਧਾਰਾ 7 ਅਤੇ 7 ਏ ਅਤੇ ਬੀ.ਐਨ.ਐੱਸ. ਦੀ ਧਾਰਾ 61 (2) ਤਹਿਤ ਮੁੱਖ ਮੰਤਰੀ ਤੇ ਓ.ਐਸ.ਡੀ. ਰਾਜਵੀਰ ਘੁੰਮਣ ਤੋਂ ਇਲਾਵਾ ਪੰਜ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਹੈ। ਇਸ ਦੇ ਨਾਲ ਹੀ ਇਸੇ ਮਾਮਲੇ ਤਹਿਤ ਚੰਡੀਗੜ੍ਹ ਅਤੇ ਪੰਜਾਬ ਸਣੇ ਕੁੱਲ ਅੱਠ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਸੀ.ਐਮ. ਦੇ ਓ. ਐਸ. ਡੀ. ਡਾ. ਰੋਮੀ ਰਾਜਾ ਮਹਾਜਨ ਦੇ ਘਰ ਸੀ.ਬੀ.ਆਈ. ਦੀ ਛਾਪੇਮਾਰੀ ਅਗਲੀ ਖ਼ਬਰ ਕੇਂਦਰੀ ਕੈਬਨਿਟ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਰਕਾਰ ਦੇ ਮੁਖੀ ਵਜੋਂ 25 ਸਾਲ ਪੂਰੇ ਕਰਨ ’ਤੇ ਸ਼ਲਾਘਾ ਕਰਦਿਆਂ...
Ad Position 24