09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸ਼ਹੀਦ ਭਾਈ ਜਿੰਦਾ ਤੇ ਭਾਈ ਸੁੱਖਾ ਦੀ 34ਵੀਂ ਬਰਸੀ ਮਨਾਈ

ਅੰਮ੍ਰਿਤਸਰ, 9 ਅਕਤੂਬਰ (ਜਸਵੰਤ ਸਿੰਘ ਜੱਸ)- ਜੂਨ 84 ਦੇ ਨੀਲਾ ਤਾਰਾ ਸਾਕੇ ਦੇ ਰੋਸ ਵਜੋਂ ਜਨਰਲ ਵੈਦਿਆ ਨੂੰ ਆਪਣੀ ਗੋਲੀ ਦਾ ਨਿਸ਼ਾਨਾ ਬਣਾ ਕੇ ਹੱਸਦਿਆਂ ਹੋਇਆਂ ਫਾਂਸੀ ਦੇ ਰੱਸੇ ਚੁੰਮਣ ਵਾਲੇ ਕੌਮੀ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਜੀ 34ਵੀਂ ਬਰਸੀ ਅੱਜ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਹਿਤ ਮਨਾਈ ਗਈ।

Ad Position 21
No active advertisement
ਅਜੀਤ ਡੈਸਕ 09-10-2026

ਅੰਮ੍ਰਿਤਸਰ, 9 ਅਕਤੂਬਰ (ਜਸਵੰਤ ਸਿੰਘ ਜੱਸ)- ਜੂਨ 84 ਦੇ ਨੀਲਾ ਤਾਰਾ ਸਾਕੇ ਦੇ ਰੋਸ ਵਜੋਂ ਜਨਰਲ ਵੈਦਿਆ ਨੂੰ ਆਪਣੀ ਗੋਲੀ ਦਾ ਨਿਸ਼ਾਨਾ ਬਣਾ ਕੇ ਹੱਸਦਿਆਂ ਹੋਇਆਂ ਫਾਂਸੀ ਦੇ ਰੱਸੇ ਚੁੰਮਣ ਵਾਲੇ ਕੌਮੀ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਜੀ 34ਵੀਂ ਬਰਸੀ ਅੱਜ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਹਿਤ ਮਨਾਈ ਗਈ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ ਜਥੇ ਵਲੋਂ ਸ਼ਬਦ ਕੀਰਤਨ ਗਾਇਨ ਕੀਤਾ ਗਿਆ। ਇਸ ਮੌਕੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ।  ਇਸ ਮੌਕੇ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ, ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਮੈਂਬਰ ਭਾਈ ਮਨਜੀਤ ਸਿੰਘ ਭੂਰਾ ਕੋਹਨਾ, ਸੁਰਜੀਤ ਸਿੰਘ ਭਿੱਟੇਵੱਡ, ਮੈਨੇਜਰ ਮੇਜਰ ਸਿੰਘ, ਭਾਈ ਦਲਜੀਤ ਸਿੰਘ ਬਿੱਟੂ, ਪ੍ਰੋਫੈਸਰ ਬਲਜਿੰਦਰ ਸਿੰਘ, ਜਥੇਦਾਰ ਬਖਸ਼ੀਸ਼ ਸਿੰਘ ਅਖੰਡ ਕੀਰਤਨੀ ਜੱਥਾ, ਭਾਈ ਜਰਨੈਲ ਸਿੰਘ ਸਖੀਰਾ, ਪਰਮਜੀਤ ਸਿੰਘ ਮੰਡ, ਭਾਈ ਭੁਪਿੰਦਰ ਸਿੰਘ ਭਲਵਾਨ ਜਰਮਨੀ ਸਮੇਤ ਹੋਰ ਕਈ ਪੰਥਕ ਜਥੇਬੰਦੀਆਂ ਤੇ ਆਗੂ ਅਤੇ ਸੰਗਤਾਂ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਗੌਰਵ ਯਾਦਵ ਬਣੇ ਪੰਜਾਬ ਦੇ ਰੈਗੂਲਰ ਡੀ.ਜੀ.ਪੀ. ਅਗਲੀ ਖ਼ਬਰ ਅੱਜ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ’ਚ ਹੋਵੇਗੀ ਮੈਗਾ ਪੀ.ਟੀ.ਐਮ.
Ad Position 24