08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਰੈੱਡ ਕਰਾਸ ਭਵਨ ਵਿਖੇ ਇਤਰਾਜ਼ਯੋਗ-ਪੱਖੀ ਨਾਅਰੇ ਲਿਖਣ ਦੇ ਦੋਸ਼ ਹੇਠ ਦੋ ਕਾਰਕੁੰਨ ਗ੍ਰਿਫ਼ਤਾਰ

ਜਲੰਧਰ, 8 ਅਕਤੂਬਰ (ਜਤਿੰਦਰ ਪੰਮੀ)- ਕਮਿਸ਼ਨਰੇਟ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਪਾਬੰਦੀਸ਼ੁਦਾ ਜਥੇਬੰਦੀ...

Ad Position 21
No active advertisement
ਅਜੀਤ ਡੈਸਕ 08-10-2026

ਜਲੰਧਰ, 8 ਅਕਤੂਬਰ (ਜਤਿੰਦਰ ਪੰਮੀ)- ਕਮਿਸ਼ਨਰੇਟ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਪਾਬੰਦੀਸ਼ੁਦਾ ਜਥੇਬੰਦੀ ਦੇ ਦੋ ਕਾਰਕੁੰਨਾਂ ਨੂੰ ਜਲੰਧਰ ਸਥਿਤ ਰੈੱਡ ਕਰਾਸ ਭਵਨ ਦੀ ਕੰਧ 'ਤੇ ਇਤਰਾਜ਼ਯੋਗ-ਪੱਖੀ ਨਾਅਰੇ ਲਿਖਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਪ੍ਰੀਤ ਸਿੰਘ ਅਤੇ ਰਾਜਦੀਪ ਸਿੰਘ ਦੋਵੇਂ ਵਾਸੀ ਪਿੰਡ ਨਿਹਾਲੂਵਾਲ, ਜਲੰਧਰ ਦਿਹਾਤੀ ਵਜੋਂ ਹੋਈ ਹੈ। ਦੋਵਾਂ ਮੁਲਜ਼ਮਾਂ ਦਾ ਅਪਰਾਧਿਕ ਪਿਛੋਕੜ ਰਿਹਾ ਹੈ ਅਤੇ ਉਨ੍ਹਾਂ ਵਿਰੁੱਧ ਅਸਲਾ ਐਕਟ ਅਤੇ ਐਨ.ਡੀ.ਪੀ.ਐਸ. ਐਕਟ ਆਦਿ ਤਹਿਤ ਕਈ ਮਾਮਲੇ ਦਰਜ ਹਨ।

ਪੁਲਿਸ ਟੀਮਾਂ ਨੇ ਉਨ੍ਹਾਂ ਦਾ ਹੀਰੋ ਸਪਲੈਂਡਰ ਮੋਟਰਸਾਈਕਲ ਜਿਸ ਦੀ ਵਰਤੋਂ ਵਾਰਦਾਤ ਨੂੰ ਅੰਜ਼ਾਮ ਦੇਣ ਲਈ ਕੀਤੀ ਗਈ ਸੀ, ਵੀ ਬਰਾਮਦ ਕਰ ਲਿਆ ਹੈ। ਦੱਸਣਯੋਗ ਹੈ ਕਿ ਲੰਘੀ 29 ਸਤੰਬਰ ਨੂੰ ਇੱਥੇ ਰੈੱਡ ਕਰਾਸ ਭਵਨ ਦੀ ਬਾਹਰੀ ਕੰਧ 'ਤੇ ਇਤਰਾਜ਼ਯੋਗ-ਪੱਖੀ ਨਾਅਰੇ ਲਿਖੇ ਹੋਏ ਮਿਲੇ ਸਨ। ਬਾਅਦ ਵਿਚ, ਪਾਬੰਦੀਸ਼ੁਦਾ ਜਥੇਬੰਦੀ ਦੇ ਮੁੱਖ ਸਾਜ਼ਿਸ਼ਕਰਤਾ ਗੁਰਪਤਵੰਤ ਸਿੰਘ ਪੰਨੂ ਨੇ ਇਸ ਸਬੰਧੀ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਇਕ ਵੀਡੀਓ ਵੀ ਵਾਇਰਲ ਕੀਤੀ ਸੀ।

ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਤੁਰੰਤ ਕਾਰਵਾਈ ਕਰਦਿਆਂ ਇਕ ਐਫ.ਆਈ.ਆਰ. ਦਰਜ ਕੀਤੀ ਅਤੇ ਡੀ.ਸੀ.ਪੀ. ਸਿਟੀ ਆਦਿਤਿਆ ਐਸ ਵਾਰੀਅਰ ਤੇ ਡੀ.ਸੀ.ਪੀ. ਇਨਵੈਸਟੀਗੇਸ਼ਨ ਮਨਪ੍ਰੀਤ ਸਿੰਘ ਢਿੱਲੋਂ ਦੀ ਨਿਗਰਾਨੀ ਹੇਠ ਜਾਂਚ ਸ਼ੁਰੂ ਕੀਤੀ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਸਫ਼ਲਤਾਪੂਰਵਕ ਦੋਵਾਂ ਸ਼ੱਕੀਆਂ ਦੀ ਪਛਾਣ ਕਰਕੇ ਗ੍ਰਿਫ਼ਤਾਰ ਕਰ ਲਿਆ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਗ੍ਰਿਫ਼ਤਾਰ ਮੁਲਜ਼ਮਾਂ ਨੇ ਖੁਲਾਸਾ ਕੀਤਾ ਕਿ 14 ਅਤੇ 15 ਸਤੰਬਰ ਦੀ ਦਰਮਿਆਨੀ ਰਾਤ ਨੂੰ ਉਨ੍ਹਾਂ ਨੇ ਹੁਸ਼ਿਆਰਪੁਰ ਦੇ ਚੱਬੇਵਾਲ ਨੇੜਲੇ ਪਿੰਡ ਬਾੜੀਆਂ ਕਲਾਂ ਵਿਖੇ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਭੰਨ-ਤੋੜ ਵੀ ਕੀਤੀ ਸੀ।

ਇਸ ਸਬੰਧ ਵਿਚ, ਥਾਣਾ ਚੱਬੇਵਾਲ ਵਿਖੇ ਭਾਰਤੀ ਨਿਆ ਸੰਹਿਤਾ (ਬੀਐਨਐਸ) ਦੀ ਧਾਰਾ 298 ਤਹਿਤ ਮਿਤੀ 15.09.2026 ਨੂੰ ਐਫ.ਆਈ.ਆਰ. ਨੰਬਰ 130 ਪਹਿਲਾਂ ਹੀ ਦਰਜ ਹੈ। ਇਸ ਸਬੰਧੀ, ਬੀ.ਐਨ.ਐਸ. ਦੀਆਂ ਧਾਰਾਵਾਂ 147, 152, 196, 61(2) ਅਤੇ ਆਈਟੀ ਐਕਟ ਦੀ ਧਾਰਾ 66ਐਫ ਤਹਿਤ ਪੁਲਿਸ ਡਿਵੀਜ਼ਨ ਨੰਬਰ 6 ਵਿਖੇ ਮਿਤੀ 29.09.2026 ਨੂੰ ਐਫ.ਆਈ.ਆਰ. ਨੰਬਰ 301 ਪਹਿਲਾਂ ਹੀ ਦਰਜ ਕੀਤੀ ਜਾ ਚੁੱਕੀ ਹੈ। ਦੋਵਾਂ ਮੁਲਜ਼ਮਾਂ ਨੂੰ ਸਥਾਨਕ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਦੀ ਮੰਗ ਕੀਤੀ ਜਾਵੇਗੀ ਤਾਂ ਜੋ ਇਸ ਮਾਮਲੇ ਨਾਲ ਜੁੜੀਆਂ ਪਿਛਲੀਆਂ ਅਤੇ ਅਗਲੀਆਂ ਕੜੀਆਂ ਦਾ ਪਤਾ ਲਗਾਇਆ ਜਾ ਸਕੇ ਅਤੇ ਇਸ ਸਾਜ਼ਿਸ਼ ਵਿਚ ਸ਼ਾਮਲ ਹੋਰ ਸਾਥੀਆਂ ਦੀ ਪਛਾਣ ਕੀਤੀ ਜਾ ਸਕੇ।

Ad Position 22
No active advertisement
ਪਿਛਲੀ ਖ਼ਬਰ ਢਿੱਲਵਾਂ ਪੁਲਿਸ ਵਲੋਂ 9 ਗ੍ਰਾਮ ਹੈਰੋਇਨ ਸਮੇਤ ਇਲੈਕਟ੍ਰੋਨਿਕ ਕੰਪਿਊਟਰ ਕੰਡਾ ਸਮੇਤ ਦੋ ਨੌਜਵਾਨ ਕਾਬੂ ਅਗਲੀ ਖ਼ਬਰ ਨਵਾਂਸ਼ਹਿਰ ਪੁਲਿਸ ਨੇ ਨਸ਼ਾ ਸਮੱਗਲਰਾਂ ਦੀ 2 ਕਰੋੜ 32 ਲੱਖ ਦੀ ਪ੍ਰਾਪਰਟੀ ਫ੍ਰੀਜ਼
Ad Position 24