11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਇਤਿਹਾਸਿਕ ਗੁਰਦੁਆਰਾ ਸ਼ਹੀਦ ਬਾਬਾ ਬੁਲਾਕਾ ਸਿੰਘ ਜੀ ਪਿੰਡ ਸਾਂਘਣਾ ਵਿਖੇ ਸਲਾਨਾ ਜੋੜ ਮੇਲਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਛੇਹਰਟਾ (ਅੰਮ੍ਰਿਤਸਰ), 11ਅਕਤੂਬਰ (ਪੱਤਰ ਪ੍ਰੇਰਕ)- ਇਤਿਹਾਸਿਕ ਨਗਰ ਸਾਂਘਣਾ ਵਿਖੇ ਸ਼ਹੀਦ ਬਾਬਾ ਬੁਲਾਕਾ ਸਿੰਘ ਜੀ ਦੀ ਮਿੱਠੀ...

Ad Position 21
No active advertisement
ਅਜੀਤ ਡੈਸਕ 11-10-2026

ਛੇਹਰਟਾ (ਅੰਮ੍ਰਿਤਸਰ), 11ਅਕਤੂਬਰ (ਪੱਤਰ ਪ੍ਰੇਰਕ)- ਇਤਿਹਾਸਿਕ ਨਗਰ ਸਾਂਘਣਾ ਵਿਖੇ ਸ਼ਹੀਦ ਬਾਬਾ ਬੁਲਾਕਾ ਸਿੰਘ ਜੀ ਦੀ ਮਿੱਠੀ ਯਾਦ ਨੂੰ ਸਮਰਪਿਤ ਸਲਾਨਾ ਜੋੜ ਮੇਲਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਜੀਤ ਸਿੰਘ ਤੇ ਕਮੇਟੀ ਮੈਂਬਰਾ ਦੀ ਦੇਖ ਰੇਖ ਹੇਠ ਤੇ ਸਮੂਹ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ 10 ਤੇ 11 ਅਕਤੂਬਰ ਦਿਨ ਸ਼ਨੀਵਾਰ ਤੇ ਐਤਵਾਰ ਨੂੰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।

ਸਲਾਨਾ ਜੋੜ ਮੇਲੇ ਸਬੰਧੀ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ 10 ਅਕਤੂਬਰ ਦਿਨ ਸ਼ਨੀਵਾਰ ਨੂੰ ਸਵੇਰੇ ਭੋਗ ਪੈਣ ਉਪਰੰਤ ਜੁਗੋ ਜੁਗ ਅਟੱਲ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਲਗਾਤਾਰ ਦੋ ਦਿਨ ਧਾਰਮਿਕ ਦੀਵਾਨ ਸਜਾਏ ਗਏ ਤੇ ਧਾਰਮਿਕ ਦੀਵਾਨਾਂ ਦੌਰਾਨ ਪੰਥ ਪ੍ਰਸਿੱਧ ਰਾਗੀ ਭਾਈ ਸੁਖਜੀਤ ਸਿੰਘ ਕਿਲਾ ਅਨੰਦਗੜ੍ਹ ਸਾਹਿਬ ਵਾਲੇ, ਢਾਡੀ ਗਿਆਨੀ ਸੁਰਜੀਤ ਸਿੰਘ ਵਾਰਿਸ ਜਲੰਧਰ ਵਾਲੇ ਬੀਬੀ ਰਣਧੀਰ ਕੌਰ ਖਾਲਸਾ ਤੇ ਭਾਈ ਸੰਦੀਪ ਸਿੰਘ ਚੰਦਨ ਭਾਈ ਸਤਨਾਮ ਸਿੰਘ ਲਾਲੂ ਘੁੰਮਣ ਭਾਈ ਗੁਰਕੀਰਤ ਸਿੰਘ ਐਮ. ਏ. ਭਾਈ ਲਖਬੀਰ ਸਿੰਘ ਮਸਤ ਆਦਿ ਦੇ ਕਵੀਸ਼ਰੀ ਜਥਿਆਂ ਵਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਸਿੱਖ ਇਤਿਹਾਸ ਸਰਵਣ ਕਰਵਾ ਕੇ ਨਿਹਾਲ ਕੀਤਾ ਗਿਆ।

