09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਮੁੱਖ ਮੰਤਰੀ ਮਾਨ ਵਲੋਂ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰੀ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 27 ਅਕਤੂਬਰ ਤੋਂ 5 ਨਵੰਬਰ ਤੱਕ ਹੋਣ ਵਾਲੀ ਏਸ਼ੀਅਨ ਹਾਕੀ...

Ad Position 21
No active advertisement
ਅਜੀਤ ਡੈਸਕ 09-10-2026

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 27 ਅਕਤੂਬਰ ਤੋਂ 5 ਨਵੰਬਰ ਤੱਕ ਹੋਣ ਵਾਲੀ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੇ ਮੱਦੇਨਜ਼ਰ ਸਾਰੇ ਸਬੰਧਤ ਵਿਭਾਗਾਂ ਨੂੰ ਤਿਆਰੀਆਂ ਸਮੇਂ ਸਿਰ ਮੁਕੰਮਲ ਕਰਨ ਅਤੇ ਵਿਸ਼ਵ ਪੱਧਰੀ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਕਿਹਾ ਕਿ ਟੂਰਨਾਮੈਂਟ ਦੌਰਾਨ ਖਿਡਾਰੀਆਂ, ਅਧਿਕਾਰੀਆਂ, ਦਰਸ਼ਕਾਂ ਅਤੇ ਮਹਿਮਾਨਾਂ ਨੂੰ ਬਿਹਤਰੀਨ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਸ਼ਹਿਰਾਂ ਦੇ ਸੁੰਦਰੀਕਰਨ, ਆਪਸੀ ਤਾਲਮੇਲ ਅਤੇ ਮਹਿਮਾਨਨਵਾਜ਼ੀ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ।

ਚੈਂਪੀਅਨਸ਼ਿਪ ਦੀਆਂ ਤਿਆਰੀਆਂ ਸਬੰਧੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਵੱਕਾਰੀ ਅੰਤਰਰਾਸ਼ਟਰੀ ਖੇਡ ਸਮਾਗਮ ਪੰਜਾਬ ਦੇ ਖੇਡ ਇਤਿਹਾਸ ਵਿਚ ਇਕ ਨਵਾਂ ਮੀਲ ਪੱਥਰ ਸਾਬਤ ਹੋਣਾ ਚਾਹੀਦਾ ਹੈ। ਉਨ੍ਹਾਂ ਨੇ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਪ੍ਰਬੰਧਾਂ ਵਿਚ ਕਿਸੇ ਵੀ ਤਰ੍ਹਾਂ ਦੀ ਕਮੀ ਨਾ ਰਹਿਣ ਦੇਣ ਦੀ ਹਦਾਇਤ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਆਪਣੇ ਅਮੀਰ ਹਾਕੀ ਵਿਰਸੇ ਅਤੇ ਭਾਰਤੀ ਖੇਡਾਂ ਵਿਚ ਪਾਏ ਅਹਿਮ ਯੋਗਦਾਨ ਦੇ ਮੱਦੇਨਜ਼ਰ ਅੰਤਰਰਾਸ਼ਟਰੀ ਖੇਡ ਸਮਾਗਮਾਂ ਦੀ ਮੇਜ਼ਬਾਨੀ ਵਿਚ ਨਵੇਂ ਮਾਪਦੰਡ ਸਥਾਪਤ ਕਰਨੇ ਚਾਹੀਦੇ ਹਨ। ਉਨ੍ਹਾਂ ਅਨੁਸਾਰ, ਇਹ ਟੂਰਨਾਮੈਂਟ ਸੂਬੇ ਨੂੰ ਆਪਣੀਆਂ ਖੇਡ ਪ੍ਰਾਪਤੀਆਂ, ਬੁਨਿਆਦੀ ਢਾਂਚੇ, ਸੱਭਿਆਚਾਰਕ ਵਿਰਾਸਤ ਅਤੇ ਮਹਿਮਾਨਨਵਾਜ਼ੀ ਨੂੰ ਵਿਸ਼ਵ ਪੱਧਰ ’ਤੇ ਪੇਸ਼ ਕਰਨ ਦਾ ਅਹਿਮ ਮੌਕਾ ਪ੍ਰਦਾਨ ਕਰੇਗਾ।

