10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

‘ਮਾਵਾਂ-ਧੀਆਂ ਦੀ ਲਲਕਾਰ, ਬੰਦ ਕਰਵਾਵਾਂਗੇ ਨਸ਼ੇ ਦਾ ਵਪਾਰ’ ਮੁਹਿੰਮ ਤਹਿਤ ਹਰਸਿਮਰਤ ਕੌਰ ਬਾਦਲ ਨੇ ਔਰਤਾਂ ਨੂੰ ਕੀਤਾ ਸੰਬੋਧਨ

ਜੈਤੋ, (ਫਰੀਦਕੋਟ), 10 ਅਕਤੂਬਰ (ਗੁਰਮੀਤਪਾਲ ਰੋੜੀਕਪੂਰਾ)- ‘ਮਾਵਾਂ-ਧੀਆਂ ਦੀ ਲਲਕਾਰ, ਬੰਦ ਕਰਵਾਵਾਂਗੇ ਨਸ਼ੇ ਦਾ ਵਪਾਰ’ ਮੁਹਿੰਮ ਤਹਿਤ ਅੱਜ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਨੇ ਗੁਰਦੁਆਰਾ ਸ੍ਰੀ ਗੰਗਸਰ ਸਾਹਿਬ, ਜੈਤੋ ਵਿਖੇ ਇਕੱਠੀਆਂ ਹੋਈਆਂ ਵੱਡੀ ਗਿਣਤੀ ਵਿਚ ਔਰਤਾਂ ਨੂੰ ਸੰਬੋਧਨ ਕੀਤਾ। ਇਹ ਸਮਾਗਮ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਸੂਬਾ ਸਿੰਘ ਬਾਦਲ ਦੀ ਅਗਵਾਈ ਹੇਠ ਕਰਵਾਇਆ ਗਿਆ।

Ad Position 21
No active advertisement
ਅਜੀਤ ਡੈਸਕ 10-10-2026

ਜੈਤੋ, (ਫਰੀਦਕੋਟ), 10 ਅਕਤੂਬਰ (ਗੁਰਮੀਤਪਾਲ ਰੋੜੀਕਪੂਰਾ)- ‘ਮਾਵਾਂ-ਧੀਆਂ ਦੀ ਲਲਕਾਰ, ਬੰਦ ਕਰਵਾਵਾਂਗੇ ਨਸ਼ੇ ਦਾ ਵਪਾਰ’ ਮੁਹਿੰਮ ਤਹਿਤ ਅੱਜ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਨੇ ਗੁਰਦੁਆਰਾ ਸ੍ਰੀ ਗੰਗਸਰ ਸਾਹਿਬ, ਜੈਤੋ ਵਿਖੇ ਇਕੱਠੀਆਂ ਹੋਈਆਂ ਵੱਡੀ ਗਿਣਤੀ ਵਿਚ ਔਰਤਾਂ ਨੂੰ ਸੰਬੋਧਨ ਕੀਤਾ। ਇਹ ਸਮਾਗਮ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਸੂਬਾ ਸਿੰਘ ਬਾਦਲ ਦੀ ਅਗਵਾਈ ਹੇਠ ਕਰਵਾਇਆ ਗਿਆ।

ਇਸ ਮੌਕੇ ਬੀਬਾ ਹਰਸਿਮਰਤ ਕੌਰ ਬਾਦਲ ਨੇ ਨਸ਼ਿਆਂ ਦੇ ਮੁੱਦੇ ਨੂੰ ਉਭਾਰਦਿਆਂ ਔਰਤਾਂ ਦੀ ਸਮਾਜਿਕ ਭੂਮਿਕਾ ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਦੀ ਲੋੜ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਮੁਹਿੰਮ ਦਾ ਮੁੱਖ ਉਦੇਸ਼ ਮਾਵਾਂ ਅਤੇ ਧੀਆਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕਰਨਾ ਅਤੇ ਇਸ ਸਮਾਜਿਕ ਸਮੱਸਿਆ ਦੇ ਖ਼ਾਤਮੇ ਲਈ ਲੋਕਾਂ ਨੂੰ ਜਾਗਰੂਕ ਕਰਨਾ ਹੈ।

ਇਸ ਮੌਕੇ ਹਲਕਾ ਇੰਚਾਰਜ ਸੂਬਾ ਸਿੰਘ ਬਾਦਲ ਭੁਪਿੰਦਰ ਸਿੰਘ ਲਾਲੀ ਬਾਦਲ,ਬਲਕਾਰ ਸਿੰਘ ਬਰਾੜ ਗੋਨੇਆਣਾ, ਜੈਲਦਾਰ ਯਾਦਵਿੰਦਰ ਸਿੰਘ, ਗੁਰਚੇਤ ਸਿੰਘ ਢਿੱਲੋਂ,ਗੁਰਿੰਦਰ ਕੌਰ ਭੋਲੂਵਾਲਾ, ਅਮਰਪ੍ਰੀਤ ਪਾਲ ਸਿੰਘ ਢਿੱਲੋਂ, ਰਾਜਪਾਲ ਸਿੰਘ ਬਰਾੜ ਡੇਲਿਆਂਵਾਲੀ, ਸੇਵਾਜੀਤ ਸਿੰਘ ਦੁਲੱਟ ਸਮੇਤ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਵਰਕਰ ਵੀ ਮੌਜੂਦ ਸਨ।

Ad Position 22
No active advertisement
ਪਿਛਲੀ ਖ਼ਬਰ ਸੈਕਟਰ-46 ’ਚ ਬੰਦੂਕ ਦੀ ਨੋਕ ’ਤੇ ਸਵਿਫਟ ਕਾਰ ਲੁੱਟਣ ਵਾਲੇ ਪਲਵਲ ਤੋਂ ਕਾਬੂ ਅਗਲੀ ਖ਼ਬਰ ਪੁਲਿਸ ਵਲੋਂ ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਵਾਲੇ ਦੋ ਗੈਰ ਕਾਨੂੰਨੀ ਨੈੱਟਵਰਕਾਂ ਦਾ ਪਰਦਾਫ਼ਾਸ਼
Ad Position 24