10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਇੰਗਲੈਂਡ ’ਚ ਕੁਰਾਨ ਸ਼ਰੀਫ਼ ਤੋਂ ਬਾਅਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ

ਲੰਡਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸਿੱਖ ਕੌਮ ਦੁਨੀਆ ਭਰ ਦੇ ਧਾਰਮਿਕ ਗ੍ਰੰਥਾਂ ਅਤੇ ਧਰਮਾਂ ਦਾ ਸਤਿਕਾਰ ਕਰਦੀ ਹੈ। ਕਿਸੇ ਵੀ ਧਾਰਮਿਕ ਗ੍ਰੰਥ ਦਾ ਅਪਮਾਨ ਕਰਨ ਬਾਰੇ ਸੋਚ ਵੀ ਨਹੀਂ ਸਕਦੀ ਅਤੇ ਨਾ ਹੀ ਸਾਹਿਬ ਸ੍ਰੀ ਗੁਰੂ ਗ੍ਰੰਥ ...

Ad Position 21
No active advertisement
ਅਜੀਤ ਡੈਸਕ 11-10-2026

ਲੰਡਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸਿੱਖ ਕੌਮ ਦੁਨੀਆ ਭਰ ਦੇ ਧਾਰਮਿਕ ਗ੍ਰੰਥਾਂ ਅਤੇ ਧਰਮਾਂ ਦਾ ਸਤਿਕਾਰ ਕਰਦੀ ਹੈ। ਕਿਸੇ ਵੀ ਧਾਰਮਿਕ ਗ੍ਰੰਥ ਦਾ ਅਪਮਾਨ ਕਰਨ ਬਾਰੇ ਸੋਚ ਵੀ ਨਹੀਂ ਸਕਦੀ ਅਤੇ ਨਾ ਹੀ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਪਮਾਨ ਨੂੰ ਬਰਦਾਸ਼ਤ ਕਰ ਸਕਦੀ ਹੈ। ਬਰਤਾਨੀਆ ਵਿਚ ਸਿੱਖ ਜਥੇਬੰਦੀਆਂ ਦੇ ਸੰਗਠਨ ਫੈਡਰੇਸ਼ਨ ਆਫ਼ ਸਿੱਖ ਆਰਗੇਨਾਈਜ਼ੇਸ਼ਨਜ਼ ਯੂ.ਕੇ. ਵਲੋਂ ਧਾਰਮਿਕ ਗ੍ਰੰਥਾਂ ਦੀ ਨਿਰਾਦਰੀ ਕਰਨ ਵਾਲੇ ਸ਼ਰਾਰਤੀ ਅਨਸਰਾਂ ਦੀ ਸਖ਼ਤ ਨਿਖੇਧੀ ਕੀਤੀ ਗਈ ਹੈ। ਫੈਡਰੇਸ਼ਨ ਆਫ਼ ਸਿੱਖ ਆਰਗੇਨਾਈਜ਼ੇਸ਼ਨਜ਼ ਯੂ.ਕੇ. ਦੇ ਕੋਆਰਡੀਨੇਟਰ ਭਾਈ ਕੁਲਦੀਪ ਸਿੰਘ ਚਹੇੜੂ, ਭਾਈ ਲਵਸ਼ਿੰਦਰ ਸਿੰਘ ਡੱਲੇਵਾਲ ਅਤੇ ਭਾਈ ਜੋਗਾ ਸਿੰਘ ਨੇ ਜਾਰੀ ਪ੍ਰੈੱਸ ਬਿਆਨ ਵਿਚ ਆਖਿਆ ਕਿ ਸ਼ੋਸ਼ਲ ਮੀਡੀਏ ’ਤੇ ਪਿਛਲੇ ਕੁਝ ਦਿਨਾਂ ਤੋਂ ਅਜਿਹੀਆਂ ਖ਼ਬਰਾਂ ਸਾਹਮਣੇ ਆਈਆਂ ਹਨ ਕਿ ਕਿਸੇ ਬਹਿਰੂਪੀਏ ਨੇ ਸਿੱਖੀ ਸਰੂਪ ਧਾਰਨ ਕਰਕੇ ਪਵਿੱਤਰ ਕੁਰਾਨ ਸ਼ਰੀਫ਼ ਦੀ ਬੇਅਦਬੀ ਕੀਤੀ ਹੈ ਅਤੇ ਉਸ ਦੇ ਪੰਨੇ ਪਾੜਦਿਆਂ ਵੀਡੀਓ ਬਣਾ ਕੇ ਸ਼ੋਸ਼ਲ ਮੀਡੀਏ ’ਤੇ ਅੱਪਲੋਡ ਕੀਤੀ ਹੈ।

