12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਫ਼ਾਜ਼ਿਲਕਾ ਦੀ ਦਾਣਾ ਮੰਡੀ 'ਚ ਝੋਨੇ ਦੀ ਲਿਫਟਿੰਗ ਦਾ ਕੰਮ ਮੁੜ ਸ਼ੁਰੂ

ਫ਼ਾਜ਼ਿਲਕਾ, 12 ਅਕਤੂਬਰ (ਬਲਜੀਤ ਸਿੰਘ) - 11 ਅਕਤੂਬਰ ਨੂੰ ਹੋਈ ਭਾਰੀ ਬਾਰਿਸ਼ ਕਾਰਨ ਫ਼ਾਜ਼ਿਲਕਾ ਦੀ ਦਾਣਾ ਮੰਡੀ ਵਿਚ ਪਾਣੀ ਭਰ ਜਾਣ ਕਾਰਨ...

Ad Position 21
No active advertisement
ਅਜੀਤ ਡੈਸਕ 12-10-2026

ਫ਼ਾਜ਼ਿਲਕਾ, 12 ਅਕਤੂਬਰ (ਬਲਜੀਤ ਸਿੰਘ) - 11 ਅਕਤੂਬਰ ਨੂੰ ਹੋਈ ਭਾਰੀ ਬਾਰਿਸ਼ ਕਾਰਨ ਫ਼ਾਜ਼ਿਲਕਾ ਦੀ ਦਾਣਾ ਮੰਡੀ ਵਿਚ ਪਾਣੀ ਭਰ ਜਾਣ ਕਾਰਨ ਝੋਨੇ ਦੀ ਫ਼ਸਲ ਨੂੰ ਭਾਰੀ ਨੁਕਸਾਨ ਹੋਇਆ ਸੀ। ਮੰਡੀ ਵਿਚ ਪਾਣੀ ਭਰਨ ਕਾਰਨ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਸੀ। ਹੁਣ 12 ਅਕਤੂਬਰ ਨੂੰ ਮੰਡੀ ਵਿਚੋਂ ਪਾਣੀ ਦੀ ਨਿਕਾਸੀ ਹੋਣ ਤੋਂ ਬਾਅਦ ਹਾਲਾਤ ਹੌਲੀ-ਹੌਲੀ ਆਮ ਹੋਣ ਲੱਗੇ ਹਨ। ਮੰਡੀ ਵਿਚ ਸਫ਼ਾਈ ਦਾ ਕੰਮ ਜਾਰੀ ਹੈ ਅਤੇ ਝੋਨੇ ਦੀ ਨਵੀਂ ਫ਼ਸਲ ਦੀ ਆਮਦ ਦੇ ਨਾਲ-ਨਾਲ ਲਿਫਟਿੰਗ ਦਾ ਕੰਮ ਵੀ ਮੁੜ ਸ਼ੁਰੂ ਹੋ ਗਿਆ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੰਡੀ ਅਫ਼ਸਰ ਸਲੋਧ ਬਿਸ਼ਨੋਈ ਨੇ ਦੱਸਿਆ ਕਿ ਪ੍ਰਸ਼ਾਸਨ ਵਲੋਂ ਰਾਤ ਸਮੇਂ ਹੀ ਦਾਣਾ ਮੰਡੀ ਵਿਚੋਂ ਪਾਣੀ ਦੀ ਨਿਕਾਸੀ ਕਰਵਾ ਦਿੱਤੀ ਗਈ ਸੀ। ਇਸ ਤੋਂ ਬਾਅਦ ਸਵੇਰ ਹੁੰਦਿਆਂ ਹੀ ਝੋਨੇ ਦੀ ਲਿਫਟਿੰਗ ਦਾ ਕੰਮ ਮੁੜ ਸ਼ੁਰੂ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਹੁਣ ਮੰਡੀ ਵਿਚ ਕੰਮਕਾਜ ਆਮ ਵਾਂਗ ਚੱਲਣ ਲੱਗਾ ਹੈ ਅਤੇ ਝੋਨੇ ਦੀ ਨਵੀਂ ਫ਼ਸਲ ਵੀ ਮੰਡੀ ਵਿਚ ਆਉਣੀ ਸ਼ੁਰੂ ਹੋ ਗਈ ਹੈ। ਇਸ ਦੇ ਨਾਲ ਹੀ ਮੰਡੀ ਦੀ ਸਫ਼ਾਈ ਕਰਵਾਈ ਜਾ ਰਹੀ ਹੈ, ਜਿਸ ਨੂੰ ਜਲਦੀ ਹੀ ਮੁਕੰਮਲ ਕਰ ਲਿਆ ਜਾਵੇਗਾ।
ਜ਼ਿਲ੍ਹਾ ਮੰਡੀ ਅਫ਼ਸਰ ਨੇ ਦੱਸਿਆ ਕਿ ਬਾਰਿਸ਼ ਕਾਰਨ ਝੋਨੇ ਦੀ ਫ਼ਸਲ ਨੂੰ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਕ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਹ ਕਮੇਟੀ ਜਲਦੀ ਹੀ ਦਾਣਾ ਮੰਡੀ ਦਾ ਦੌਰਾ ਕਰਕੇ ਨੁਕਸਾਨ ਦਾ ਜਾਇਜ਼ਾ ਲਵੇਗੀ। ਜਿਨ੍ਹਾਂ ਕਿਸਾਨਾਂ ਦੀ ਝੋਨੇ ਦੀ ਫ਼ਸਲ ਪਾਣੀ ਵਿਚ ਰੁੜ੍ਹ ਗਈ ਹੈ ਜਾਂ ਖ਼ਰਾਬ ਹੋਈ ਹੈ, ਉਨ੍ਹਾਂ ਦੇ ਨੁਕਸਾਨ ਸੰਬੰਧੀ ਰਿਪੋਰਟ ਤਿਆਰ ਕਰਕੇ ਮੁਆਵਜ਼ੇ ਲਈ ਸਰਕਾਰ ਨੂੰ ਭੇਜੀ ਜਾਵੇਗੀ। ਇਸ ਦੌਰਾਨ ਦਾਣਾ ਮੰਡੀ ਵਿਚ ਮੌਜੂਦ ਕਿਸਾਨ ਗੁਰਦੀਪ ਸਿੰਘ ਨੇ ਦੱਸਿਆ ਕਿ ਮੰਡੀ ਵਿਚ ਸਫ਼ਾਈ ਦਾ ਕੰਮ ਚੱਲ ਰਿਹਾ ਹੈ ਅਤੇ ਕੰਮਕਾਜ ਵੀ ਮੁੜ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਝੋਨੇ ਦੀ ਫ਼ਸਲ ਨੂੰ ਪੱਖਾ ਲਗਾਇਆ ਜਾ ਰਿਹਾ ਹੈ ਅਤੇ ਲਿਫਟਿੰਗ ਦਾ ਕੰਮ ਵੀ ਸ਼ੁਰੂ ਹੋ ਚੁੱਕਾ ਹੈ। ਬਾਰਿਸ਼ ਕਾਰਨ ਮੰਡੀ ਵਿਚ ਪਾਣੀ ਭਰ ਜਾਣ ਨਾਲ ਕਿਸਾਨਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਸੀ, ਪਰ ਹੁਣ ਪਾਣੀ ਦੀ ਨਿਕਾਸੀ ਹੋਣ ਤੋਂ ਬਾਅਦ ਹਾਲਾਤ ਹੌਲੀ-ਹੌਲੀ ਆਮ ਹੋ ਰਹੇ ਹਨ।

Ad Position 22
No active advertisement
ਪਿਛਲੀ ਖ਼ਬਰ ਦਿੱਲੀ ਪੁਲਿਸ ਵਲੋਂ ਰੋਸ ਪ੍ਰਦਰਸ਼ਨ ਲਈ ਜੰਤਰ-ਮੰਤਰ' ਦੀ ਮਾਨਤਾ ਰੱਦ ਅਗਲੀ ਖ਼ਬਰ ਫੂਡ ਵਿਭਾਗ ਵਲੋਂ ਨਕਲੀ ਦੇਸੀ ਘਿਓ ਬਣਾਉਣ ਵਾਲੀ ਥਾਂ 'ਤੇ ਛਾਪਾ
Ad Position 24