10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਅਮਰੀਕਾ ਦੀ ਅਸਲ ਤਾਕਤ ਆਮ ਨਾਗਰਿਕ-ਬਰਾਕ ਓਬਾਮਾ

ਨਿਊਯਾਰਕ, 10 ਅਕਤੂਬਰ (ਰਾਜੂ ਸ਼ਹਿਬਾਜ਼ਪੁਰਾ)-ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਨੇ ਨਵੰਬਰ ਦੀਆਂ ਮੱਧਕਾਲੀ ਚੋਣਾਂ ਤੋਂ ਪਹਿਲਾਂ ਦੇਸ਼ ਵਾਸੀਆਂ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਅਮਰੀਕਾ ਦੀ ਅਸਲ ਤਾਕਤ ਉਸ ਦੇ ...

Ad Position 21
No active advertisement
ਅਜੀਤ ਡੈਸਕ 11-10-2026

ਨਿਊਯਾਰਕ, 10 ਅਕਤੂਬਰ (ਰਾਜੂ ਸ਼ਹਿਬਾਜ਼ਪੁਰਾ)-ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਨੇ ਨਵੰਬਰ ਦੀਆਂ ਮੱਧਕਾਲੀ ਚੋਣਾਂ ਤੋਂ ਪਹਿਲਾਂ ਦੇਸ਼ ਵਾਸੀਆਂ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਅਮਰੀਕਾ ਦੀ ਅਸਲ ਤਾਕਤ ਉਸ ਦੇ ਆਮ ਨਾਗਰਿਕ ਹਨ ਅਤੇ ਹੁਣ ਉਮੀਦਾਂ ਨੂੰ ਹਕੀਕਤ ਵਿਚ ਬਦਲਣ ਦਾ ਸਮਾਂ ਆ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਸਮੇਂ ਦੌਰਾਨ ਦੇਸ਼ ਵਿਚ ਅਜਿਹੀਆਂ ਘਟਨਾਵਾਂ ਵਾਪਰੀਆਂ ਹਨ, ਜਿਨ੍ਹਾਂ ਦੀ ਉਨ੍ਹਾਂ ਨੇ ਕਦੇ ਕਲਪਨਾ ਵੀ ਨਹੀਂ ਕੀਤੀ ਸੀ। ਇਸ ਦੇ ਬਾਵਜੂਦ ਮੁਸ਼ਕਿਲ ਹਲਾਤ ਵਿਚ ਵੀ ਬਦਲਾਅ ਲਈ ਆਵਾਜ਼ ਉਠਾਉਣ ਵਾਲੇ ਲੱਖਾਂ ਅਮਰੀਕੀਆਂ ਦਾ ਹੌਸਲਾ ਉਨ੍ਹਾਂ ਲਈ ਉਮੀਦ ਦੀ ਕਿਰਨ ਹੈ

।ਡੈਮੋਕ੍ਰੇਟਿਕ ਪਾਰਟੀ ਲਈ ਜਾਰੀ ਕੀਤੇ ਨਵੇਂ ਚੋਣ ਇਸ਼ਤਿਹਾਰ ਵਿਚ ਓਬਾਮਾ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਸਿੱਧਾ ਨਾਂਅ ਲਏ ਬਿਨਾਂ ਦੇਸ਼ ਦੇ ਮੌਜੂਦਾ ਹਲਾਤ ਦਾ ਜ਼ਿਕਰ ਕੀਤਾ। ਉਨ੍ਹਾਂ ਨਵੰਬਰ ਦੀਆਂ ਚੋਣਾਂ ਨੂੰ ਅਮਰੀਕੀ ਇਤਿਹਾਸ ਦੀਆਂ ਸਭ ਤੋਂ ਮਹੱਤਵਪੂਰਨ ਚੋਣਾਂ ਵਿਚੋਂ ਇਕ ਦੱਸਦਿਆਂ ਕਿਹਾ ਕਿ ਲੋਕਾਂ ਦੀ ਸਰਗਰਮ ਭਾਗੀਦਾਰੀ ਹੀ ਦੇਸ਼ ਦੀ ਦਿਸ਼ਾ ਤੈਅ ਕਰ ਸਕਦੀ ਹੈ।ਇਸ ਦੌਰਾਨ ਓਬਾਮਾ ਨੇ ਡੈਮੋਕ੍ਰੇਟਿਕ ਪਾਰਟੀ ਅਤੇ ਇਸ ਦੇ ਉਮੀਦਵਾਰਾਂ ਲਈ ਪਿਛਲੇ ਸਾਲ ਤੋਂ ਹੁਣ ਤੱਕ 1 ਕਰੋੜ 36 ਲੱਖ ਡਾਲਰ ਤੋਂ ਵੱਧ ਦੀ ਰਕਮ ਇਕੱਠੀ ਕਰਨ ਵਿਚ ਅਹਿਮ ਭੂਮਿਕਾ ਨਿਭਾਈ ਹੈ।

