12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਸੀ.ਬੀ.ਆਈ. ਜਾਂਚ ਮਾਮਲੇ ’ਚ ਪੰਜਾਬ ਸਰਕਾਰ ਨੂੰ ਸੁਪਰੀਮ ਕੋਰਟ ਤੋਂ ਅੰਤਰਿਮ ਰਾਹਤ

ਚੰਡੀਗੜ੍ਹ, 12 ਅਕਤੂਬਰ (ਸੰਦੀਪ ਕੁਮਾਰ ਮਾਹਨਾ) - ਪੰਜਾਬ ਸਰਕਾਰ ਨੂੰ ਸੀ.ਬੀ.ਆਈ. ਜਾਂਚ ਦੇ ਮਾਮਲੇ ਵਿਚ ਸੁਪਰੀਮ ਕੋਰਟ ਤੋਂ ਅੰਤਰਿਮ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਵਲੋਂ ਸੀ.ਬੀ.ਆਈ. ਜਾਂਚ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਫ਼ਿਲਹਾਲ ਮੁਲਜ਼ਮਾਂ ਦੀ ਗ੍ਰਿਫ਼ਤਾਰੀ ’ਤੇ ਰੋਕ ਲਗਾ ਦਿੱਤੀ ਹੈ।

Ad Position 21
No active advertisement
ਅਜੀਤ ਡੈਸਕ 12-10-2026

ਚੰਡੀਗੜ੍ਹ, 12 ਅਕਤੂਬਰ (ਸੰਦੀਪ ਕੁਮਾਰ ਮਾਹਨਾ) - ਪੰਜਾਬ ਸਰਕਾਰ ਨੂੰ ਸੀ.ਬੀ.ਆਈ. ਜਾਂਚ ਦੇ ਮਾਮਲੇ ਵਿਚ ਸੁਪਰੀਮ ਕੋਰਟ ਤੋਂ ਅੰਤਰਿਮ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਵਲੋਂ ਸੀ.ਬੀ.ਆਈ. ਜਾਂਚ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਫ਼ਿਲਹਾਲ ਮੁਲਜ਼ਮਾਂ ਦੀ ਗ੍ਰਿਫ਼ਤਾਰੀ ’ਤੇ ਰੋਕ ਲਗਾ ਦਿੱਤੀ ਹੈ। ਹਾਲਾਂਕਿ ਅਦਾਲਤ ਨੇ ਐੱਫ਼.ਆਈ.ਆਰ. ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਹੈ, ਜਿਸ ਕਾਰਨ ਮਾਮਲੇ ਦੀ ਜਾਂਚ ਜਾਰੀ ਰਹੇਗੀ।

ਸੁਪਰੀਮ ਕੋਰਟ ਨੇ ਇਸ ਮਾਮਲੇ ਵਿਚ ਕੇਂਦਰ ਸਰਕਾਰ, ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.), ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਅਤੇ ਸ਼ਿਕਾਇਤਕਰਤਾ ਨਿਖਿਲ ਸ਼ਰਾਫ਼ ਨੂੰ ਨੋਟਿਸ ਜਾਰੀ ਕਰਦਿਆਂ ਉਨ੍ਹਾਂ ਤੋਂ ਜਵਾਬ ਮੰਗਿਆ ਹੈ। ਪੰਜਾਬ ਸਰਕਾਰ ਨੇ ਸੀ.ਬੀ.ਆਈ. ਵਲੋਂ ਦਰਜ ਕੀਤੀ ਗਈ ਐੱਫ਼.ਆਈ.ਆਰ. ਅਤੇ ਜਾਂਚ ਦੀ ਕਾਰਵਾਈ ਨੂੰ ਚੁਣੌਤੀ ਦਿੱਤੀ ਸੀ।

ਜ਼ਿਕਰਯੋਗ ਹੈ ਕਿ ਸੀ.ਬੀ.ਆਈ. ਨੇ ਪੰਜਾਬ ਦੇ ਮੁੱਖ ਮੰਤਰੀ ਦੇ ਓ.ਐੱਸ.ਡੀ. ਰਾਜਬੀਰ ਸਿੰਘ ਘੁੰਮਣ ਸਮੇਤ ਹੋਰਨਾਂ ਖ਼ਿਲਾਫ਼ ਐੱਫ਼.ਆਈ.ਆਰ. ਦਰਜ ਕੀਤੀ ਸੀ। ਇਸ ਮਾਮਲੇ ਵਿਚ ਸੀ.ਬੀ.ਆਈ. ਵੱਲੋਂ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੇ ਕੈਂਪ ਦਫ਼ਤਰ ਸਮੇਤ ਕਈ ਥਾਵਾਂ ’ਤੇ ਤਲਾਸ਼ੀ ਵੀ ਲਈ ਗਈ ਸੀ।

ਇਸ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੀ.ਬੀ.ਆਈ. ਨੂੰ ਦੋ ਮਹੀਨਿਆਂ ਦੇ ਅੰਦਰ ਜਾਂਚ ਦੀ ਸਥਿਤੀ ਬਾਰੇ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਸਨ। ਹੁਣ ਸੁਪਰੀਮ ਕੋਰਟ ਵਲੋਂ ਗ੍ਰਿਫ਼ਤਾਰੀ ’ਤੇ ਲਗਾਈ ਗਈ ਅੰਤਰਿਮ ਰੋਕ ਨਾਲ ਪੰਜਾਬ ਸਰਕਾਰ ਨੂੰ ਫ਼ਿਲਹਾਲ ਰਾਹਤ ਮਿਲੀ ਹੈ, ਪਰ ਐੱਫ਼.ਆਈ.ਆਰ. ਰੱਦ ਨਾ ਕੀਤੇ ਜਾਣ ਕਾਰਨ ਜਾਂਚ ਦੀ ਕਾਰਵਾਈ ਜਾਰੀ ਰਹੇਗੀ।

Ad Position 22
No active advertisement
ਪਿਛਲੀ ਖ਼ਬਰ ਫੂਡ ਵਿਭਾਗ ਵਲੋਂ ਨਕਲੀ ਦੇਸੀ ਘਿਓ ਬਣਾਉਣ ਵਾਲੀ ਥਾਂ 'ਤੇ ਛਾਪਾ ਅਗਲੀ ਖ਼ਬਰ ਮਾਮਲਾ ਗੁਰਦੁਆਰਾ ਬੰਗਲਾ ਸਾਹਿਬ ’ਚ ਪੁਲਿਸ ਦੇ ਦਾਖ਼ਲੇ ਦਾ, ‘ਆਪ’ ਵਿਧਾਇਕਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆ...
Ad Position 24