ਉਕਤ ਘਟਨਾ ਤੋਂ ਬਾਅਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਇਕ ਹਿੱਸੇ ਦਾ ਅਪਮਾਨ ਕਰਦਿਆਂ ਵਿਖਾਈ ਦਿੰਦੀ ਇਕ ਵੀਡੀਓ ਸਾਹਮਣੇ ਆਈ ਹੈ, ਜਿਸ ਵਿਚ ਕੁਝ ਵਿਅਕਤੀ ਜਿਥੇ ਕੁਰਾਨ ਸ਼ਰੀਫ਼ ਦੀ ਬੇਅਦਬੀ ਕਰਨ ਵਾਲਿਆਂ ਨੂੰ ਜਨਤਕ ਤੌਰ ’ਤੇ ਮੁਆਫ਼਼ੀ ਮੰਗਣ ਲਈ ਕਹਿ ਰਹੇ ਹਨ, ਉਥੇ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੇ ਇਕ ਪਾਸੇ ਦਾ ਅਪਮਾਨ ਕਰ ਰਹੇ ਵਿਖਾਈ ਦੇ ਰਹੇ ਹਨ। ਸਿੱਖ ਜਥੇਬੰਦੀਆਂ ਵਲੋਂ ਆਖਿਆ ਗਿਆ ਕਿ ਕੁਰਾਨ ਸ਼ਰੀਫ਼ ਦੀ ਬੇਅਦਬੀ ਅਜਿਹੇ ਨਫ਼ਰਤ ਭਰੇ ਘਿਨੌਣੇ ਵਰਤਾਰੇ ਨਾਲ ਸਿੱਖ ਕੌਮ ਦਾ ਕੋਈ ਸੰਬੰਧ ਨਹੀਂ ਹੈ। ਸਿੱਖ ਸਿਧਾਂਤਾਂ ਵਿਚ ਅਜਿਹੇ ਘਿਨਾਉਣੇ ਅਤੇ ਨਫ਼ਰਤ ਭਰੇ ਕੰਮ ਕਰਨ ਦੀ ਇਜਾਜ਼ਤ ਨਹੀਂ, ਬਲਕਿ ਅਜਿਹਾ ਕੁਰਕਮ ਕਰਨ ਵਾਲਾ ਗੁਰੂ ਸਾਹਿਬ ਅਤੇ ਸਿੱਖ ਕੌਮ ਦਾ ਦੋਖੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵੀ ਸਿੱਖ ਸਹਿਣ ਨਹੀਂ ਕਰ ਸਕਦੇ।

