11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਪੰਜਾਬ ਵਿਚ ਹੁਣ ਤੱਕ 20 ਲੱਖ ਮੀਟ੍ਰਿਕ ਝੋਨੇ ਦੀ ਖਰੀਦ ਹੋਈ-ਲਾਲ ਚੰਦ ਕਟਾਰੂਚੱਕ

ਸ੍ਰੀ ਮੁਕਤਸਰ ਸਾਹਿਬ, 11 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਦੀ ਅਨਾਜ ਮੰਡੀ ਦਾ ਦੌਰਾ ਕਰਕੇ ਝੋਨੇ ਦੀ ਸਰਕਾਰੀ ਖ਼ਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ।

Ad Position 21
No active advertisement
ਅਜੀਤ ਡੈਸਕ 11-10-2026

ਸ੍ਰੀ ਮੁਕਤਸਰ ਸਾਹਿਬ, 11 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਦੀ ਅਨਾਜ ਮੰਡੀ ਦਾ ਦੌਰਾ ਕਰਕੇ ਝੋਨੇ ਦੀ ਸਰਕਾਰੀ ਖ਼ਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਫ਼ਸਲ ਦੀ ਖ਼ਰੀਦ, ਅਦਾਇਗੀ ਅਤੇ ਮੰਡੀ ਵਿੱਚ ਆ ਰਹੀਆਂ ਮੁਸ਼ਕਿਲਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਣ ਅਤੇ ਉਨ੍ਹਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਉਣ ਦੇਣ ਲਈ ਵਚਨਬੱਧ ਹੈ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਵਿੱਚ ਪਿਛਲੇ ਨੌਂ ਖ਼ਰੀਦ ਸੀਜ਼ਨਾਂ ਦੌਰਾਨ ਕਣਕ ਅਤੇ ਝੋਨੇ ਦੀ ਖ਼ਰੀਦ ਸਬੰਧੀ ਭਗਵੰਤ ਮਾਨ ਸਰਕਾਰ ਵੱਲੋਂ ਪ੍ਰਬੰਧ ਕੀਤੇ ਗਏ ਹਨ। ਕਿਸੇ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ। ਉਨ੍ਹਾਂ ਕਿਹਾ ਕਿ ਪਹਿਲਾਂ ਮੰਡੀਆਂ ਵਿੱਚ ਕਿਸਾਨਾਂ ਨੂੰ ਬਾਰਦਾਨੇ, ਖ਼ਰੀਦ ਅਤੇ ਫ਼ਸਲ ਦੀ ਅਦਾਇਗੀ ਲਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ, ਪਰ ਮੌਜੂਦਾ ਸੀਜ਼ਨ ਦੌਰਾਨ ਸਰਕਾਰ ਵੱਲੋਂ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪ੍ਰਬੰਧ ਕੀਤੇ ਗਏ ਹਨ।ਉਨ੍ਹਾਂ ਦੱਸਿਆ ਕਿ ਪੰਜਾਬ ਨੂੰ ਇਸ ਸੀਜ਼ਨ ਦੌਰਾਨ 180 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਦਾ ਟੀਚਾ ਦਿੱਤਾ ਗਿਆ ਹੈ।

ਉਨ੍ਹਾਂ ਅਨੁਸਾਰ, ਹੁਣ ਤੱਕ ਸੂਬੇ ਦੀਆਂ ਮੰਡੀਆਂ ਵਿੱਚ ਲਗਭਗ 21 ਲੱਖ ਮੀਟ੍ਰਿਕ ਟਨ ਝੋਨਾ ਪਹੁੰਚ ਚੁੱਕਾ ਹੈ, ਜਿਸ ਵਿਚੋਂ 20 ਲੱਖ ਮੀਟ੍ਰਿਕ ਟਨ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਅਨੁਸਾਰ ਫ਼ਸਲ ਦੀ ਅਦਾਇਗੀ ਸਬੰਧੀ ਉਨ੍ਹਾਂ ਕਿਹਾ ਕਿ ਹੁਣ ਤੱਕ ਲਗਭਗ 3111 ਕਰੋੜ ਰੁਪਏ ਕਿਸਾਨਾਂ ਦੇ ਖਾਤਿਆਂ ਵਿੱਚ ਪਾਏ ਜਾ ਚੁੱਕੇ ਹਨ।ਬੀਤੀ ਰਾਤ ਹੋਈ ਬਾਰਿਸ਼ ਕਾਰਨ ਮੰਡੀ ਵਿੱਚ ਪਏ ਝੋਨੇ ਅਤੇ ਬਾਰਦਾਨੇ ਦੇ ਗਿੱਲੇ ਹੋਣ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਕੈਬਨਿਟ ਮੰਤਰੀ ਨੇ ਕਿਹਾ ਕਿ ਮੌਸਮ ’ਤੇ ਮਨੁੱਖ ਦਾ ਵੱਸ ਨਹੀਂ ਹੈ, ਪਰ ਮੀਂਹ ਕਾਰਨ ਕਿਸਾਨਾਂ ਨੂੰ ਹੋਣ ਵਾਲੀ ਪ੍ਰੇਸ਼ਾਨੀ ਨੂੰ ਧਿਆਨ ਵਿੱਚ ਰੱਖਦਿਆਂ ਲੋੜੀਂਦੇ ਪ੍ਰਬੰਧ ਕੀਤੇ ਜਾਣਗੇ। ਇਸ ਮੌਕੇ ਜਗਦੀਪ ਸਿੰਘ ਕਾਕਾ ਬਰਾੜ ਵਿਧਾਇਕ ਸ੍ਰੀ ਮੁਕਤਸਰ ਸਾਹਿਬ, ਗੁਰਕਿਰਨਦੀਪ ਸਿੰਘ  ਸਿੱਧੂ ਆਦਿ ਹਾਜ਼ਰ ਸਨ

Ad Position 22
No active advertisement
ਪਿਛਲੀ ਖ਼ਬਰ ਦਾਣਾ ਮੰਡੀ ਪਾਖਰਪੁਰ ’ਚ ਖੁੱਲ੍ਹੇ ਅਸਮਾਨ ਥੱਲੇ ਪਈ ਫ਼ਸਲ ਭਿੱਜੀ ਅਗਲੀ ਖ਼ਬਰ ਅੱਜ ਚੇਨੱਈ ਦੌਰੇ ’ਤੇ ਪ੍ਰਧਾਨ ਮੰਤਰੀ ਮੋਦੀ
Ad Position 24