10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਸਫੈਦੇ ਨਾਲ ਟਕਰਾਉਣ ਤੋਂ ਬਾਅਦ ਤੇਜ਼ ਰਫਤਾਰ ਕਾਰ ਨੂੰ ਲੱਗੀ ਅੱਗ, ਕਾਰ ਚਾਲਕ ਦੀ ਮੌਤ

ਗੁਰਦਾਸਪੁਰ, 10 ਅਕਤੂਬਰ (ਰੋਹਿਤ ਗੁਪਤਾ)- ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਪਿੰਡ ਮਿਆਣੀ ਨੇੜੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿਚ ਕਾਰ ਚਾਲਕ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਸੜਕ ਕਿਨਾਰੇ ਲੱਗੇ ਸਫੈਦੇ ਦੇ ਦਰੱਖਤ ਨਾਲ ਟਕਰਾਉਣ ਤੋਂ ਬਾਅਦ ਅੱਗ ਦੀ ਲਪੇਟ ਵਿਚ ਆ ਗਈ। ਮ੍ਰਿਤਕ ਦੀ ਪਛਾਣ ਸੰਨੀ ਭਗਤ ਵਾਸੀ ਬਹਿਰਾਮਪੁਰ ਵਜੋਂ ਹੋਈ ਹੈ। ਇਸ ਹਾਦਸੇ ਦੀ ਖ਼ਬਰ ਮਿਲਦਿਆਂ ਹੀ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ।

Ad Position 21
No active advertisement
ਅਜੀਤ ਡੈਸਕ 10-10-2026

ਪ੍ਰਾਪਤ ਜਾਣਕਾਰੀ ਅਨੁਸਾਰ ਸੰਨੀ ਭਗਤ ਆਪਣੀ ਕਾਰ ਵਿਚ ਸਵਾਰ ਹੋ ਕੇ ਜਾ ਰਿਹਾ ਸੀ ਕਿ ਪਿੰਡ ਮਿਆਣੀ ਨੇੜੇ ਅਚਾਨਕ ਕਾਰ ਦਾ ਸੰਤੁਲਨ ਵਿਗੜ ਗਿਆ। ਇਸ ਕਾਰਨ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਖੜ੍ਹੇ ਸਫੈਦੇ ਦੇ ਦਰੱਖਤ ਨਾਲ ਜਾ ਟਕਰਾਈ। ਟੱਕਰ ਇੰਨੀ ਜ਼ੋਰਦਾਰ ਸੀ ਕਿ ਕਾਰ ਨੂੰ ਤੁਰੰਤ ਅੱਗ ਲੱਗ ਗਈ ਅਤੇ ਦੇਖਦੇ ਹੀ ਦੇਖਦੇ ਅੱਗ ਨੇ ਪੂਰੀ ਕਾਰ ਨੂੰ ਆਪਣੀ ਲਪੇਟ ਵਿਚ ਲੈ ਲਿਆ। ਇਸ ਹਾਦਸੇ ਵਿਚ ਕਾਰ ਚਾਲਕ ਸੰਨੀ ਭਗਤ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀ ਟੀਮ ਤੁਰੰਤ ਮੌਕੇ ’ਤੇ ਪਹੁੰਚੀ ਅਤੇ ਕਾਫ਼ੀ ਕੋਸ਼ਿਸ਼ਾਂ ਤੋਂ ਬਾਅਦ ਕਾਰ ਨੂੰ ਲੱਗੀ ਅੱਗ ’ਤੇ ਕਾਬੂ ਪਾਇਆ। ਹਾਲਾਂਕਿ, ਅੱਗ ਇੰਨੀ ਭਿਆਨਕ ਸੀ ਕਿ ਕਾਰ ਬੁਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ। ਇਸ ਦਰਦਨਾਕ ਹਾਦਸੇ ਨੇ ਇਲਾਕੇ ਦੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਸੰਨੀ ਭਗਤ ਦੀ ਅਚਾਨਕ ਮੌਤ ਦੀ ਖ਼ਬਰ ਸੁਣ ਕੇ ਉਸ ਦੇ ਜਾਣਕਾਰਾਂ ਅਤੇ ਇਲਾਕਾ ਵਾਸੀਆਂ ਵਿਚ ਸੋਗ ਦਾ ਮਾਹੌਲ ਹੈ ਮ੍ਰਿਤਕ ਨੌਜਵਾਨ ਪਤਨੀ ਸਮੇਤ ਦੋ ਬੱਚਿਆਂ ਨੂੰ ਛੱਡ ਗਿਆ ਹੈ

Ad Position 22
No active advertisement
ਪਿਛਲੀ ਖ਼ਬਰ ਸਟੇਸ਼ਨ ਸੁਪਰਡੈਂਟ ਅਤੇ ਟ੍ਰੇਨ ਮੈਨੇਜਰ ਵਿਚਕਾਰ ਹੋਏ ਵਿਵਾਦ ਸੰਬੰਧੀ ਬਣਾਈ ਗਈ ਜਾਂਚ ਕਮੇਟੀ ਅਗਲੀ ਖ਼ਬਰ ਦਿੱਲੀ ਪੁਲਿਸ ਦੀ ਹਿਰਾਸਤ ’ਚ ਯੂ.ਟਿਊਬਰ ਧਰੁਵ ਰਾਠੀ
Ad Position 24