11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਹਲਕਾ ਡੇਰਾਬੱਸੀ ਦੇ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਬੱਸ ਕੀਤੀ ਰਵਾਨਾ

ਲਾਲੜੂ, 11 ਅਕਤੂਬਰ: (ਰਾਜਬੀਰ ਸਿੰਘ)- ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ‘ਮੁੱਖ ਮੰਤਰੀ ਤੀਰਥ ਸਥਾਨ ਯਾਤਰਾ ਯੋਜਨਾ’ ਤਹਿਤ ਹਲਕਾ ਡੇਰਾਬੱਸੀ ਦੇ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਲਾਲੜੂ ਦੇ ਵਾਰਡ ਨੰਬਰ 4 ਤੋਂ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਖਾਟੂ ਸ਼ਿਆਮ ਅਤੇ ਸਾਲਾਸਰ ਬਾਲਾ ਜੀ ਦੇ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤਾ।

Ad Position 21
No active advertisement
ਅਜੀਤ ਡੈਸਕ 11-10-2026

ਲਾਲੜੂ, 11 ਅਕਤੂਬਰ: (ਰਾਜਬੀਰ ਸਿੰਘ)- ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ‘ਮੁੱਖ ਮੰਤਰੀ ਤੀਰਥ ਸਥਾਨ ਯਾਤਰਾ ਯੋਜਨਾ’ ਤਹਿਤ ਹਲਕਾ ਡੇਰਾਬੱਸੀ ਦੇ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਲਾਲੜੂ ਦੇ ਵਾਰਡ ਨੰਬਰ 4 ਤੋਂ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਖਾਟੂ ਸ਼ਿਆਮ ਅਤੇ ਸਾਲਾਸਰ ਬਾਲਾ ਜੀ ਦੇ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤਾ।

ਇਸ ਮੌਕੇ ਵਿਧਾਇਕ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਰਾਹੀਂ ਸ਼ਰਧਾਲੂਆਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਯਾਤਰਾ ਦਾ ਸਾਰਾ ਖਰਚਾ ਪੰਜਾਬ ਸਰਕਾਰ ਵਲੋਂ ਕੀਤਾ ਜਾਂਦਾ ਹੈ ਅਤੇ ਸ਼ਰਧਾਲੂਆਂ ਤੋਂ ਕਿਸੇ ਵੀ ਤਰ੍ਹਾਂ ਦੀ ਕੋਈ ਫੀਸ ਨਹੀਂ ਲਈ ਜਾਂਦੀ।

ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਹੁਣ ਤੱਕ ਵੱਡੀ ਗਿਣਤੀ ਵਿਚ ਸ਼ਰਧਾਲੂ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨ ਕਰ ਚੁੱਕੇ ਹਨ। ਪੰਜਾਬ ਸਰਕਾਰ ਦਾ ਇਹ ਉਪਰਾਲਾ ਲੋਕਾਂ ਦੀ ਧਾਰਮਿਕ ਆਸਥਾ ਦਾ ਸਨਮਾਨ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕਰ ਰਿਹਾ ਹੈ।

ਬੱਸ ਰਵਾਨਾ ਹੋਣ ਮੌਕੇ ਸ਼ਰਧਾਲੂਆਂ ਵਿਚ ਵੱਡਾ ਉਤਸ਼ਾਹ ਦੇਖਣ ਨੂੰ ਮਿਲਿਆ। ਸ਼ਰਧਾਲੂਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਦਾ ਧੰਨਵਾਦ ਕੀਤਾ।

ਵਿਧਾਇਕ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਅਤੇ ਉਨ੍ਹਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਲੋਕਾਂ ਦੀਆਂ ਲੋੜਾਂ ਅਤੇ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿਚ ਰੱਖਦਿਆਂ ਅਜਿਹੇ ਲੋਕ-ਪੱਖੀ ਉਪਰਾਲੇ ਜਾਰੀ ਰੱਖੇ ਜਾਣਗੇ।

ਇਸ ਮੌਕੇ ਨਗਰ ਕੌਂਸਲ ਪ੍ਰਧਾਨ ਸ. ਜੋਰਾਵਰ ਸਿੰਘ, ਮੀਤ ਪ੍ਰਧਾਨ ਸ੍ਰੀ  ਅਮਨ ਰਾਣਾ, ਸੀਨੀਅਰ ਆਗੂ ਰੂਪ   ਸਿੰਘ ਰਾਣਾ, ਯੂਥ ਕੋਆਰਡੀਨੇਟਰ ਗਗਨਦੀਪ ਸਿੰਘ ਅਤੇ ਪਵਨ ਸ਼ਰਮਾ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਅੱਜ ਚੇਨੱਈ ਦੌਰੇ ’ਤੇ ਪ੍ਰਧਾਨ ਮੰਤਰੀ ਮੋਦੀ ਅਗਲੀ ਖ਼ਬਰ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਪੁੱਜੇ ਅਲਾਇੰਸ ਆਫ਼ ਸਿੱਖ ਆਰਗਨਾਈਜੇਸ਼ਨ ਦੇ ਆਗੂ
Ad Position 24