10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ‘ਮਾਨ ਦੇ ਮੁਨਾਫੇ ਤਹਿਤ ਪਿੰਡਾਂ ਵਿਚ ਡੋਰ ਟੂ ਡੋਰ ਮੁਹਿੰਮ ਕੀਤੀ ਸ਼ੁਰੂ

ਮੰਡੀ ਘੁਬਾਇਆ (ਫ਼ਾਜ਼ਿਲਕਾ), 10 ਅਕਤੂਬਰ (ਅਮਨ ਬਵੇਜਾ) - ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵਲੋਂ ਅੱਜ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਲੋਕਾਂ ਨੂੰ ਪੰਜਾਬ ਸਰਕਾਰ...

Ad Position 21
No active advertisement
ਅਜੀਤ ਡੈਸਕ 10-10-2026
ਮੰਡੀ ਘੁਬਾਇਆ (ਫ਼ਾਜ਼ਿਲਕਾ), 10 ਅਕਤੂਬਰ (ਅਮਨ ਬਵੇਜਾ) - ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵਲੋਂ ਅੱਜ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਯੋਜਨਾਵਾਂ ਤੋਂ ਜਾਣੂੰ ਕਰਵਾਉਣ ਲਈ ਮੰਡੀ ਘੁਬਾਇਆ ਸਮੇਤ ਬਸਤੀ ਬਾਬਾ ਭੁੰਮਣ ਸ਼ਾਹ, ਚੱਕ ਸੁੱਕੜ, ਬਸਤੀ ਬਾਬਾ ਸਵਰੂਪ ਦਾਸ, ਸੋਹਣਾ ਸਾਂਦੜ, ਸੁਖੇ ਰਾਮ ਬੋਦਲਾ, ਲੰਮੋਚੜ ਕਲਾ, ਚੱਕ ਘੁਬਾਇਆ, ਭੰਬਾ ਵੱਟੂ ਉਤਾੜ, ਲੱਖੇ ਕੇ ਮੁਸਾਹਿਬ, ਹਮੀਦ ਸੈਦੇ ਕੇ, ਚੱਕ ਭੰਬਾ ਵੱਟੂ, ਚੱਕ ਮੋਚਣ ਵਾਲਾ, ਚੱਕ ਲਮੋਚੜ ਕਲਾ, ਬਲਾਕੀ ਵਾਲਾ ਤੇ ਚੱਕ ਸੁਖੇਰਾ ਵਿਖੇ ਡੋਰ ਟੂ ਡੋਰ ਮੁਹਿੰਮ ਕੀਤੀ। 
ਇਸ ਮੌਕੇ ਬੋਲਦਿਆਂ ਵਿਧਾਇਕ ਗੋਲਡੀ ਕੰਬੋਜ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਵੱਧ ਕੰਮ ਕਰਕੇ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਸਾਢੇ 4 ਸਾਲਾਂ ਦੇ ਕਾਰਜਕਾਰ ਦੌਰਾਨ ਅਨੇਕਾਂ ਹੀ ਵਿਕਾਸ ਤੇ ਲੋਕ ਭਲਾਈ ਦੇ ਕੰਮ ਕੀਤੇ ਹਨ। ਇਨ੍ਹਾਂ ਵਿਚ ਬਿਜਲੀ ਬਿੱਲਾਂ ਵਿਚ ਰਾਹਤ, ਮਹਿਲਾਵਾਂ ਲਈ ਮੁਫ਼ਤ ਬੱਸ ਸਫ਼ਰ, ਸਰਕਾਰੀ ਸਕੂਲਾਂ ਵਿਚ ਮੁਫ਼ਤ ਸਿੱਖਿਆ, ਬੁਢਾਪਾ ਪੈਨਸ਼ਨ, ਆਮ ਆਦਮੀ ਕਲੀਨਿਕਾਂ ਵਿਚ ਮੁਫ਼ਤ ਟੈਸਟ ਤੇ ਦਵਾਈਆਂ, ਰਾਸ਼ਨ, ਮੁਫ਼ਤ ਤੀਰਥ ਯਾਤਰਾ, ਖੇਤੀ ਲਈ ਮੁਫ਼ਤ ਬਿਜਲੀ ਅਤੇ ਅਸ਼ੀਰਵਾਦ ਸਕੀਮ ਆਦਿ ਸ਼ਾਮਿਲ ਹਨ। 
ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਵੀ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਸਿਰਤੋੜ ਯਤਨ ਕਰੇਗੀ ਅਤੇ ਹਰ ਵਿਕਾਸ ਦੇ ਕੰਮ ਪਾਰਟੀਬਾਜ਼ੀ ਅਤੇ ਬਿਨਾਂ ਕਿਸੇ ਭੇਦ ਭਾਵ ਦੇ ਪਹਿਲਾਂ ਦੀ ਤਰ੍ਹਾਂ ਕੀਤੇ ਜਾਣਗੇ।ਇਸ ਦੌਰਾਨ ਲੋਕਾਂ ਨੇ ਪੰਜਾਬ ਸਰਕਾਰ ਦੇ ਕੀਤੇ ਕੰਮਾਂ ਦੀ ਸ਼ਲਾਘਾ ਕੀਤੀ।ਇਸ ਮੌਕੇ ਪਿੰਡਾਂ ਦੇ ਪਾਰਟੀ ਵਰਕਰ ਅਤੇ ਹੋਰ ਲੋਕ ਵੀ ਹਾਜ਼ਰ ਸਨ। 
Ad Position 22
No active advertisement
ਪਿਛਲੀ ਖ਼ਬਰ ਫਿਲੌਰ ਤੋਂ ਵੀ ਦਿੱਲੀ ਜੰਤਰ ਮੰਤਰ ਗਏ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਨੌਜਵਾਨਾਂ ਨੂੰ ਦਿੱਲੀ ਪੁਲਿਸ ਨੇ ਲਿਆ ਹਿਰਾਸਤ... ਅਗਲੀ ਖ਼ਬਰ ਗੋਬਿੰਦ ਸਿੰਘ ਲੌਂਗੋਵਾਲ,ਪਰਮਿੰਦਰ ਸਿੰਘ ਢੀਂਡਸਾ ਅਤੇ ਹੋਰ ਆਗੂਆਂ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਕੀਤੀ ਅਰਦਾਸ
Ad Position 24