09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਪ੍ਰਮੁੱਖ ਧਾਰਮਿਕ ਸ਼ਖ਼ਸੀਅਤਾਂ ਵਲੋਂ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਦਾ ਦੌਰਾ

ਰਾਮਾ ਮੰਡੀ(ਬਠਿੰਡਾ) 9 ਅਕਤੂਬਰ (ਗੁਰਪ੍ਰੀਤ ਸਿੰਘ ਅਰੋੜਾ) - ਬਠਿੰਡਾ ਖੇਤਰ ਦੀਆਂ ਤਿੰਨ ਪ੍ਰਮੁੱਖ ਧਾਰਮਿਕ ਸ਼ਖ਼ਸੀਅਤਾਂ ਨੇ ਅੱਜ ਐੱਚ.ਐੱਮ.ਈ.ਐੱਲ. ਦੀ ਗੁਰੂ ਗੋਬਿੰਦ ਸਿੰਘ ਰਿਫਾਇਨਰੀ...

Ad Position 21
No active advertisement
ਅਜੀਤ ਡੈਸਕ 09-10-2026

ਰਾਮਾ ਮੰਡੀ(ਬਠਿੰਡਾ) 9 ਅਕਤੂਬਰ (ਗੁਰਪ੍ਰੀਤ ਸਿੰਘ ਅਰੋੜਾ) - ਬਠਿੰਡਾ ਖੇਤਰ ਦੀਆਂ ਤਿੰਨ ਪ੍ਰਮੁੱਖ ਧਾਰਮਿਕ ਸ਼ਖ਼ਸੀਅਤਾਂ ਨੇ ਅੱਜ ਐੱਚ.ਐੱਮ.ਈ.ਐੱਲ. ਦੀ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਦਾ ਦੌਰਾ ਕੀਤਾ। ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਦੇ ਜਥੇਦਾਰ ਬਾਬਾ ਟੇਕ ਸਿੰਘ ਜੀ ਧਨੌਲਾ, ਬੁੰਗਾ ਮਸਤੂਆਣਾ ਸਾਹਿਬ ਗੁਰਦੁਆਰਾ, ਤਲਵੰਡੀ ਸਾਬੋ ਦੇ ਮੁਖੀ ਸੰਤ ਬਾਬਾ ਕਾਕਾ ਸਿੰਘ ਜੀ ਅਤੇ ਬੁੱਢਾ ਦਲ ਜਥਾ, ਤਲਵੰਡੀ ਸਾਬੋ ਦੇ ਮੁਖੀ ਬਾਬਾ ਦਲੇਰ ਸਿੰਘ ਹਾਜ਼ਰ ਰਹੇ।
ਇਸ ਮੌਕੇ ਐੱਚ.ਐੱਮ.ਈ.ਐੱਲ. ਦੇ ਪ੍ਰਬੰਧ ਨਿਰਦੇਸ਼ਕ ਅਤੇ ਮੁੱਖ ਕਾਰਜਕਾਰੀ ਅਧਿਕਾਰੀ ਪ੍ਰਭ ਦਾਸ, ਮੁੱਖ ਸੰਚਾਲਨ ਅਧਿਕਾਰੀ ਐੱਮ. ਬੀ. ਗੋਹਿਲ ਅਤੇ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਦੇ ਸੀਨੀਅਰ ਅਧਿਕਾਰੀਆਂ ਨੇ ਧਾਰਮਿਕ ਸ਼ਖ਼ਸੀਅਤਾਂ ਦਾ ਨਿੱਘਾ ਸਵਾਗਤ ਕੀਤਾ। ਇਸ ਦੌਰਾਨ ਸੁਖਾਵੇਂ ਮਾਹੌਲ ਵਿਚ ਵਿਚਾਰ-ਵਟਾਂਦਰਾ ਹੋਇਆ ਅਤੇ ਖੇਤਰ ਵਿਚ ਭਾਈਚਾਰਕ ਸਦਭਾਵਨਾ ਤੇ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਸੰਬੰਧੀ ਚਰਚਾ ਕੀਤੀ ਗਈ।