ਨਵੀਂ ਦਿੱਲੀ, 9 ਅਕਤੂਬਰ (ਪੀ.ਟੀ.ਆਈ.)-ਕਾਂਗਰਸ ਨੇ ਸ਼ੁੱਕਰਵਾਰ ਨੂੰ ਦਿੱਲੀ ’ਚ ‘ਸੀ.ਜੇ.ਪੀ.’ ਦੀ ਅਗਵਾਈ ਹੇਠ ਹੋਣ ਵਾਲੇ ਪ੍ਰਦਰਸ਼ਨ ਤੋਂ ਪਹਿਲਾਂ ਲਗਾਈਆਂ ਗਈਆਂ ਬੇਮਿਸਾਲ ਪਾਬੰਦੀਆਂ ਨੂੰ ਲੈ ਕੇ ਮੋਦੀ ਸਰਕਾਰ ’ਤੇ ਹਮਲਾ ਬੋਲਿਆ। ਪਾਰਟੀ ਨੇ ਦੋਸ਼ ਲਾਇਆ ਕਿ ਰਾਜਧਾਨੀ ’ਚ “ਅਣਐਲਾਨੀ ਐਮਰਜੈਂਸੀ” ਵਰਗੇ ਹਾਲਾਤ ਹਨ ਤੇ ਕੇਂਦਰ ਸਰਕਾਰ ਲੋਕਾਂ ਤੋਂ ਡਰੀ ਹੋਈ ਹੈ। ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ ਨੇ ਪ੍ਰਦਰਸ਼ਨ ਤੋਂ ਪਹਿਲਾਂ ਲਗਾਈਆਂ ਗਈਆਂ ਪਾਬੰਦੀਆਂ ਨੂੰ ਲੈ ਕੇ ਸਰਕਾਰ ’ਤੇ ਚੁਟਕੀ ਲੈਂਦਿਆਂ ‘ਸ਼ੋਲੇ’ ਫਿਲਮ ਦੇ ਮਸ਼ਹੂਰ ਸੰਵਾਦ ਨੂੰ ਨਵੇਂ ਅੰਦਾਜ਼ ’ਚ ਪੇਸ਼ ਕੀਤਾ। ਸੰਸਦ ਭਵਨ ਕੰਪਲੈਕਸ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਖੜਗੇ ਨੇ ਕਿਹਾ ਕਿ ਉਹ (ਸਰਕਾਰ) ਡਰੇ ਹੋਏ ਹਨ। ‘ਅਤੇ ਜੋ ਆਦਮੀ ਡਰਦਾ ਹੈ ਉਹ ਅੱਜ ਨਹੀਂ ਤਾਂ ਕੱਲ੍ਹ ਮਰਦਾ ਹੈ’। ਖੜਗੇ ਨੇ ਇਹ ਵੀ ਕਿਹਾ ਕਿ ਚੋਣ ਕਮਿਸ਼ਨ ਦੇ ਦੋ ਕਮਿਸ਼ਨਰਾਂ ਨੇ ਖੁੱਲ੍ਹ ਕੇ ਸਾਹਮਣੇ ਆ ਕੇ ਕਿਹਾ ਹੈ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ “ਗਲਤੀ” ਕੀਤੀ ਹੈ। ਖੜਗੇ ਨੇ ਕਿਹਾ ਕਿ ਦੋਵਾਂ ਚੋਣ ਕਮਿਸ਼ਨਰਾਂ ਦੇ ਇਤਰਾਜ਼ਾਂ ਦੇ ਬਾਵਜੂਦ, ਮੋਦੀ ਸਰਕਾਰ ਗਿਆਨੇਸ਼ ਕੁਮਾਰ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾਉਣ ਲਈ ਤਿਆਰ ਨਹੀਂ ਹੈ। ਖੜਗੇ ਨੇ ਕਿਹਾ ਕਿ ਗਿਆਨੇਸ਼ ਕੁਮਾਰ ਤਾਂ ਛੋਟੀ ਮੱਛੀ ਹਨ, ਪਰ ਉਨ੍ਹਾਂ ਦੇ ਪਿੱਛੇ (ਨਰਿੰਦਰ) ਮੋਦੀ, (ਅਮਿਤ) ਸ਼ਾਹ ਅਤੇ ਉਨ੍ਹਾਂ ਦੀ ਸਰਕਾਰ ਹੈ। ਮੋਦੀ ਸਰਕਾਰ ਚਾਹੁੰਦੀ ਹੈ ਕਿ ਸਾਰੇ ਅਧਿਕਾਰ ਖੋਹ ਲਏ ਜਾਣ ਅਤੇ ਤਾਨਾਸ਼ਾਹੀ ਲਾਗੂ ਕੀਤੀ ਜਾਵੇ। ਜੇ ਤਾਨਾਸ਼ਾਹੀ ਆਉਂਦੀ ਹੈ ਤਾਂ ਲੋਕਤੰਤਰ ਖਤਮ ਹੋ ਜਾਵੇਗਾ, ਜਿਸ ਨਾਲ ਸੰਵਿਧਾਨ ਤੇ ਸਾਰੇ ਅਧਿਕਾਰ ਵੀ ਖਤਮ ਹੋ ਜਾਣਗੇ। ਅਸੀਂ ਲੋਕਤੰਤਰ, ਸੰਵਿਧਾਨ ਅਤੇ ਲੋਕਾਂ ਦੇ ਹਿੱਤਾਂ ਲਈ ਲੜ ਰਹੇ ਹਾਂ।
ਤਾਜ਼ਾ ਖ਼ਬਰਾਂ
Free
ਜੋ ਡਰਦਾ ਹੈ ਉਹ ਅੱਜ ਨਹੀਂ ਤਾਂ ਕੱਲ੍ਹ ਮਰਦਾ ਹੈ’: ਖੜਗੇ ਨੇ ਸਰਕਾਰ ’ਤੇ ਨਿਸ਼ਾਨਾ ਸਾਧਿਆ
ਨਵੀਂ ਦਿੱਲੀ, 9 ਅਕਤੂਬਰ (ਪੀ.ਟੀ.ਆਈ.)-ਕਾਂਗਰਸ ਨੇ ਸ਼ੁੱਕਰਵਾਰ ਨੂੰ ਦਿੱਲੀ ’ਚ ‘ਸੀ.ਜੇ.ਪੀ.’ ਦੀ ਅਗਵਾਈ ਹੇਠ ਹੋਣ ਵਾਲੇ ਪ੍ਰਦਰਸ਼ਨ ਤੋਂ ਪਹਿਲਾਂ ਲਗਾਈਆਂ ਗਈਆਂ ਬੇਮਿਸਾਲ ਪਾਬੰਦੀਆਂ ਨੂੰ ਲੈ ਕੇ ਮੋਦੀ ਸਰਕਾਰ ’ਤੇ ਹਮਲਾ ਬੋਲਿਆ। ਪਾਰਟੀ ਨੇ ਦੋਸ਼ ਲਾਇਆ ਕਿ ....
ਅਜੀਤ ਡੈਸਕ
09-10-2026