11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਜਨਮਦਿਨ ਦੀ ਪਾਰਟੀ ਦੌਰਾਨ ਚੱਲੀ ਗੋਲੀ, ਇਕ ਔਰਤ ਦੀ ਮੌਤ, ਇਕ ਬੱਚਾ ਅਤੇ ਫੋਟੋਗ੍ਰਾਫਰ ਜ਼ਖਮੀ

ਜਲੰਧਰ, 11- ਜਲੰਧਰ ਦੇ ਢੱਡਾ ਪਿੰਡ ਵਿਚ ਇਕ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਗੋਲੀਬਾਰੀ ਦੀ ਘਟਨਾ...

Ad Position 21
No active advertisement
ਅਜੀਤ ਡੈਸਕ 11-10-2026

ਜਲੰਧਰ, 11- ਜਲੰਧਰ ਦੇ ਢੱਡਾ ਪਿੰਡ ਵਿਚ ਇਕ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਗੋਲੀਬਾਰੀ ਦੀ ਘਟਨਾ ਵਾਪਰੀ। ਇਸ ਘਟਨਾ ਵਿਚ ਇਕ ਔਰਤ ਦੀ ਮੌਤ ਹੋ ਗਈ, ਜਦੋਂ ਕਿ ਇਕ ਬੱਚਾ ਅਤੇ ਇਕ ਫੋਟੋਗ੍ਰਾਫਰ ਜ਼ਖਮੀ ਹੋ ਗਏ। ਮ੍ਰਿਤਕ ਦੀ ਪਛਾਣ 42 ਸਾਲਾ ਅਮਨਦੀਪ ਕੌਰ ਵਜੋਂ ਹੋਈ ਹੈ, ਜੋ ਕਿ ਹੁਸ਼ਿਆਰਪੁਰ ਦੀ ਰਹਿਣ ਵਾਲੀ ਸੀ। ਇਸ ਘਟਨਾ ਕਾਰਨ ਪਾਰਟੀ ਵਿਚ ਹਫੜਾ-ਦਫੜੀ ਮਚ ਗਈ। ਗੋਲੀਬਾਰੀ ਦੀ ਸੂਚਨਾ ਮਿਲਦੇ ਹੀ ਪਤਾਰਾ ਥਾਣੇ ਦੀ ਪੁਲਿਸ ਮੌਕੇ 'ਤੇ ਪਹੁੰਚੀ, ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ।

ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਢੱਡਾ ਵਾਸੀ ਮੋਤਾ ਸਿੰਘ ਦੀ ਲੜਕੀ ਜਰਮਨੀ ਰਹਿੰਦੀ ਹੈ। ਉਨ੍ਹਾਂ ਦੇ ਘਰ ਪੁੱਤਰ ਨੇ ਜਨਮ ਲਿਆ ਅਤੇ ਉਹ ਵਿਦੇਸ਼ ਤੋਂ ਬੱਚੇ ਸਮੇਤ ਪਿੰਡ ਢੱਡਾ ਪਰਤ ਆਇਆ ਸੀ। ਮੋਤਾ ਸਿੰਘ ਨੇ ਪਿੰਡ ਢੱਡਾ ਵਿਚ ਬੱਚੇ ਦਾ ਜਨਮ ਦਿਨ ਮਨਾਉਣ ਲਈ ਪਾਰਟੀ ਰੱਖੀ ਸੀ। ਪਾਰਟੀ ਵਿਚ ਪਰਿਵਾਰਕ ਮੈਂਬਰ ਅਤੇ ਰਿਸ਼ਤੇਦਾਰ ਹਾਜ਼ਰ ਸਨ ਅਤੇ ਪਾਰਟੀ ਵਿਚ ਮੋਤਾ ਸਿੰਘ ਦੇ ਜਵਾਈ ਦੇ ਮਾਮਾ ਵੀ ਹਾਜ਼ਰ ਸਨ। ਦੋਸ਼ ਹੈ ਕਿ ਉਸ ਨੇ ਪਾਰਟੀ ਦੌਰਾਨ ਡਾਂਸ ਕਰਦੇ ਸਮੇਂ ਗੋਲੀ ਚਲਾ ਦਿੱਤੀ। ਗੋਲੀ ਉਸ ਦੀ ਭਰਜਾਈ ਦੀ ਨੂੰਹ ਅਮਨਦੀਪ ਕੌਰ, ਕੋਲ ਖੜ੍ਹੇ ਫੋਟੋਗ੍ਰਾਫਰ ਅਤੇ ਬੱਚੇ ਨੂੰ ਲੱਗੀ।

ਗੋਲੀ ਲੱਗਣ ਕਾਰਨ ਅਮਨਦੀਪ ਕੌਰ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਦੌਰਾਨ ਇਕ ਬੱਚਾ ਅਤੇ ਇਕ ਹੋਰ ਵਿਅਕਤੀ ਵੀ ਜ਼ਖਮੀ ਹੋ ਗਏ। ਪਰਿਵਾਰਕ ਮੈਂਬਰਾਂ ਨੇ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ। ਸੂਚਨਾ ਮਿਲਦੇ ਹੀ ਥਾਣਾ ਪਤਾਰਾ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ। ਪੁਲਿਸ ਨੇ ਔਰਤ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ।

Ad Position 22
No active advertisement
ਪਿਛਲੀ ਖ਼ਬਰ ਹਲਕਾ ਤਲਵੰਡੀ ਸਾਬੋ ਦੇ ਕਾਂਗਰਸੀ ਵਰਕਰਾਂ ਨੇ ਪੰਜਾਬ ਕਾਂਗਰਸ ਦੇ ਨਵ ਨਿਯੁਕਤ ਪ੍ਰਧਾਨ ਪਰਗਟ ਸਿੰਘ ਦੇ ਤਾਜਪੋਸ਼ੀ ਸਮਾਗਮ '... ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸੰਗਰੂਰ ਦੇ ਪਿੰਡ ਮੀਮਸਾ ਵਿਚ ਲੋਕ ਮਿਲਣੀ ਕੀਤੀ ਗਈ
Ad Position 24