ਰਾਂਚੀ, 9 ਅਕਤੂਬਰ (ਇੰਟ.) ਵੈਸਟਇੰਡੀਜ਼ ਨੇ ਦੂਜੇ ਟੀ-20 ਮੈਚ ਵਿੱਚ ਭਾਰਤ ਨੂੰ 6 ਵਿਕਟਾਂ ਨਾਲ ਹਰਾ ਦਿੱਤਾ। ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਸੰਜੂ ਸੈਮਸਨ ਦੇ ਅਰਧ-ਸੈਂਕੜੇ ਦੀ ਬਦੌਲਤ 20 ਓਵਰਾਂ ਵਿੱਚ 5 ਵਿਕਟਾਂ ’ਤੇ 249 ਦੌੜਾਂ ਬਣਾਈਆਂ। ਜਵਾਬ ਵਿੱਚ ਵੈਸਟਇੰਡੀਜ਼ ਨੇ ਸ਼ਾਈ ਹੋਪ ਦੇ ਨਾਬਾਦ ਸੈਂਕੜੇ ਅਤੇ ਸ਼ੇਰਫੇਨ ਰਦਰਫੋਰਡ ਦੇ ਤੂਫ਼ਾਨੀ ਅਰਧ-ਸੈਂਕੜੇ ਦੀ ਮਦਦ ਨਾਲ 18.3 ਓਵਰਾਂ ਵਿੱਚ 4 ਵਿਕਟਾਂ ਗੁਆ ਕੇ 252 ਦੌੜਾਂ ਬਣਾਈਆਂ ਅਤੇ ਮੈਚ ਜਿੱਤ ਲਿਆ। ਇਸ ਜਿੱਤ ਨਾਲ ਵੈਸਟਇੰਡੀਜ਼ ਨੇ ਪੰਜ ਮੈਚਾਂ ਦੀ ਟੀ-20 ਲੜੀ ਵਿੱਚ 1-1 ਦੀ ਬਰਾਬਰੀ ਕਰ ਲਈ।