ਕਾਹਿਰਾ, 10 ਅਕਤੂਬਰ- ਸਾਊਦੀ ਅਰਬ ਦੀ ਰਾਜਧਾਨੀ ਰਿਆਦ ਦੇ ਹਵਾਈ ਅੱਡੇ ’ਤੇ ਸ਼ਨੀਵਾਰ ਨੂੰ ਮੁੜ ਹਮਲੇ ਤੋਂ ਬਾਅਦ ਇਸ ਨੂੰ ਖਾਲੀ ਕਰਵਾਉਣ ਅਤੇ ਉਡਾਣਾਂ ਰੋਕਣ ਦੀ ਜਾਣਕਾਰੀ ਸਾਹਮਣੇ ਆਈ ਹੈ।
ਇਕ ਸਥਾਨਕ ਵਸਨੀਕ ਨੇ ਦੋ ਜ਼ੋਰਦਾਰ ਧਮਾਕਿਆਂ ਦੀ ਆਵਾਜ਼ ਸੁਣਨ ਦੀ ਗੱਲ ਕਹੀ। ਈਰਾਨ ਨਾਲ ਜੰਗ ਅਤੇ ਯਮਨ ਦੇ ਹੂਤੀ ਬਾਗੀਆਂ ਨਾਲ ਵੱਧਦੇ ਤਣਾਅ ਦਰਮਿਆਨ ਹਵਾਈ ਅੱਡੇ ਨੇ ਯਾਤਰੀਆਂ ਨੂੰ ਆਪਣੀਆਂ ਉਡਾਣਾਂ ਦੀ ਸਥਿਤੀ ਦੀ ਜਾਂਚ ਕਰਨ ਦੀ ਸਲਾਹ ਦਿੱਤੀ ਹੈ।