12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

10 ਅਕਤੂਬਰ ਦੇ ਪ੍ਰਦਰਸ਼ਨ ਦੌਰਾਨ ਹੋਈ ਕਥਿਤ ਕੁੱਟਮਾਰ ਦੀ ਜਾਂਚ ਦੀ ਮੰਗ ਕਰਦਿਆਂ ਐਨ.ਐਸ.ਯੂ.ਆਈ. ਪ੍ਰਧਾਨ ਵਲੋਂ ਜਨਹਿਤ ਪਟੀਸ਼ਨ ਦਾਇਰ

ਨਵੀਂ ਦਿੱਲੀ, 12 ਅਕਤੂਬਰ - ਐਨ.ਐਸ.ਯੂ.ਆਈ. ਪ੍ਰਧਾਨ ਨੇ 10 ਅਕਤੂਬਰ ਦੇ ਪ੍ਰਦਰਸ਼ਨ ਦੌਰਾਨ ਹੋਈ ਕਥਿਤ ਕੁੱਟਮਾਰ ਦੀ ਜਾਂਚ ਦੀ ਮੰਗ...

Ad Position 21
No active advertisement
ਅਜੀਤ ਡੈਸਕ 12-10-2026

ਨਵੀਂ ਦਿੱਲੀ, 12 ਅਕਤੂਬਰ - ਐਨ.ਐਸ.ਯੂ.ਆਈ. ਪ੍ਰਧਾਨ ਨੇ 10 ਅਕਤੂਬਰ ਦੇ ਪ੍ਰਦਰਸ਼ਨ ਦੌਰਾਨ ਹੋਈ ਕਥਿਤ ਕੁੱਟਮਾਰ ਦੀ ਜਾਂਚ ਦੀ ਮੰਗ ਕਰਦਿਆਂ ਦਿੱਲੀ ਹਾਈ ਕੋਰਟ ਵਿਚ ਇਕ ਜਨਹਿਤ ਪਟੀਸ਼ਨ ਦਾਇਰ ਕੀਤੀ ਹੈ; ਵਕੀਲ ਵਿਮਲ ਤਿਆਗੀ ਦਾ ਕਹਿਣਾ ਹੈ, "ਐਨ.ਐਸ.ਯੂ.ਆਈ. ਦੇ ਰਾਸ਼ਟਰੀ ਪ੍ਰਧਾਨ ਵਿਨੋਦ ਜਾਖੜ ਨੇ ਅੱਜ ਇਹ ਪਟੀਸ਼ਨ ਦਾਇਰ ਕੀਤੀ ਹੈ। 10 ਅਤੇ 11 ਅਕਤੂਬਰ ਨੂੰ, ਕੁਝ ਅਜਿਹੇ ਲੋਕ ਜੋ ਅਸਲ ਪ੍ਰਦਰਸ਼ਨਕਾਰੀ ਨਹੀਂ ਸਨ, ਪ੍ਰਦਰਸ਼ਨ ਵਾਲੀ ਥਾਂ 'ਤੇ ਦਾਖ਼ਲ ਹੋਏ ਅਤੇ ਉਨ੍ਹਾਂ ਨੇ ਅਸਲ ਪ੍ਰਦਰਸ਼ਨਕਾਰੀਆਂ ਦੀ ਲਾਠੀਆਂ ਅਤੇ ਡੰਡਿਆਂ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ... ਅੱਜ ਚੀਫ਼ ਜਸਟਿਸ ਦੀ ਬੈਂਚ ਦੇ ਸਾਹਮਣੇ ਇਸ ਮਾਮਲੇ ਦਾ ਜ਼ਿਕਰ ਕੀਤਾ ਗਿਆ ਹੈ। ਉਨ੍ਹਾਂ ਨੇ ਮੇਰੀ ਬੇਨਤੀ ਸਵੀਕਾਰ ਕਰ ਲਈ ਹੈ ਅਤੇ ਇਹ ਮਾਮਲਾ ਭਲਕੇ ਸੁਣਵਾਈ ਲਈ ਸੂਚੀਬੱਧ ਕੀਤਾ ਜਾਵੇਗਾ... ਅਸੀਂ ਮੰਗ ਕਰ ਰਹੇ ਹਾਂ ਕਿ ਘੱਟੋ-ਘੱਟ ਡੀ.ਸੀ.ਪੀ. ਜਾਂ ਸਯੁੰਕਤ ਪੁਲਿਸ ਕਮਿਸ਼ਨਰ ਦੀ ਅਗਵਾਈ ਵਾਲੀ ਇਕ ਐੱਸ.ਆਈ.ਟੀ. (ਵਿਸ਼ੇਸ਼ ਜਾਂਚ ਟੀਮ) ਬਣਾਈ ਜਾਵੇ ਜੋ ਇਸ ਮਾਮਲੇ ਦੀ ਜਾਂਚ ਕਰੇ ਅਤੇ ਜੋ ਵੀ ਦੋਸ਼ੀ ਹਨ, ਉਨ੍ਹਾਂ ਨੂੰ ਸਜ਼ਾ ਦਿੱਤੀ ਜਾਵੇ।"

Ad Position 22
No active advertisement
ਪਿਛਲੀ ਖ਼ਬਰ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ ਅਗਲੀ ਖ਼ਬਰ ਐੱਸ.ਆਈ.ਆਰ. ਨੂੰ ਲੈ ਕੇ ਫਾਰਮ-6 ਚ ਕਿਸੇ ਵੀ ਕਥਿਤ ਤਬਦੀਲੀ ਲਈ ਨਹੀਂ ਦਿੱਤੀ ਸੀ ਮਨਜ਼ੂਰੀ - ਸੁਪਰੀਮ ਕੋਰਟ ਨੇ ਕੀਤਾ ਸਪ...
Ad Position 24