ਫੈਡਰੇਸ਼ਨ ਆਫ਼ ਸਿੱਖ ਆਰਗੇਨਾਈਜ਼ੇਸ਼ਨਜ਼ ਯੂ.ਕੇ. ਵਲੋਂ ਖਾਸ ਅਪੀਲ ਕੀਤੀ ਗਈ ਹੈ ਕਿ ਜੇਕਰ ਕਿਸੇ ਕੋਲ ਉਕਤ ਘਟਨਾ ਜਾਂ ਇਸ ਬੇਅਦਬੀ ਲਈ ਜ਼ਿੰਮੇਵਾਰ ਵਿਅਕਤੀਆਂ ਬਾਰੇ ਕੋਈ ਜਾਣਕਾਰੀ ਹੋਵੇ ਤਾਂ ਸਥਾਨਕ ਪੁਲਿਸ ਨਾਲ ਸੰਪਰਕ ਕਰੇ ਅਤੇ ਇਸ ਦੀ ਰਿਪੋਰਟ ਦਰਜ ਕਰਵਾਉਣ ਦੀ ਖੇਚਲ ਕਰੇ। ਫੈਡਰੇਸ਼ਨ ਆਫ਼ ਸਿੱਖ ਆਰਗੇਨਾਈਜ਼ੇਸ਼ਨਜ਼ ਯੂ.ਕੇ. ਵਲੋਂ ਮਹਿਸੂਸ ਕੀਤਾ ਗਿਆ ਕਿ ਸਿੱਖ ਵਿਰੋਧੀ ਲਾਬੀ ਵਲੋਂ ਬਹਿਰੂਪੀਏ ਵਿਆਕਤੀਆਂ ਰਾਹੀਂ ਕੁਰਾਨ ਦੀ ਬੇਅਦਬੀ ਕਰਵਾਉਣੀ ਕਿਸੇ ਡੂੰਘੀ ਸਾਜਿਸ਼ ਦਾ ਸਿੱਟਾ ਹੋ ਸਕਦਾ ਹੈ।

ਸਮਝਿਆ ਜਾਂਦਾ ਹੈ ਕਿ ਅਜਿਹੇ ਅਮਲ ਸਿੱਖ ਕੌਮ ਨੂੰ ਕਿਸੇ ਹੋਰ ਟਕਰਾਅ ਵਿਚ ਧਕੇਲਣ ਦੀ ਚਾਲ ਹੈ। ਫੈਡਰੇਸ਼ਨ ਆਫ਼ ਸਿੱਖ ਆਰਗੇਨਾਈਜ਼ੇਸ਼ਨਜ਼ ਯੂ.ਕੇ. ਵਲੋਂ ਸਮੂਹ ਸਿੱਖ ਕੌਮ ਨੂੰ ਸਨਿਮਰ ਅਪੀਲ ਕੀਤੀ ਗਈ ਹੈ ਕਿ ਉਹ ਆਪਣੇ ਬੱਚਿਆਂ ਨੂੰ ਸਿੱਖ ਸਿਧਾਂਤ ਦ੍ਰਿੜ ਕਰਵਾਉਣ ਤਾਂ ਕਿ ਉਹ ਹਰ ਤਰਾਂ ਦੀ ਮੁਸ਼ਕਿਲ ਦਾ ਡੱਟ ਕੇ ਸਾਹਮਣਾ ਕਰਦੇ ਹੋਏ, ਸਿੱਖ ਧਰਮ ਵਿਚ ਪ੍ਰਪੱਕ ਰਹਿੰਦਆਂ ਸਿੱਖ ਕੌਮ ਦੀ ਚੜਦੀ ਕਲਾ, ਸਿੱਖੀ ਦੇ ਪ੍ਰਚਾਰ ਤੇ ਪਸਾਰ ਵਾਸਤੇ ਉਸਾਰੂ ਯੋਗਦਾਨ ਪਾ ਸਕਣ ਅਤੇ ਸਮੂਹ ਧਰਮਾਂ ਅਤੇ ਧਾਰਮਿਕ ਗ੍ਰੰਥਾਂ ਦਾ ਸਤਿਕਾਰ ਕਰਨ।

Ad Position 22
No active advertisement
ਪਿਛਲੀ ਖ਼ਬਰ ਅਮਰੀਕਾ ’ਚ ਢਾਈ ਲੱਖ ਡਾਲਰ ਦੀ ਚੋਰੀ ਦੀ ਤਾਂਬੇ ਦੀ ਤਾਰ ਸਮੇਤ ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ਅਗਲੀ ਖ਼ਬਰ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਪੁਲਿਸ ਦੇ ਜੁੱਤੀਆਂ ਪਾ ਕੇ ਦਾਖ਼ਲ ਹੋਣ ਦੀ ਵਾਇਰਲ ਵੀਡੀਓ ’ਤੇ ਦਿੱਲੀ ਪੁਲਿਸ ਕਰੇਗੀ ਕਾਨੂ...
Ad Position 24