09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਹਲਕਾ ਸਮਰਾਲਾ ਤੋਂ ਬਬਲੂ ਲੋਪੋਂ ਇੰਚਾਰਜ ਨਿਯੁਕਤ

ਮਾਛੀਵਾੜਾ ਸਾਹਿਬ (ਲੁਧਿਆਣਾ), 9 ਅਕਤੂਬਰ (ਰਾਜਦੀਪ ਸਿੰਘ ਅਲਬੇਲਾ)- ਪੰਜਾਬ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਦੇ ਜਥੇਬੰਦਕ ਢਾਂਚੇ...

Ad Position 21
No active advertisement
ਅਜੀਤ ਡੈਸਕ 09-10-2026

ਮਾਛੀਵਾੜਾ ਸਾਹਿਬ (ਲੁਧਿਆਣਾ), 9 ਅਕਤੂਬਰ (ਰਾਜਦੀਪ ਸਿੰਘ ਅਲਬੇਲਾ)- ਪੰਜਾਬ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦੇ ਹੋਏ 4 ਹਲਕਿਆਂ ਤੋਂ ਇੰਚਾਰਜ ਨਿਯੁਕਤ ਕੀਤੇ ਗਏ ਹਨ। ਇਸ ਵਿਚ ਹਲਕਾ ਸਮਰਾਲਾ ਤੋਂ ਬਰਜਿੰਦਰ ਸਿੰਘ ਬਬਲੂ ਲੋਪੋਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ। ਜਾਣਕਾਰੀ ਅਨੁਸਾਰ, ਅਕਾਲੀ ਦਲ ਵਾਰਿਸ ਪੰਜਾਬ ਦੇ ਮੁੱਖ ਦਫ਼ਤਰ ਤੋਂ ਸਕੱਤਰ ਪਰਗਟ ਸਿੰਘ ਮਿਆਂਵਿੰਡ ਵਲੋਂ ਜਾਰੀ ਪੱਤਰ ਅਨੁਸਾਰ ਬਰਜਿੰਦਰ ਸਿੰਘ ਬਬਲੂ ਲੋਪੋਂ ਦੀਆਂ ਵਧੀਆ ਸੇਵਾਵਾਂ ਨੂੰ ਦੇਖਦਿਆਂ ਉਨ੍ਹਾਂ ਦੀ ਨਿਯੁਕਤੀ ਕੀਤੀ ਗਈ ਹੈ।

ਨਵ-ਨਿਯੁਕਤ ਹਲਕਾ ਇੰਚਾਰਜ ਬਬਲੂ ਲੋਪੋਂ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਪ੍ਰਗਟਾਉਂਦਿਆਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਤੇ ਈਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਵੱਧ ਤੋਂ ਵੱਧ ਨੌਜਵਾਨਾਂ ਨੂੰ ਲਾਮਬੰਦ ਕਰ ਪਾਰਟੀ ਨਾਲ ਜੋੜਿਆ ਜਾਵੇਗਾ ਤਾਂ ਜੋ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਦੌਰਾਨ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੀ ਸਰਕਾਰ ਬਣਾ ਕੇ ਸੂਬੇ ’ਚੋਂ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਦਾ ਖਾਤਮਾ ਕੀਤਾ ਜਾਵੇਗਾ।  

Ad Position 22
No active advertisement
ਪਿਛਲੀ ਖ਼ਬਰ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਕਾਂਗਰਸੀਆਂ ਨੇ ਫੂਕਿਆ ਪੁਤਲਾ ਅਗਲੀ ਖ਼ਬਰ ਵੋਟ ਚੋਰੀ ਦੇ ਮੁੱਦੇ ’ਤੇ ਕਾਂਗਰਸ ਨੇ ਬਠਿੰਡਾ 'ਚ ਕੱਢਿਆ ਪੈਦਲ ਮਾਰਚ
Ad Position 24