ਦੌਰੇ ਦੌਰਾਨ ਧਾਰਮਿਕ ਸ਼ਖ਼ਸੀਅਤਾਂ ਨੇ ਰਿਫਾਇਨਰੀ ਦੇ ਸੰਚਾਲਨ ਦਾ ਜਾਇਜ਼ਾ ਲਿਆ ਅਤੇ ਇਸ ਦੇ ਸ਼ਾਂਤੀਪੂਰਨ ਤੇ ਸੁਚਾਰੂ ਸੰਚਾਲਨ ’ਤੇ ਭਰੋਸਾ ਪ੍ਰਗਟਾਇਆ। ਇਸ ਦੌਰਾਨ ਧਾਰਮਿਕ ਸ਼ਖ਼ਸੀਅਤਾਂ ਰਿਫਾਇਨਰੀ ਦੀ ਸਾਫ਼-ਸੁਥਰੀ ਅਤੇ ਹਰਿਆਲੀ ਭਰਪੂਰ ਵਾਤਾਵਰਣਕ ਦਿੱਖ ਅਤੇ ਉੱਥੇ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਨੂੰ ਦੇਖ ਕੇ ਬੇਹੱਦ ਪ੍ਰਭਾਵਿਤ ਹੋਈਆਂ। ਰਿਫਾਇਨਰੀ ਦੇ ਅਧਿਕਾਰੀਆਂ ਨੇ ਉਨ੍ਹਾਂ ਨੂੰ ਆਸ-ਪਾਸ ਦੇ ਪਿੰਡਾਂ ਅਤੇ ਭਾਈਚਾਰਿਆਂ ਦੀ ਭਲਾਈ ਲਈ ਐੱਚ.ਐੱਮ.ਈ.ਐੱਲ. ਵਲੋਂ ਕੀਤੇ ਜਾ ਰਹੇ ਵੱਖ-ਵੱਖ ਭਾਈਚਾਰਕ ਵਿਕਾਸ ਕਾਰਜਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।
ਅਧਿਕਾਰੀਆਂ ਨੇ ਸਿਹਤ ਸੇਵਾਵਾਂ, ਸਿੱਖਿਆ, ਮਹਿਲਾ ਸਸ਼ਕਤੀਕਰਨ, ਹੁਨਰ ਵਿਕਾਸ, ਨੌਜਵਾਨਾਂ ਦੀ ਤਰੱਕੀ ਅਤੇ ਹੋਰ ਸਮਾਜਿਕ ਪਹਿਲਕਦਮੀਆਂ ਰਾਹੀਂ ਸਥਾਨਕ ਭਾਈਚਾਰੇ ਦੇ ਜੀਵਨ ਵਿਚ ਸਕਾਰਾਤਮਕ ਬਦਲਾਅ ਲਿਆਉਣ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਦੱਸਿਆ। ਧਾਰਮਿਕ ਸ਼ਖ਼ਸੀਅਤਾਂ ਨੇ ਐੱਚ.ਐੱਮ.ਈ.ਐੱਲ. ਵਲੋਂ ਖੇਤਰ ਦੇ ਵਿਕਾਸ ਅਤੇ ਭਾਈਚਾਰੇ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ’ਤੇ ਤਸੱਲੀ ਪ੍ਰਗਟਾਈ। ਉਨ੍ਹਾਂ ਨੇ ਸਥਾਨਕ ਵਸਨੀਕਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਅਤੇ ਖੇਤਰ ਦੇ ਸਮੁੱਚੇ ਵਿਕਾਸ ਵਿਚ ਰਿਫਾਇਨਰੀ ਦੇ ਯੋਗਦਾਨ ਦੀ ਸ਼ਲਾਘਾ ਕੀਤੀ।ਇਸ ਮੌਕੇ ਵਾਤਾਵਰਣ ਦੀ ਸੰਭਾਲ ਦਾ ਸੰਦੇਸ਼ ਦਿੰਦਿਆਂ ਬੂਟੇ ਲਗਾਉਣ ਦੀ ਗਤੀਵਿਧੀ ਵੀ ਕਰਵਾਈ ਗਈ। ਧਾਰਮਿਕ ਸ਼ਖ਼ਸੀਅਤਾਂ ਨੇ ਰਿਫਾਇਨਰੀ ਵਿਚ ਬੂਟੇ ਲਗਾ ਕੇ ਵਾਤਾਵਰਣ ਦੀ ਸੁਰੱਖਿਆ ਪ੍ਰਤੀ ਸਾਂਝੀ ਜ਼ਿੰਮੇਵਾਰੀ ਨਿਭਾਉਣ ਦਾ ਸੰਦੇਸ਼ ਦਿੱਤਾ।

Ad Position 22
No active advertisement
ਪਿਛਲੀ ਖ਼ਬਰ ਅਦਾਲਤ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਬਰੀ ਕੀਤੇ ਜਾਣ ਵਿਰੁੱਧ ਮੁੜ ਵਿਚਾਰ ਦਾ ਜਵਾਬ ਦਾਖ਼ਲ ਕਰਨ ਲਈ ਦਿੱਤਾ ਸਮਾਂ ਅਗਲੀ ਖ਼ਬਰ ਸ਼ੱਕੀ ਫੂਡ ਪੋਇਜ਼ਨਿੰਗ ਦੇ ਲੱਛਣ ਦਿਖਾਈ ਦੇਣ ਤੋਂ ਬਾਅਦ ਸਰਕਾਰੀ ਮਹਿਲਾ ਪੌਲੀਟੈਕਨਿਕ ਕਾਲਜ ਦੀਆਂ 25 ਵਿਦਿਆਰਥਣਾਂ ਹਸਪਤਾ...
Ad Position 24