25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਤੀਜੇ ਟੀ-20 ਮੈਚ ਚ ਭਾਰਤ ਨੇ 14 ਦੌੜਾਂ ਨਾਲ ਹਰਾਇਆ ਵੈਸਟਇੰਡੀਜ਼ ਨੂੰ , ਲੜੀ ਚ 2-1 ਦੀ ਬਣਾਈ ਬੜ੍ਹਤ

ਇੰਦੌਰ, 11 ਅਕਤੂਬਰ- ਭਾਰਤ ਨੇ ਤੀਜੇ ਟੀ-20 ਮੈਚ ਵਿਚ ਵੈਸ ਇੰਡੀਜ਼ ਨੂੰ 14 ਦੌੜਾਂ ਨਾਲ ਹਰਾ ਦਿੱਤਾ। ਇੰਦੌਰ ਦੇ ਹੋਲਕਰ ਸਟੇਡੀਅਮ ਵਿਖੇ ਖੇਡੇ ਗਏ ਇਸ ਮੈਚ ਵਿਚ ਟਾਸ ....

Ad Position 21
No active advertisement
ਅਜੀਤ ਡੈਸਕ 11-10-2026

ਇੰਦੌਰ, 11 ਅਕਤੂਬਰ-  ਭਾਰਤ ਨੇ ਤੀਜੇ ਟੀ-20 ਮੈਚ ਵਿਚ ਵੈਸਟਇੰਡੀਜ਼ ਨੂੰ 14 ਦੌੜਾਂ ਨਾਲ ਹਰਾ ਦਿੱਤਾ। ਇੰਦੌਰ ਦੇ ਹੋਲਕਰ ਸਟੇਡੀਅਮ ਵਿਖੇ ਖੇਡੇ ਗਏ ਇਸ ਮੈਚ ਵਿਚ ਟਾਸ ਜਿੱਤ ਕੇ ਵੈਸਟਇੰਡੀਜ਼ ਦੇ ਕਪਤਾਨ ਸ਼ਾਈ ਹੋਪ ਨੇ ਭਾਤਰ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ। ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਨੇ 20 ਓਵਰਾਂ ਵਿਚ 223 ਦੌੜਾਂ ਬਣਾਈਆਂ। ਭਾਰਤ ਵਲੋਂ ਸਲਾਮੀ ਬੱਲੇਬਾਜ਼ ਅਭਿਸ਼ੇਕ ਸ਼ਰਮਾ ਨੇ 69 (30 ਗੇਂਦਾਂ) ਅਤੇ ਇਸ਼ਾਨ ਕਿਸ਼ਨ ਨੇ 37 (18 ਗੇਂਦਾਂ) ਦੌੜਾਂ ਬਣਾਈਆਂ। ਜਵਾਬ ਵਿਚ ਬੱਲੇਬਾਜ਼ੀ ਕਰਦਿਆਂ ਵੈਸਟ ਇੰਡੀਜ਼ ਦੀ ਟੀਮ 20 ਓਵਰਾਂ ਵਿਚ 7 ਵਿਕਟਾਂ ਦੇ ਨੁਕਸਾਨ 'ਤੇ 209 ਦੌੜਾਂ ਹੀ ਬਣਾ ਸਕੀ। ਭਾਰਤ ਵਲੋਂ ਅਰਸ਼ਦੀਪ ਸਿੰਘ ਨੇ 4 ਓਵਰਾਂ ਵਿਚ 44 ਦੌੜਾਂ ਦੇ ਕੇ 3 ਵਿਕਟਾਂ ਹਾਸਲ ਕੀਤੀਆਂ, ਜਿਸ ਲਈ ਉਸ ਨੂੰ ਪਲੇਅਰ ਆਫ ਦ ਮੈਚ ਚੁਣਿਆ ਗਿਆ। ਇਸ ਜਿੱਤ ਦੇ ਨਾਲ ਹੀ 5 ਮੈਚਾਂ ਦੀ ਲੜੀ ਵਿਚ ਭਾਰਤ ਨੇ 2-1 ਦੀ ਬੜ੍ਹਤ ਹਾਸਲ ਕਰ ਲਈ।

Ad Position 22
No active advertisement
ਪਿਛਲੀ ਖ਼ਬਰ ਬੀ.ਐਸ.ਐਫ. ਨੇ ਭਾਰਤ ਦੀ ਸਰਹੱਦ ਅੰਦਰ ਦਾਖ਼ਲ ਹੋਏ ਪਾਕਿਸਤਾਨੀ ਨਾਗਰਿਕ ਨੂੰ ਕੀਤਾ ਕਾਬੂ ਅਗਲੀ ਖ਼ਬਰ ਇੰਡੀਗੋ ਦੀ ਦਿੱਲੀ-ਚੇਨਈ ਉਡਾਣ ਵਿਚ ਪਾਵਰ ਬੈਂਕ ਨੂੰ ਲੱਗੀ ਅੱਗ, ਕਰਵਾਈ ਐਮਰਜੈਂਸੀ ਲੈਂਡਿੰਗ
Ad Position 24