ਸੰਗਰੂਰ, 9 ਅਕਤੂਬਰ (ਦਮਨਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸੰਗਰੂਰ ਤੋਂ ਪਾਰਟੀ ਦੇ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਦੀ ਕੋਰ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ l
ਸ. ਬਾਦਲ ਵਲੋਂ ਅਰਵਿੰਦ ਖੰਨਾ ਦੀ ਕੀਤੀ ਗਈ ਇਸ ਨਿਯੁਕਤੀ ਨਾਲ ਸੰਗਰੂਰ ਇਲਾਕੇ ਦੇ ਅਕਾਲੀ ਆਗੂਆਂ ਤੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਹੈ l