08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਰਮਦਾਸ (ਅਜਨਾਲਾ) ਖੇਤਰ ਵਿਚ ਭਾਰੀ ਗੜੇਮਾਰੀ, ਫ਼ਸਲਾਂ ਦੇ ਨੁਕਸਾਨ ਦਾ ਖਦਸ਼ਾ

ਅਜਨਾਲਾ/ਰਮਦਾਸ, 8 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ/ਜਸਵੰਤ ਸਿੰਘ ਵਾਹਲਾ)- ਸਰਹੱਦੀ ਤਹਿਸੀਲ ਅਜਨਾਲਾ ਦੇ ਕਸਬਾ ਰਮਦਾਸ ਅਤੇ...

Ad Position 21
No active advertisement
ਅਜੀਤ ਡੈਸਕ 08-10-2026

ਅਜਨਾਲਾ/ਰਮਦਾਸ, 8 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ/ਜਸਵੰਤ ਸਿੰਘ ਵਾਹਲਾ)- ਸਰਹੱਦੀ ਤਹਿਸੀਲ ਅਜਨਾਲਾ ਦੇ ਕਸਬਾ ਰਮਦਾਸ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਅੱਜ ਦੇਰ ਸ਼ਾਮ ਅਚਾਨਕ ਹੋਈ ਭਾਰੀ ਗੜੇਮਾਰੀ ਕਾਰਨ ਜਿੱਥੇ ਆਮ ਜਨਜੀਵਨ ਪ੍ਰਭਾਵਿਤ ਹੋਇਆ, ਉੱਥੇ ਫਸਲਾਂ ਨੂੰ ਵੀ ਕਾਫੀ ਨੁਕਸਾਨ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਮਾਰਕੀਟ ਕਮੇਟੀ ਅਜਨਾਲਾ ਦੇ ਚੇਅਰਮੈਨ ਅਤੇ ਸਰਪੰਚ ਰਾਜਵਿੰਦਰ ਸਿੰਘ ਰਾਜੂ ਪੰਜਗਰਾਈਆਂ ਨੇ ਦੱਸਿਆ ਕਿ ਦੇਰ ਸ਼ਾਮ ਪਹਿਲਾਂ ਅਸਮਾਨ ’ਤੇ ਬੱਦਲ ਛਾਏ ਰਹੇ ਅਤੇ ਇਸ ਤੋਂ ਬਾਅਦ ਅਚਾਨਕ ਭਾਰੀ ਗੜੇਮਾਰੀ ਸ਼ੁਰੂ ਹੋ ਗਈ। ਉਨ੍ਹਾਂ ਦੱਸਿਆ ਕਿ ਗੜਿਆਂ ਦਾ ਆਕਾਰ ਕਾਫੀ ਵੱਡਾ ਸੀ, ਜਿਸ ਕਾਰਨ ਖੇਤਾਂ ਵਿਚ ਖੜ੍ਹੀਆਂ ਫ਼ਸਲਾਂ ਦੇ ਨੁਕਸਾਨ ਦਾ ਖਦਸ਼ਾ ਹੈ।

ਉਨ੍ਹਾਂ ਦੱਸਿਆ ਕਿ ਗੜੇਮਾਰੀ ਇੰਨੀ ਤੇਜ਼ ਸੀ ਕਿ ਕਈ ਲੋਕਾਂ ਦੇ ਵਾਹਨਾਂ ’ਤੇ ਵੀ ਗੜਿਆਂ ਦੇ ਵੱਜਣ ਕਾਰਨ ਡੈਂਟ ਪੈਣ ਦੀਆਂ ਸੂਚਨਾਵਾਂ ਮਿਲੀਆਂ ਹਨ। ਅਚਾਨਕ ਹੋਈ ਇਸ ਗੜੇਮਾਰੀ ਕਾਰਨ ਕਿਸਾਨਾਂ ਵਿਚ ਚਿੰਤਾ ਦਾ ਮਾਹੌਲ ਬਣ ਗਿਆ ਹੈ ਅਤੇ ਫ਼ਸਲਾਂ ਦੇ ਹੋਏ ਨੁਕਸਾਨ ਦਾ ਅਸਲ ਅੰਦਾਜ਼ਾ ਕੱਲ੍ਹ ਸਵੇਰੇ ਮੌਕੇ ’ਤੇ ਜਾਇਜ਼ਾ ਲੈਣ ਤੋਂ ਬਾਅਦ ਹੀ ਸਾਹਮਣੇ ਆ ਸਕੇਗਾ।

Ad Position 22
No active advertisement
ਅਗਲੀ ਖ਼ਬਰ ਰਾਣੀ ਮੁਖਰਜੀ ਨੇ ਕੀਤੇ ਬਦਰੀਨਾਥ ਧਾਮ ਦੇ ਦਰਸ਼ਨ
Ad Position 24