ਉਨ੍ਹਾਂ ਕਿਹਾ ਕਿ ਭਾਰਤ, ਚੀਨ, ਮਲੇਸ਼ੀਆ, ਜਾਪਾਨ, ਬੰਗਲਾਦੇਸ਼ ਅਤੇ ਦੱਖਣੀ ਕੋਰੀਆ ਵਰਗੇ ਪ੍ਰਮੁੱਖ ਹਾਕੀ ਦੇਸ਼ਾਂ ਦੀ ਸ਼ਮੂਲੀਅਤ ਨਾਲ ਪੰਜਾਬ ਕੌਮਾਂਤਰੀ ਖੇਡ ਜਗਤ ਵਿਚ ਵਿਸ਼ੇਸ਼ ਪਛਾਣ ਬਣਾਏਗਾ। ਇਸ ਲਈ ਟੂਰਨਾਮੈਂਟ ਨਾਲ ਜੁੜੀਆਂ ਸਾਰੀਆਂ ਤਿਆਰੀਆਂ ਪੇਸ਼ੇਵਰ ਢੰਗ ਨਾਲ ਨੇਪਰੇ ਚਾੜ੍ਹੀਆਂ ਜਾਣ।

ਮੁੱਖ ਮੰਤਰੀ ਨੇ ਦੱਸਿਆ ਕਿ ਟੂਰਨਾਮੈਂਟ ਦਾ ਉਦਘਾਟਨੀ ਸਮਾਰੋਹ 27 ਅਕਤੂਬਰ ਨੂੰ ਜਲੰਧਰ ਵਿਚ ਹੋਵੇਗਾ, ਜਦਕਿ ਮੁਕਾਬਲੇ 27 ਅਕਤੂਬਰ ਤੋਂ 5 ਨਵੰਬਰ ਤੱਕ ਕਰਵਾਏ ਜਾਣਗੇ। ਉਨ੍ਹਾਂ ਨੇ ਪ੍ਰਬੰਧਕੀ ਵਿਭਾਗਾਂ ਨੂੰ ਨਿਰਧਾਰਤ ਸਮੇਂ ਤੋਂ ਪਹਿਲਾਂ ਤਿਆਰੀਆਂ ਪੂਰੀਆਂ ਕਰਨ ਅਤੇ ਅੰਤਰਰਾਸ਼ਟਰੀ ਮਿਆਰਾਂ ਅਨੁਸਾਰ ਸਮਾਗਮ ਦਾ ਸਫਲ ਆਯੋਜਨ ਯਕੀਨੀ ਬਣਾਉਣ ਲਈ ਕਿਹਾ।

ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸੂਬੇ ਭਰ ਵਿਚ ਟਰਾਫੀ ਟੂਰ ਕਰਵਾਉਣ ਅਤੇ ਵਿਦਿਆਰਥੀਆਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਲੋਕਾਂ ਵਿੱਚ ਖੇਡਾਂ ਪ੍ਰਤੀ ਉਤਸ਼ਾਹ ਵਧਾਉਣ ਅਤੇ ਨੌਜਵਾਨਾਂ ਨੂੰ ਹਾਕੀ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣ, ਤਾਂ ਜੋ ਇਹ ਅੰਤਰਰਾਸ਼ਟਰੀ ਸਮਾਗਮ ਪੰਜਾਬ ਲਈ ਯਾਦਗਾਰੀ ਬਣ ਸਕੇ।

 

Ad Position 22
No active advertisement
ਪਿਛਲੀ ਖ਼ਬਰ ਜਗਤਾਰ ਸਿੰਘ ਹਵਾਰਾ ਇਕ ਦਿਨ ਦੀ ਪੈਰੋਲ ਲੈਣ ਵਾਸਤੇ ਹੋਏ ਸਹਿਮਤ ਅਗਲੀ ਖ਼ਬਰ ਲੁਧਿਆਣਾ ਪੁਲਿਸ ਵਲੋਂ ਸਮਰਾਲਾ ਚੌਂਕ 'ਚ ਲਗਾਇਆ ਗਿਆ ਹਾਈ-ਟੈਕ ਨਾਕਾ
Ad Position 24