08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ਉਪਰੰਤ ਪਰਗਟ ਸਿੰਘ ਦਾ ਰਾਜਾਸਾਂਸੀ ਹਵਾਈ ਅੱਡੇ ’ਤੇ ਭਰਵਾਂ ਸਵਾਗਤ

ਅਜਨਾਲਾ/ਰਾਜਾਸਾਂਸੀ, (ਅੰਮ੍ਰਿਤਸਰ), 8 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਦੇ ਅੰਮ੍ਰਿਤਸਰ ਪੁੱਜਣ ’ਤੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਕਾਂਗਰਸੀ ਆਗੂਆਂ, ਵਰਕਰਾਂ ਅਤੇ ਸਮਰਥਕਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 08-10-2026

ਅਜਨਾਲਾ/ਰਾਜਾਸਾਂਸੀ, (ਅੰਮ੍ਰਿਤਸਰ), 8 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਦੇ ਅੰਮ੍ਰਿਤਸਰ ਪੁੱਜਣ ’ਤੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਕਾਂਗਰਸੀ ਆਗੂਆਂ, ਵਰਕਰਾਂ ਅਤੇ ਸਮਰਥਕਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਵੀ ਉਨ੍ਹਾਂ ਦੇ ਨਾਲ ਮੌਜੂਦ ਰਹੇ।ਪਰਗਟ ਸਿੰਘ ਦੇ ਸਵਾਗਤ ਲਈ ਹਵਾਈ ਅੱਡੇ ’ਤੇ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਅਤੇ ਵਰਕਰ ਇਕੱਤਰ ਹੋਏ। ਇਸ ਦੌਰਾਨ ਪਾਰਟੀ ਆਗੂਆਂ ਤੇ ਵਰਕਰਾਂ ਵਲੋਂ ਉਨ੍ਹਾਂ ਨੂੰ ਵਧਾਈ ਦਿੰਦਿਆਂ ਪੰਜਾਬ ਕਾਂਗਰਸ ਦੀ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।

ਜ਼ਿਕਰਯੋਗ ਹੈ ਕਿ ਕਾਂਗਰਸ ਹਾਈਕਮਾਨ ਵਲੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਅਸਤੀਫ਼ੇ ਤੋਂ ਬਾਅਦ ਸਾਬਕਾ ਭਾਰਤੀ ਹਾਕੀ ਕਪਤਾਨ ਅਤੇ ਜਲੰਧਰ ਕੈਂਟ ਤੋਂ ਵਿਧਾਇਕ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਅੰਮ੍ਰਿਤਸਰ ਦੌਰੇ ਦੌਰਾਨ ਪਰਗਟ ਸਿੰਘ ਅਤੇ ਸਚਿਨ ਪਾਇਲਟ ਵਲੋਂ ਸ੍ਰੀ ਦਰਬਾਰ ਸਾਹਿਬ ਸਮੇਤ ਧਾਰਮਿਕ ਅਸਥਾਨਾਂ ’ਤੇ ਨਤਮਸਤਕ ਹੋਣ ਦਾ ਵੀ ਪ੍ਰੋਗਰਾਮ ਹੈ। ਇਸ ਮੌਕੇ ਸਾਬਕਾ ਸੰਸਦ ਮੈਂਬਰ ਜਸਬੀਰ ਸਿੰਘ ਡਿਪਾ, ਸੁਖਬਿੰਦਰ ਸਿੰਘ ਸੁੱਖ ਸਰਕਾਰੀਆ, ਡਾ: ਰਾਜ ਕੁਮਾਰ ਵੇਰਕਾ, ਭਾਰਤ ਭੂਸ਼ਨ ਆਸ਼ੂ, ਹਰਪ੍ਰਤਾਪ ਸਿੰਘ ਅਜਨਾਲਾ,  ਸਮੇਤ ਹੋਰ ਪਾਰਟੀ ਆਗੂ ਵੀ ਮੌਜੂਦ ਸਨ I

Ad Position 22
No active advertisement
ਪਿਛਲੀ ਖ਼ਬਰ ਹਮੇਸ਼ਾ ਮਹਿਸੂਸ ਹੋਵੇਗੀ ਨਾਨਾ ਜੀ ਦੀ ਕਮੀ- ਅਕਸ਼ੇ ਕੁਮਾਰ ਅਗਲੀ ਖ਼ਬਰ ਮੁੱਖ ਮੰਤਰੀ ਮਾਨ ਨੇ ਦਿੱਤੀਆਂ ਭਾਰਤੀ ਹਵਾਈ ਸੈਨਾ ਦਿਵਸ ਦੀਆਂ ਮੁਬਾਰਕਾਂ
Ad Position 24