07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਇਨੋਵਾ ਕਾਰ ਦੀ ਟੱਕਰ ਨਾਲ ਆਟੋ ਚਾਲਕ ਦੀ ਮੌਤ

ਛੇਹਰਟਾ (ਅੰਮ੍ਰਿਤਸਰ), 7 ਅਕਤੂਬਰ (ਪੱਤਰ ਪ੍ਰੇਰਕ) - ਇਕ ਤੇਜ਼ ਰਫਤਾਰ ਇਨੋਵਾ ਗੱਡੀ ਆਟੋ ਵਿਚ ਵੱਜਣ 'ਤੇ ਆਟੋ ਚਾਲਕ ਦੀ ਮੌਕੇ 'ਤੇ ਹੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ...

Ad Position 21
No active advertisement
ਅਜੀਤ ਡੈਸਕ 07-10-2026

ਛੇਹਰਟਾ (ਅੰਮ੍ਰਿਤਸਰ), 7 ਅਕਤੂਬਰ (ਪੱਤਰ ਪ੍ਰੇਰਕ) - ਇਕ ਤੇਜ਼ ਰਫਤਾਰ ਇਨੋਵਾ ਗੱਡੀ ਆਟੋ ਵਿਚ ਵੱਜਣ 'ਤੇ ਆਟੋ ਚਾਲਕ ਦੀ ਮੌਕੇ 'ਤੇ ਹੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਇਕ ਤੇਜ਼ ਰਫ਼ਤਾਰ ਇਨੋਵਾ ਕਾਰ ਵਲੋਂ ਇਕ ਬੈਟਰੀ ਆਟੋ ਨੂੰ ਟੱਕਰ ਮਾਰ ਦੇਣ ਉਪਰੰਤ ਇਕ ਹੌਂਡਾ ਸਿਟੀ ਕਾਰਨ ਟੱਕਰ ਮਾਰਨ ਉਪਰੰਤ ਡਿਵਾਈਡਰ ਪਾਰ ਕਰਕੇ ਕੰਧ ਵਿਚ ਵੱਜ ਗਈ, ਜਿਸ ਨਾਲ ਗੱਡੀ ਪੂਰੀ ਤਰ੍ਹਾਂ ਨੁਕਸਾਨੀ ਗਈ ਹੈ ਤੇ ਆਟੋ ਚਾਲਕ ਦੀ ਮੌਕੇ ਤੇ ਹੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਹਾਦਸੇ ਦੀ ਸੂਚਨਾ ਮਿਲਣ 'ਤੇ ਪੁਲਿਸ ਪਾਰਟੀ ਵਲੋਂ ਮੌਕੇ 'ਤੇ ਪਹੁੰਚ ਕੇ ਇਨੋਵਾ ਕਾਰ ਦੇ ਡਰਾਈਵਰ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ ਤੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ 130 ਗੁੰਮਸ਼ੁਦਾ ਮੋਬਾਈਲ ਫੋਨ ਲੱਭ ਕੇ ਫਾਜ਼ਿਲਕਾ ਪੁਲਿਸ ਨੇ ਕੀਤੇ ਅਸਲ ਮਾਲਕਾਂ ਦੇ ਹਵਾਲੇ ਅਗਲੀ ਖ਼ਬਰ ਦਿੱਲੀ ਪੁਲਿਸ ਕਰ ਰਹੀ ਹੈ ਜੰਤਰ-ਮੰਤਰ ਨੇੜੇ ਕਾਂਗਰਸ ਦੇ ਪ੍ਰਦਰਸ਼ਨ ਦੌਰਾਨ ਪੁਲਿਸ ਮੁਲਾਜ਼ਮਾਂ 'ਤੇ ਕਥਿਤ ਹਮਲੇ ਦੀਆਂ ਵੀਡ...
Ad Position 24