07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਦੋ ਨੌਜਵਾਨਾਂ ਦੀ ਗੋਲੀਆਂ ਮਾਰ ਕੇ ਹੱਤਿਆ

ਚੌਹਲਾ ਸਾਹਿਬ (ਤਰਨਤਾਰਨ), 7 ਅਕਤੂਬਰ (ਬਲਵਿੰਦਰ ਸਿੰਘ ਚੋਹਲਾ)- ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਪਖੋਪੁਰ ਵਿਖੇ ਬੀਤੀ ਦੇਰ ਰਾਤ ਦੋ ਨੌਜਵਾਨਾਂ ਦੀ ਗੋਲੀਆਂ ਮਾਰ ਕੇ ਹੱਤਿਆ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਤੋਂ ਬਾਅਦ ਪਿੰਡ ਅਤੇ ਆਸ-ਪਾਸ ਦੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।

Ad Position 21
No active advertisement
ਅਜੀਤ ਡੈਸਕ 07-10-2026

ਚੌਹਲਾ ਸਾਹਿਬ (ਤਰਨਤਾਰਨ), 7 ਅਕਤੂਬਰ (ਬਲਵਿੰਦਰ ਸਿੰਘ ਚੋਹਲਾ)- ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਪਖੋਪੁਰ ਵਿਖੇ ਬੀਤੀ ਦੇਰ ਰਾਤ ਦੋ ਨੌਜਵਾਨਾਂ ਦੀ ਗੋਲੀਆਂ ਮਾਰ ਕੇ ਹੱਤਿਆ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਤੋਂ ਬਾਅਦ ਪਿੰਡ ਅਤੇ ਆਸ-ਪਾਸ ਦੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।

ਮੁੱਢਲੀ ਜਾਣਕਾਰੀ ਅਨੁਸਾਰ ਦੋਵੇਂ ਨੌਜਵਾਨਾਂ ਨੂੰ ਕਿਸੇ ਅਣ-ਪਛਾਤੇ ਕਾਰਨਾਂ ਕਰਕੇ ਕਤਲ ਕੀਤਾ ਗਿਆ। ਹਾਲਾਂਕਿ ਕਤਲ ਦੇ ਪਿੱਛੇ ਅਸਲ ਕਾਰਨ ਕੀ ਹੈ ਅਤੇ ਇਸ ਵਾਰਦਾਤ ਨੂੰ ਅੰਜ਼ਾਮ ਦੇਣ ਵਾਲੇ ਕੌਣ ਹਨ, ਇਸ ਬਾਰੇ ਅਜੇ ਤੱਕ ਕੋਈ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ। ਮਰਨ ਵਾਲੇ ਦੋਵਾਂ ਨੌਜਵਾਨਾਂ ਦੀ ਪਹਿਚਾਣ ਪਲਵਿੰਦਰ ਸਿੰਘ ਪਿੰਦਾ (23) ਪੁੱਤਰ ਨਰਿੰਦਰ ਸਿੰਘ ਵਾਸੀ ਪਿੰਡ ਪੱਖੋਪੁਰ ਅਤੇ ਗੁਰਿੰਦਰ ਸਿੰਘ ਬਿੱਲਾ (26) ਪੁੱਤਰ ਕੁਲਵੰਤ ਸਿੰਘ ਵਜੋਂ ਹੋਈ ਹੈ ।

ਘਟਨਾ ਦੀ ਸੂਚਨਾ ਮਿਲਦੇ ਹੀ ਸਬ ਡਵੀਜ਼ਨ ਸ੍ਰੀ ਗੋਇੰਦਵਾਲ ਸਾਹਿਬ ਦੇ ਡੀ. ਐਸ. ਪੀ. ਹਰਿੰਦਰ ਸਿੰਘ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵਲੋਂ ਵੱਖ-ਵੱਖ ਪੱਖਾਂ ਤੋਂ ਮਾਮਲੇ ਦੀ ਤਫ਼ਤੀਸ਼ ਕੀਤੀ ਜਾ ਰਹੀ ਹੈ ਅਤੇ ਕਾਤਲਾਂ ਤੱਕ ਪਹੁੰਚਣ ਲਈ ਲਗਾਤਾਰ ਜਾਂਚ ਕੀਤੀ ਜਾ ਰਹੀ ਹੈ । ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਕਤਲ ਦੇ ਕਾਰਨਾਂ ਅਤੇ ਘਟਨਾ ਨਾਲ ਜੁੜੇ ਹੋਰ ਤੱਥਾਂ ਬਾਰੇ ਸਪੱਸ਼ਟ ਜਾਣਕਾਰੀ ਸਾਹਮਣੇ ਆ ਸਕੇਗੀ।

Ad Position 22
No active advertisement
ਪਿਛਲੀ ਖ਼ਬਰ ਲਾਹੌਰ ਹਵਾਈ ਅੱਡਾ ਪਾਕਿਸਤਾਨ ਤੋਂ 50 ਸਿੱਖ ਸ਼ਰਧਾਲੂ ਭਾਰਤ ਲਈ ਹੋਏ ਰਵਾਨਾ ਅਗਲੀ ਖ਼ਬਰ ਦੇਸ਼ਵਾਸੀਆਂ ਕਾਰਨ ਹੀ ਮੈਂ ਸੇਵਾ ’ਚ ਕੀਤੇ 25 ਸਾਲ ਪੂਰੇ- ਪ੍ਰਧਾਨ ਮੰਤਰੀ ਮੋਦੀ
Ad Position 24