11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਦਿੱਲੀ ’ਚ ਅੱਜ ਮੁੜ ਪ੍ਰਦਰਸ਼ਨ ਕਰੇਗੀ ਸੀ.ਜੇ.ਪੀ.

ਨਵੀਂ ਦਿੱਲੀ, 11 ਅਕਤੂਬਰ- ਕਾਕਰੋਚ ਜਨਤਾ ਪਾਰਟੀ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਲਈ ਅੱਜ ਲਗਾਤਾਰ ਦੂਜੇ ਦਿਨ ਦਿੱਲੀ ਦੇ ਜੰਤਰ-ਮੰਤਰ ਤੱਕ ਮਾਰਚ ਦਾ ਸੱਦਾ ਦਿੱਤਾ ਹੈ।

Ad Position 21
No active advertisement
ਅਜੀਤ ਡੈਸਕ 11-10-2026

ਨਵੀਂ ਦਿੱਲੀ, 11 ਅਕਤੂਬਰ- ਕਾਕਰੋਚ ਜਨਤਾ ਪਾਰਟੀ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਲਈ ਅੱਜ ਲਗਾਤਾਰ ਦੂਜੇ ਦਿਨ ਦਿੱਲੀ ਦੇ ਜੰਤਰ-ਮੰਤਰ ਤੱਕ ਮਾਰਚ ਦਾ ਸੱਦਾ ਦਿੱਤਾ ਹੈ। ਸ਼ਨੀਵਾਰ ਨੂੰ ਹਜ਼ਾਰਾਂ ਸਮਰਥਕਾਂ ਨੂੰ ਪੁਲਿਸ ਨੇ ਰਸਤੇ ਵਿਚ ਰੋਕ ਲਿਆ। ਲਗਭਗ 7,000 ਲੋਕਾਂ ਨੂੰ ਵੀ ਹਿਰਾਸਤ ਵਿਚ ਲਿਆ ਗਿਆ।

ਸੀ.ਜੇ.ਪੀ. ਦੇ ਤਿੰਨ ਚੋਟੀ ਦੇ ਨੇਤਾ ਅਭਿਜੀਤ ਦੀਪਕੇ, ਸੌਰਵ ਦਾਸ ਅਤੇ ਆਸ਼ੂਤੋਸ਼ ਰੰਕਾ ਅਜੇ ਵੀ ਪੁਲਿਸ ਹਿਰਾਸਤ ਵਿਚ ਹਨ। ਦਿੱਲੀ ਪੁਲਿਸ ਦੇ ਅਨੁਸਾਰ ਉਨ੍ਹਾਂ ਨੂੰ ਸਵੇਰੇ 9 ਵਜੇ ਦਿੱਲੀ ਕੈਂਟ ਪੁਲਿਸ ਸਟੇਸ਼ਨ ਦੇ ਕਾਰਜਕਾਰੀ ਮੈਜਿਸਟਰੇਟ ਦੇ ਸਾਹਮਣੇ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਨੂੰ ਕੱਲ੍ਹ ਦਿੱਲੀ ਹਵਾਈ ਅੱਡੇ 'ਤੇ ਇਕ ਜਹਾਜ਼ ’ਚੋਂ ਹਿਰਾਸਤ ਵਿਚ ਲਿਆ ਗਿਆ ਸੀ।

ਦੂਜੇ ਪਾਸੇ ਸੁਪਰੀਮ ਕੋਰਟ ਕੱਲ੍ਹ ਦਿੱਲੀ ਵਿਚ 250 ਟ੍ਰੇਨਾਂ ਨੂੰ ਰੱਦ ਕਰਨ ਅਤੇ 45 ਮੈਟਰੋ ਸਟੇਸ਼ਨਾਂ ਨੂੰ ਬੰਦ ਕਰਨ ਦੇ ਮਾਮਲੇ ਦੀ ਸੁਣਵਾਈ ਕਰੇਗੀ। ਅਦਾਲਤ ਦੇ ਹੁਕਮਾਂ ਦੀ ਉਲੰਘਣਾ ਕਰਨ ਲਈ ਗ੍ਰਹਿ ਸਕੱਤਰ, ਦਿੱਲੀ ਪੁਲਿਸ ਕਮਿਸ਼ਨਰ ਅਤੇ ਡੀ.ਐਮ.ਆਰ.ਸੀ. ਚੇਅਰਪਰਸਨ ਵਿਰੁੱਧ ਮਾਣਹਾਨੀ ਦੀ ਕਾਰਵਾਈ ਦੀ ਮੰਗ ਕੀਤੀ ਗਈ ਹੈ। ਅਦਾਲਤ ਨੇ ਸ਼ੁੱਕਰਵਾਰ ਨੂੰ ਨਿਰਦੇਸ਼ ਦਿੱਤਾ ਸੀ ਕਿ ਮੈਟਰੋ ਟ੍ਰੇਨ ਸੇਵਾਵਾਂ ਪੂਰੀ ਤਰ੍ਹਾਂ ਬੰਦ ਨਾ ਕੀਤੀਆਂ ਜਾਣ।

Ad Position 22
No active advertisement
ਪਿਛਲੀ ਖ਼ਬਰ ਸੁਲਤਾਨਪੁਰ ਲੋਧੀ ਹਲਕੇ ਅੰਦਰ ਮੀਂਹ ਨੇ ਵਧਾਈ ਕਿਸਾਨਾਂ ਚਿੰਤਾ, ਮੰਡੀਆਂ ਵਿੱਚ ਪਿਆ ਝੋਨਾ ਭਿੱਜਿਆ ਅਗਲੀ ਖ਼ਬਰ ਸਿੱਖ ਕੌਮ ਭਾਜਪਾ ਸਰਕਾਰ ਨੂੰ ਕਦੇ ਨਹੀਂ ਕਰੇਗੀ ਮੁਆਫ਼- ਮੁੱਖ ਮੰਤਰੀ ਮਾਨ
Ad Position 24