09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਲੁਧਿਆਣਾ ਪੁਲਿਸ ਵਲੋਂ ਸਮਰਾਲਾ ਚੌਂਕ 'ਚ ਲਗਾਇਆ ਗਿਆ ਹਾਈ-ਟੈਕ ਨਾਕਾ

​ਲੁਧਿਆਣਾ, 9 ਅਕਤੂਬਰ- ਪੁਲਿਸ ਕਮਿਸ਼ਨਰ ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ਼ਹਿਰ ਵਿਚ...

Ad Position 21
No active advertisement
ਅਜੀਤ ਡੈਸਕ 09-10-2026

​ਲੁਧਿਆਣਾ, 9 ਅਕਤੂਬਰ- ਪੁਲਿਸ ਕਮਿਸ਼ਨਰ ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ਼ਹਿਰ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਕਰਨ ਅਤੇ ਅਪਰਾਧਿਕ ਗਤੀਵਿਧੀਆਂ 'ਤੇ ਠੱਲ੍ਹ ਪਾਉਣ ਲਈ ਲੁਧਿਆਣਾ ਪੁਲਿਸ ਵਲੋਂ ਸਮਰਾਲਾ ਚੌਂਕ ਵਿਖੇ ਵਿਸ਼ੇਸ਼ ਹਾਈ-ਟੈਕ ਨਾਕਾਬੰਦੀ ਕੀਤੀ ਗਈ। ਇਸ ਚੈਕਿੰਗ ਅਭਿਆਨ ਦੌਰਾਨ ਟ੍ਰੈਫਿਕ ਪੁਲਿਸ ਦੇ ਏ.ਡੀ.ਸੀ.ਪੀ. (ADCP) ਸੁਖਵਿੰਦਰ ਸਿੰਘ ਨੇ ਮੌਕੇ 'ਤੇ ਮੌਜੂਦ ਰਹਿ ਕੇ ਨਾਕੇ ਦਾ ਜਾਇਜ਼ਾ ਲਿਆ ਅਤੇ ਅਹਿਮ ਜਾਣਕਾਰੀ ਸਾਂਝੀ ਕੀਤੀ।

​ਮੀਡੀਆ ਨਾਲ ਗੱਲਬਾਤ ਕਰਦਿਆਂ ਏ.ਡੀ.ਸੀ.ਪੀ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਸ਼ਹਿਰ ਭਰ ਵਿਚ ਬਲੈਕ ਫਿਲਮਾਂ ਲਗਾ ਕੇ ਘੁੰਮਣ ਵਾਲੇ ਵਾਹਨਾਂ, ਸ਼ਰਾਰਤੀ ਅਨਸਰਾਂ ਅਤੇ ਖਾਸ ਕਰਕੇ ਬਿਨ੍ਹਾਂ ਨੰਬਰ ਪਲੇਟਾਂ ਤੋਂ ਚੱਲ ਰਹੇ ਮੋਟਰਸਾਈਕਲਾਂ/ਸਕੂਟਰਾਂ ਖ਼ਿਲਾਫ਼ ਇਕ 'ਸਪੈਸ਼ਲ ਡਰਾਈਵ' ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰ ਦੀਆਂ ਵੱਖ-ਵੱਖ ਸੰਵੇਦਨਸ਼ੀਲ ਥਾਵਾਂ 'ਤੇ ਨਾਕੇਬੰਦੀ ਕਰਕੇ ਅਜਿਹੇ ਵਾਹਨਾਂ ਦੇ ਵੱਡੇ ਪੱਧਰ 'ਤੇ ਚਲਾਨ ਕੱਟੇ ਜਾ ਰਹੇ ਹਨ।

​ਉਨ੍ਹਾਂ ਦੱਸਿਆ ਕਿ ਅਕਸਰ ਦੇਖਣ ਵਿਚ ਆਉਂਦਾ ਹੈ ਕਿ ਅਪਰਾਧਿਕ ਘਟਨਾਵਾਂ ਜਾਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਲਈ ਬਿਨ੍ਹਾਂ ਨੰਬਰ ਪਲੇਟ ਵਾਲੇ ਦੋ-ਪਹੀਆ ਵਾਹਨਾਂ ਦੀ ਵਰਤੋਂ ਕੀਤੀ ਜਾਂਦੀ ਹੈ, ਜਿਸ ਨੂੰ ਧਿਆਨ ਵਿਚ ਰੱਖਦਿਆਂ ਅਜਿਹੇ ਵਾਹਨਾਂ 'ਤੇ ਮੁੱਖ ਫੋਕਸ ਰੱਖਿਆ ਜਾ ਰਹੀ ਹੈ। ਸ਼ੱਕੀ ਵਿਅਕਤੀਆਂ ਦੀ ਜਾਂਚ ਲਈ ਪੁਲਿਸ ਕੋਲ ਮੌਜੂਦ ਐਪ/ਸਿਸਟਮ ਰਾਹੀਂ ਉਨ੍ਹਾਂ ਦਾ ਰਿਕਾਰਡ ਚੈੱਕ ਕੀਤਾ ਜਾ ਰਿਹਾ ਹੈ ਅਤੇ ਜੇਕਰ ਕੋਈ ਅਪਰਾਧਿਕ ਪਿਛੋਕੜ ਵਾਲਾ ਵਿਅਕਤੀ ਕਾਬੂ ਆਉਂਦਾ ਹੈ ਤਾਂ ਉਸ ਖ਼ਿਲਾਫ਼ ਤੁਰੰਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

​ਇਸ ਤੋਂ ਇਲਾਵਾ, ਸੜਕਾਂ 'ਤੇ ਟ੍ਰੈਫਿਕ ਦੀ ਸਮੱਸਿਆ ਅਤੇ ਅਣ-ਅਧਿਕਾਰਤ ਕਬਜ਼ਿਆਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਸੜਕਾਂ 'ਤੇ ਲੱਗਣ ਵਾਲੀਆਂ ਰੇਹੜੀਆਂ-ਫੜੀਆਂ ਕਾਰਨ ਆਵਾਜਾਈ ਵਿੱਚ ਵਿਘਨ ਪੈਂਦਾ ਹੈ। ਇਸ ਸਮੱਸਿਆ ਦੇ ਹੱਲ ਲਈ ਆਉਣ ਵਾਲੇ ਦਿਨਾਂ ਵਿੱਚ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਇਕ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ ਤਾਂ ਜੋ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਇਆ ਜਾ ਸਕੇ।

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਮਾਨ ਵਲੋਂ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰੀ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਅਗਲੀ ਖ਼ਬਰ ਆਮ ਆਦਮੀ ਪਾਰਟੀ (ਲੀਗਲ ਵਿੰਗ) ਦੇ ਸੂਬਾ ਪ੍ਰਧਾਨ ਗਿਆਨ ਸਿੰਘ ਮੂੰਗੋ ਨੇ ਜ਼ਿਲ੍ਹਾ ਬਾਰ ਨਾਲ ਕੀਤੀ ਬੈਠਕ
Ad Position 24