07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਸਰਕਾਰ ਦੇ ਮੁਖੀ ਵਜੋਂ 25 ਸਾਲ ਪੂਰੇ ਹੋਣ ’ਤੇ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਸ੍ਰੀ ਵਿਨਾਇਕ ਮੰਦਰ ’ਚ ਪੂਜਾ

ਨਵੀਂ ਦਿੱਲੀ, 7 ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਰਕਾਰ ਦੇ ਮੁਖੀ ਵਜੋਂ 25 ਸਾਲ ਪੂਰੇ ਕੀਤੇ। ਇਸ ਖਾਸ ਮੌਕੇ ਨੂੰ ਮਨਾਉਣ ਲਈ ਉਨ੍ਹਾਂ ਨੇ ਦਿੱਲੀ ਦੇ ਸ੍ਰੀ ਵਿਨਾਇਕ ਮੰਦਰ ਵਿਚ ਪੂਜਾ ਤੇ ਪ੍ਰਾਰਥਨਾ ਕੀਤੀ।

Ad Position 21
No active advertisement
ਅਜੀਤ ਡੈਸਕ 07-10-2026

ਨਵੀਂ ਦਿੱਲੀ, 7 ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਰਕਾਰ ਦੇ ਮੁਖੀ ਵਜੋਂ 25 ਸਾਲ ਪੂਰੇ ਕੀਤੇ। ਇਸ ਖਾਸ ਮੌਕੇ ਨੂੰ ਮਨਾਉਣ ਲਈ ਉਨ੍ਹਾਂ ਨੇ ਦਿੱਲੀ ਦੇ ਸ੍ਰੀ ਵਿਨਾਇਕ ਮੰਦਰ ਵਿਚ ਪੂਜਾ ਤੇ ਪ੍ਰਾਰਥਨਾ ਕੀਤੀ। ਮੋਦੀ ਦੀ ਯਾਤਰਾ 7 ਅਕਤੂਬਰ, 2001 ਨੂੰ ਸ਼ੁਰੂ ਹੋਈ ਸੀ, ਜਦੋਂ ਉਹ ਗੁਜਰਾਤ ਦੇ ਮੁੱਖ ਮੰਤਰੀ ਬਣੇ ਸਨ। ਬਾਅਦ ਵਿਚ ਉਹ 2014 ਵਿਚ ਦੇਸ਼ ਦੇ ਪ੍ਰਧਾਨ ਮੰਤਰੀ ਬਣੇ ਤੇ ਲਗਾਤਾਰ ਤਿੰਨ ਵਾਰ ਸੇਵਾ ਕੀਤੀ।

ਉਪ ਰਾਸ਼ਟਰਪਤੀ ਸੀ.ਪੀ. ਰਾਧਾਕ੍ਰਿਸ਼ਨਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ 25 ਸਾਲ ਪੂਰੇ ਕਰਨ 'ਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ 'ਪ੍ਰਧਾਨ ਸੇਵਕ' ਵਜੋਂ ਮੋਦੀ ਦੀ ਯਾਤਰਾ ਨੇ ਸਮਾਵੇਸ਼ੀ ਵਿਕਾਸ ਦੇ ਦ੍ਰਿਸ਼ਟੀਕੋਣ ਨੂੰ ਇਕ ਦੇਸ਼ ਵਿਆਪੀ ਮਿਸ਼ਨ ਵਿਚ ਬਦਲ ਦਿੱਤਾ ਹੈ। ਇਹ ਯਾਤਰਾ "ਸਬਕਾ ਸਾਥ, ਸਬਕਾ ਵਿਕਾਸ, ਸਬਕਾ ਵਿਸ਼ਵਾਸ, ਅਤੇ ਸਬਕਾ ਪ੍ਰਯਾਸ" ਦੇ ਸਿਧਾਂਤਾਂ ਦੁਆਰਾ ਨਿਰਦੇਸ਼ਤ ਹੈ। ਇਕ ਪੋਸਟ ਵਿਚ ਉਪ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਸਰਕਾਰ ਦੇ ਮੁਖੀ ਵਜੋਂ ਦੇਸ਼ ਦੀ ਸੇਵਾ ਦੇ 25 ਸਾਲ ਪੂਰੇ ਕਰਨਾ ਆਪਣੇ ਆਪ ਵਿਚ ਇਕ ਮਹੱਤਵਪੂਰਨ ਮੀਲ ਪੱਥਰ ਹੈ।

Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਨੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ ਦਿੱਤਾ ਦੁਪਹਿਰ ਦੇ ਖਾਣੇ ਦਾ ਸੱਦਾ- ਸੂਤਰ ਅਗਲੀ ਖ਼ਬਰ ਅਜਨਾਲਾ ਦੇ ਮੁੱਖ ਚੌਂਕ ਵਿਚ ਬੱਚਿਆਂ ਨਾਲ ਭਰਿਆ ਆਟੋ ਪਲਟਿਆ, ਮੱਚਿਆ ਚੀਕ-ਚਿਹਾੜਾ
Ad Position 24