10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਪੰਜਾਬ ਭਰ ਤੋਂ ਇਕੱਠੇ ਹੋਏ ਹਜ਼ਾਰਾਂ ਪੈਨਸ਼ਨਰਾਂ/ਮੁਲਾਜ਼ਮਾਂ ਵਲੋਂ ਬਠਿੰਡਾ-ਚੰਡੀਗੜ੍ਹ ਮੁੱਖ ਮਾਰਗ ਜਾਮ

ਸੰਗਰੂਰ, 10 ਅਕਤੂਬਰ (ਦਮਨਜੀਤ ਸਿੰਘ) - ਪੰਜਾਬ ਭਰ ਤੋਂ ਮੌਜੂਦਾ ਤੇ ਸੇਵਾਮੁਕਤ ਸਰਕਾਰੀ ਮੁਲਾਜ਼ਮ ਸੰਗਰੂਰ 'ਚ ਇਕੱਠੇ ਹੋਏ, ਜਿਨ੍ਹਾਂ ਨੇ ਬਠਿੰਡਾ ਚੰਡੀਗੜ੍ਹ ਮੁੱਖ ਮਾਰਗ ਉੱਤੇ ਚੱਕਾ...

Ad Position 21
No active advertisement
ਅਜੀਤ ਡੈਸਕ 10-10-2026

ਸੰਗਰੂਰ, 10 ਅਕਤੂਬਰ (ਦਮਨਜੀਤ ਸਿੰਘ) - ਪੰਜਾਬ ਭਰ ਤੋਂ ਮੌਜੂਦਾ ਤੇ ਸੇਵਾਮੁਕਤ ਸਰਕਾਰੀ ਮੁਲਾਜ਼ਮ ਸੰਗਰੂਰ 'ਚ ਇਕੱਠੇ ਹੋਏ, ਜਿਨ੍ਹਾਂ ਨੇ ਬਠਿੰਡਾ ਚੰਡੀਗੜ੍ਹ ਮੁੱਖ ਮਾਰਗ ਉੱਤੇ ਚੱਕਾ ਜਾਮ ਕੀਤਾ। ਸਮੂਹ ਪ੍ਰਦਰਸ਼ਨਕਾਰੀਆਂ ਨੇ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਨਾਅਰੇਬਾਜ਼ੀ ਕੀਤੀ। ਉਨ੍ਹਾਂ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਤੇ ਏਰੀਅਰ ਜਾਰੀ ਕਰਨ ਅਤੇ ਪੁਰਾਣੀ ਪੈਨਸ਼ਨ ਸਕੀਮ (ਓ.ਪੀ.ਐਸ.) ਬਹਾਲ ਕਰਨ ਤੋਂ ਇਲਾਵਾ ਹੋਰ ਮੰਗਾਂ ਪ੍ਰਵਾਨਿਤ ਕਰਨ ਦੀ ਮੰਗ ਕੀਤੀ। ਇਸ  ਪ੍ਰਦਰਸ਼ਨ 'ਚ 20 ਹਜ਼ਾਰ ਤੋਂ ਵੱਧ ਮੁਲਾਜ਼ਮਾਂ ਦੇ ਸ਼ਾਮਲ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਪੈਨਸ਼ਨਰਾਂ/ਮੁਲਾਜ਼ਮਾਂ ਨੇ ਵਿਸ਼ਾਲ ਟੈਂਟ ਲਗਾ ਕੇ ਰੈਲੀ ਕੀਤੀ ਸੀ, ਨਿ੍ਹਾਂ ਨੇ ਹੁਣ ਨੈਸ਼ਨਲ ਹਾਈਵੇ 'ਤੇ ਧਰਨਾ ਲਗਾਇਆ।

Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਨੇ ਹੋਟਲ ਵਿਚ ਮਹਿਲਾ ਦੋਸਤ ਦਾ ਤੇਜ਼ਧਾਰ ਹਥਿਆਰ ਨਾਲ ਕੀਤਾ ਕਤਲ ਅਗਲੀ ਖ਼ਬਰ ਡਾਕਟਰ ਸਤਵਿੰਦਰ ਪਾਲ ਬਿੱਟੂ ਸ਼੍ਰੋਮਣੀ ਅਕਾਲੀ ਦਲ (ਬ) ਚ ਸ਼ਾਮਿਲ, ਸੁਖਬੀਰ ਸਿੰਘ ਬਾਦਲ ਨੇ ਨਿਯੁਕਤ ਕੀਤਾ ਹਲਕਾ ਇੰਚਾਰਜ...
Ad Position 24