11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸੰਗਰੂਰ ਦੇ ਪਿੰਡ ਮੀਮਸਾ ਵਿਚ ਲੋਕ ਮਿਲਣੀ ਕੀਤੀ ਗਈ

ਸੰਗਰੂਰ, 11 ਅਕਤੂਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸੰਗਰੂਰ ਦੇ ਪਿੰਡ ਮੀਮਸਾ ਵਿਚ ਲੋਕ ਮਿਲਣੀ ਕੀਤੀ...

Ad Position 21
No active advertisement
ਅਜੀਤ ਡੈਸਕ 11-10-2026

ਸੰਗਰੂਰ, 11 ਅਕਤੂਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸੰਗਰੂਰ ਦੇ ਪਿੰਡ ਮੀਮਸਾ ਵਿਚ ਲੋਕ ਮਿਲਣੀ ਕੀਤੀ ਗਈ। ਇਸ ਦੌਰਾਨ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਹਲਕਾ ਧੂਰੀ ਦੇ ਇਨਕਲਾਬੀ ਪਿੰਡ ਮੀਮਸਾ ਦੀ ਸੱਥ 'ਚ ਅੱਜ ਆਪਣਿਆਂ ਨਾਲ ਦਿਲ ਦੀਆਂ ਗੱਲਾਂ ਸਾਂਝੀਆਂ ਕੀਤੀਆਂ... ਤੁਹਾਡੇ ਅਥਾਹ ਪਿਆਰ ਸਦਕਾ ਹੀ ਅੱਜ ਧੂਰੀ ਪੰਜਾਬ ਦੀ ਰਾਜਨੀਤੀ ਦੀ 'ਧੁਰੀ' ਬਣੀ ਹੈ...

ਪਿਛਲੀਆਂ ਸਰਕਾਰਾਂ ਦੇ ਲਾਰਿਆਂ ਦੇ ਉਲਟ ਅਸੀਂ ਜ਼ਮੀਨੀ ਪੱਧਰ 'ਤੇ ਕੰਮ ਕੀਤੇ ਨੇ... ਖੇਤਾਂ ਲਈ ਦਿਨੇ ਬਿਜਲੀ, 88% ਨਹਿਰੀ ਪਾਣੀ, 70,685 ਨੌਕਰੀਆਂ, ਮੁਫ਼ਤ ਇਲਾਜ ਤੇ ਜ਼ੀਰੋ ਬਿਜਲੀ ਬਿੱਲਾਂ ਸਦਕਾ ਅੱਜ ਹਰ ਪਰਿਵਾਰ ਨੂੰ ਸਾਲਾਨਾ 1.82 ਲੱਖ ਰੁਪਏ ਦਾ ਫਾਇਦਾ ਹੋ ਰਿਹਾ ਹੈ... ਮਾਵਾਂ-ਭੈਣਾਂ ਨੂੰ ਮਿਲ ਰਹੀ ਸਨਮਾਨ ਰਾਸ਼ੀ ਦੀ 'ਟੂੰ-ਟੂੰ' ਉਨ੍ਹਾਂ ਦਾ ਬਣਦਾ ਮਾਣ-ਸਨਮਾਨ ਹੈ...

ਪ੍ਰਮਾਤਮਾ ਵਲੋਂ ਬਖਸ਼ੀ ਸੇਵਾ ਦੀ ਇਸ ਜ਼ਿੰਮੇਵਾਰੀ ਨੂੰ ਤੁਹਾਡੀਆਂ ਦੁਆਵਾਂ ਨਾਲ ਪੂਰੀ ਇਮਾਨਦਾਰੀ ਨਾਲ ਨਿਭਾਵਾਂਗੇ। 
 

Ad Position 22
No active advertisement
ਪਿਛਲੀ ਖ਼ਬਰ ਜਨਮਦਿਨ ਦੀ ਪਾਰਟੀ ਦੌਰਾਨ ਚੱਲੀ ਗੋਲੀ, ਇਕ ਔਰਤ ਦੀ ਮੌਤ, ਇਕ ਬੱਚਾ ਅਤੇ ਫੋਟੋਗ੍ਰਾਫਰ ਜ਼ਖਮੀ ਅਗਲੀ ਖ਼ਬਰ ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਤੀਜਾ ਟੀ-20 ਮੈਚ ਸ਼ੁਰੂ
Ad Position 24