ਇਸੇ ਹਫ਼ਤੇ ਉੱਤਰੀ ਵਰਜੀਨੀਆ ਵਿੱਚ ਉਨ੍ਹਾਂ ਦੀ ਅਗਵਾਈ ਹੇਠ ਹੋਏ ਇਕ ਸਮਾਗਮ ਦੌਰਾਨ 36 ਲੱਖ ਡਾਲਰ ਤੋਂ ਵੱਧ ਇਕੱਠੇ ਕੀਤੇ ਗਏ।ਓਬਾਮਾ ਨੇ ਟੈਕਸਾਸ ਵਿਚ ਡੈਮੋਕ੍ਰੇਟਿਕ ਉਮੀਦਵਾਰ ਜੇਮਜ਼ ਟੈਲਾਰਿਕੋ ਅਤੇ ਰਿਪਬਲਿਕਨ ਉਮੀਦਵਾਰ ਕੇਨ ਪੈਕਸਟਨ ਵਿਚਾਲੇ ਮੁਕਾਬਲੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਕੁਝ ਸੂਬਿਆਂ ਵਿਚ ਚੋਣ ਸਮੀਕਰਨ ਉਮੀਦ ਤੋਂ ਵੱਖਰੇ ਨਜ਼ਰ ਆ ਰਹੇ ਹਨ। ਉਨ੍ਹਾਂ ਕਿਹਾ ਕਿ ਡੈਮੋਕ੍ਰੇਟਿਕ ਪਾਰਟੀ ਕੋਲ ਚੰਗਾ ਮੌਕਾ ਹੈ ਪਰ ਜਿੱਤ ਨੂੰ ਪਹਿਲਾਂ ਤੋਂ ਤੈਅ ਮੰਨਣਾ ਗਲਤੀ ਹੋਵੇਗੀ।

ਸਾਬਕਾ ਰਾਸ਼ਟਰਪਤੀ ਨੇ ਜਾਰਜੀਆ, ਮੇਨ, ਪੈਨਸਿਲਵੇਨੀਆ ਅਤੇ ਹੋਰ ਸੂਬਿਆਂ ਵਿੱਚ ਕਈ ਡੈਮੋਕ੍ਰੇਟਿਕ ਉਮੀਦਵਾਰਾਂ ਦਾ ਸਮਰਥਨ ਕੀਤਾ ਹੈ। ਉਹ 24 ਅਕਤੂਬਰ ਨੂੰ ਮਿਸ਼ੀਗਨ ਵਿੱਚ ਅਬਦੁਲ ਅਲ-ਸਈਦ ਦੇ ਹੱਕ ਵਿੱਚ ਚੋਣ ਪ੍ਰਚਾਰ ਵੀ ਕਰਨਗੇ। ਪਾਰਟੀ ਵਲੋਂ ਉਨ੍ਹਾਂ ਦੇ ਸੰਦੇਸ਼ ਵਾਲੇ ਇਸ਼ਤਿਹਾਰਾਂ ਰਾਹੀਂ ਵੋਟਰਾਂ ਤੱਕ ਪਹੁੰਚ ਵਧਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ।ਓਬਾਮਾ ਨੇ ਕਿਹਾ ਕਿ ਲੋਕਤੰਤਰ ਵਿਚ ਸਭ ਤੋਂ ਵੱਡੀ ਤਾਕਤ ਕਿਸੇ ਅਹੁਦੇ ਜਾਂ ਸਿਆਸੀ ਆਗੂ ਕੋਲ ਨਹੀਂ, ਸਗੋਂ ਦੇਸ਼ ਦੇ ਨਾਗਰਿਕਾਂ ਕੋਲ ਹੁੰਦੀ ਹੈ। ਉਨ੍ਹਾਂ ਮੁਤਾਬਕ ਲੋਕਾਂ ਦੀ ਇਕਜੁੱਟਤਾ ਅਤੇ ਲੋਕਤੰਤਰੀ ਪ੍ਰਕਿਰਿਆ ਵਿੱਚ ਭਾਗੀਦਾਰੀ ਹੀ ਬਦਲਾਅ ਦਾ ਰਾਹ ਖੋਲ੍ਹ ਸਕਦੀ ਹੈ।

 

Ad Position 22
No active advertisement
ਪਿਛਲੀ ਖ਼ਬਰ ਕੈਨੇਡਾ ਦੀ ਜੂਨੀਅਰ ਹਾਕੀ ਟੀਮ ’ਚ ਛਾਏ ਪੰਜਾਬੀ ਗੱਭਰੂ ਅਗਲੀ ਖ਼ਬਰ ਅਮਰੀਕਾ ’ਚ ਢਾਈ ਲੱਖ ਡਾਲਰ ਦੀ ਚੋਰੀ ਦੀ ਤਾਂਬੇ ਦੀ ਤਾਰ ਸਮੇਤ ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ
Ad Position 24