08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਹੁਸ਼ਿਆਰਪੁਰ ਦੇ ਨਜ਼ਦੀਕ ਪਿੰਡ ਬਜਵਾੜਾ ਵਿਚ ਨੌਜਵਾਨ ਦਾ ਕਤਲ

ਹੁਸ਼ਿਆਰਪੁਰ, 8 ਅਕਤੂਬਰ (ਬਲਜਿੰਦਰ ਪਾਲ ਸਿੰਘ)- ਹੁਸ਼ਿਆਰਪੁਰ ਦੇ ਨਜ਼ਦੀਕੀ ਪਿੰਡ ਬਜਵਾੜਾ ਜਿੱਥੇ ਕਿ ਪਿੰਡ...

Ad Position 21
No active advertisement
ਅਜੀਤ ਡੈਸਕ 08-10-2026

ਹੁਸ਼ਿਆਰਪੁਰ, 8 ਅਕਤੂਬਰ (ਬਲਜਿੰਦਰ ਪਾਲ ਸਿੰਘ)- ਹੁਸ਼ਿਆਰਪੁਰ ਦੇ ਨਜ਼ਦੀਕੀ ਪਿੰਡ ਬਜਵਾੜਾ ਜਿੱਥੇ ਕਿ ਪਿੰਡ ਵਿਚ ਰਹਿੰਦੇ ਇਕ 37 ਸਾਲਾ ਨੌਜਵਾਨ ਦਾ ਕਤਲ ਹੋਇਆ ਹੈ। ਮ੍ਰਿਤਕ ਦੀ ਪਹਿਚਾਣ ਜਤਿੰਦਰ ਸਿੰਘ ਵਜੋਂ ਹੋਈ ਹੈ ਜਿਸਦਾ 2 ਸਾਲ ਪਹਿਲਾਂ ਹੀ ਵਿਆਹ ਹੋਇਆ ਸੀ। ਪਰਿਵਾਰ ਦਾ ਕਹਿਣਾ ਹੈ ਕਿ ਜਤਿੰਦਰ ਸਿੰਘ ਅੱਜ ਸਵੇਰ ਦਾ ਲਾਪਤਾ ਸੀ ਜਿਸਦੀ ਭਾਲ ਵੀ ਕੀਤੀ ਗਈ ਸੀ ਪਰੰਤੂ ਦੇਰ ਸ਼ਾਮ ਉਸਦੀ ਲਾਸ਼ ਪਿੰਡ ਦੇ ਲਾਗਿਓਂ ਹੀ ਖੇਤਾਂ ਵਿਚ ਬਰਾਮਦ ਹੋਈ।

ਜਿਸ ਤੋਂ ਬਾਅਦ ਇਸਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਤੇ ਪੁਲਿਸ ਵਲੋਂ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਹਾਲੇ ਤੱਕ ਕਤਲ ਦੇ ਕਾਰਨਾਂ ਦਾ ਕੁੱਝ ਵੀ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਨੌਜਵਾਨ ਟਰੱਕ ਡਰਾਈਵਰ ਦਾ ਕੰਮ ਕਰਦਾ ਸੀ।

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲਾਂ ਵਿਚ ਗੰਦਗੀ ਮਿਲੀ ਤਾਂ ਸਕੂਲ ਮੁਖੀ ਹੋਣਗੇ ਜ਼ਿੰਮੇਵਾਰ-ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਦਾਸਪੁਰ ਅਗਲੀ ਖ਼ਬਰ ਕਸਬਾ ਲੋਪੋਕੇ ਵਿਖੇ ਸ਼੍ਰੀ ਗੁਰੂ ਰਵੀਦਾਸ ਮਹਾਰਾਜ ਜੀ ਨੂੰ ਸਮਰਪਿਤ ਸ਼ਾਨਦਾਰ ਡਰੋਨ ਸ਼ੋਅ ਕਰਵਾਇਆ ਗਿਆ
Ad Position 24