ਸਲਾਨਾ ਜੋੜ ਮੇਲੇ ਮੌਕੇ ਗਿਆਨੀ ਰਘਬੀਰ ਸਿੰਘ ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਸੰਤ ਬਾਬਾ ਅਵਤਾਰ ਸਿੰਘ ਧੱਤਲ ਆਦੇ ਨਤਮਸਤਕ ਹੋਏ ਤੇ ਸੰਗਤਾਂ ਨੂੰ ਗੁਰੂ ਸਾਹਿਬ ਵਲੋਂ ਦਰਸਾਏ ਮਾਰਗ ਤੇ ਚੱਲ ਕੇ ਆਪਣਾ ਜੀਵਨ ਸਫ਼ਲਾ ਕਰਨ, ਬਾਣੀ ਤੇ ਬਾਣੇ ਦੇ ਧਾਰਨੀ ਹੋਣ ਦੀ ਅਪੀਲ ਕੀਤੀ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਜੀਤ ਸਿੰਘ ਤੇ ਮੈਂਬਰਾਂ ਵਲੋਂ ਸਲਾਨਾ ਜੋੜ ਮੇਲੇ ਮੌਕੇ ਆਉਣ ਵਾਲੀਆਂ ਪ੍ਰਮੁੱਖ ਸ਼ਖਸ਼ੀਅਤਾਂ ਤੇ ਰਾਗੀ ਜਥਿਆਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰਪਾਉ ਦੇ ਕਿ ਸਨਮਾਨਿਤ ਕੀਤਾ ਗਿਆ।

ਸਲਾਨਾ ਜੋੜ ਮੇਲੇ ਮੌਕੇ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ਦੇ ਵਿਚ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਅਤੇ ਮੇਲੇ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਹੈਡ ਗ੍ਰੰਥੀ ਬਾਬਾ ਸੁਬੇਗ ਸਿੰਘ,ਪ੍ਰਧਾਨ ਗੁਰਜੀਤ ਸਿੰਘ, ਗੁਰਦੇਵ ਸਿੰਘ, ਭੁਪਿੰਦਰ ਸਿੰਘ ਸੈਕਟਰੀ, ਸਾਬਕਾ ਸਰਪੰਚ ਕੁਲਵਿੰਦਰ ਸਿੰਘ ਬੱਬੀ, ਸਤਨਾਮ ਸਿੰਘ ਮੈਂਬਰ, ਸਰਪੰਚ ਗੁਰਪ੍ਰੀਤ ਸਿੰਘ, ਸਾਬਕਾ ਸਰਪੰਚ ਬਲਕਾਰ ਸਿੰਘ ਸਾਂਘਣਾ, ਅੰਮ੍ਰਿਤਪਾਲ ਸਿੰਘ, ਜਗਜੀਤ ਸਿੰਘ, ਕਸ਼ਮੀਰ ਸਿੰਘ, ਸੁਖਵਿੰਦਰ ਸਿੰਘ, ਸਕੱਤਰ ਸਿੰਘ ਗੁਰਵੇਲ ਸਿੰਘ, ਬਲਜਿੰਦਰ ਸਿੰਘ, ਜਸਬੀਰ ਸਿੰਘ, ਭੁਪਿੰਦਰ ਸਿੰਘ, ਸੁਖਦੇਵ ਸਿੰਘ, ਅਵਤਾਰ ਸਿੰਘ ਆਦਿ ਹਾਜ਼ਿਰ ਸਨ। 

Ad Position 22
No active advertisement
ਪਿਛਲੀ ਖ਼ਬਰ ਮਹਾਰਾਜਾ ਅਗਰਸੈਨ ਜੈਯੰਤੀ ਮੌਕੇ 29 ਹੋਣਹਾਰ ਵਿਦਿਆਰਥੀਆਂ ਨੂੰ ਚਾਂਦੀ ਦੇ ਮੈਡਲਾਂ ਨਾਲ ਕੀਤਾ ਸਨਮਾਨਿਤ ਅਗਲੀ ਖ਼ਬਰ ਫਾਜ਼ਿਲਕਾ ਦੀ ਦਾਣਾ ਮੰਡੀ ਵਿਚ ਭਰਿਆ ਪਾਣੀ, ਨੁਕਸਾਨੇ ਝੋਨੇ ਦਾ ਹਾਲ ਜਾਨਣ ਕਿਸ਼ਤੀਆਂ ਰਾਹੀਂ ਮੰਡੀ ਪਹੁੰਚੇ ਕਿਸਾਨ ਆਗੂ
Ad Position 24