12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਗੁਰੂ ਨਾਨਕ ਘਾਟ ਉਜੈਨ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ

ਅੰਮ੍ਰਿਤਸਰ, 12 ਅਕਤੂਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਮੱਧ ਪ੍ਰਦੇਸ਼ ਦੇ ਇਤਿਹਾਸਕ ਸ਼ਹਿਰ ਉਜੈਨ ਵਿਖੇ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ...

Ad Position 21
No active advertisement
ਅਜੀਤ ਡੈਸਕ 12-10-2026

ਅੰਮ੍ਰਿਤਸਰ, 12 ਅਕਤੂਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਮੱਧ ਪ੍ਰਦੇਸ਼ ਦੇ ਇਤਿਹਾਸਕ ਸ਼ਹਿਰ ਉਜੈਨ ਵਿਖੇ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਗੁਰੂ ਨਾਨਕ ਘਾਟ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਰਜਿੰਦਰ ਸਿੰਘ ਰੂਬੀ ਅਤੇ ਬਾਬਾ ਸੁਖਵਿੰਦਰ ਸਿੰਘ ਕਾਰ ਸੇਵਾ ਭੂਰੀ ਵਾਲਿਆਂ ਸਮੇਤ ਪ੍ਰਮੁੱਖ ਸਖਸ਼ੀਅਤਾਂ ਅਤੇ ਵੱਡੀ ਗਿਣਤੀ ਸੰਗਤਾਂ ਨੇ ਸ਼ਮੂਲੀਅਤ ਕੀਤੀ। 

ਸੰਬੋਧਨ ਕਰਦਿਆਂ ਬਲਵਿੰਦਰ ਸਿੰਘ ਕਾਹਲਵਾਂ ਨੇ ਕਿਹਾ ਕਿ ਗੁਰਦੁਆਰਾ ਗੁਰੂ ਨਾਨਕ ਘਾਟ ਸਾਹਿਬ ਇਤਿਹਾਸਕ ਅਤੇ ਧਾਰਮਿਕ ਪੱਖੋਂ ਵਿਸ਼ੇਸ਼ ਮਹੱਤਵ ਰੱਖਦਾ ਹੈ। ਇਸ ਇਤਿਹਾਸਕ ਅਸਥਾਨ ਦੇ ਕਾਰਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਬੰਧ ਵਲੋਂ ਕੀਤੇ ਜਾ ਰਹੇ ਹਨ। ਸੰਗਤਾਂ ਦੀ ਸਹੂਲਤ ਲਈ ਰਿਹਾਇਸ਼ ਦੇ ਨਾਲ ਨਾਲ ਹੋਰ ਜ਼ਰੂਰਤਾਂ ਲਈ ਵੱਡੇ ਪੱਧਰ ਤੇ ਕਾਰਜ ਕੀਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਧਰਮ ਪ੍ਰਚਾਰ ਕਾਰਜਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਕਰਨ ਦੇ ਮਕਸਦ ਨਾਲ ਧਰਮ ਪ੍ਰਚਾਰ ਕਮੇਟੀ ਵਲੋਂ ਸਿੱਖ ਮਿਸ਼ਨ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ, ਜਿਸ ਰਾਹੀਂ ਪ੍ਰਚਾਰਕ ਢਾਡੀ ਤੇ ਕਵੀਸ਼ਰ ਜਥੇ ਸੰਗਤਾਂ ਨੂੰ ਸਿੱਖ ਇਤਿਹਾਸ ਤੇ ਵਿਰਸੇ ਨਾਲ ਜੋੜਨ ਦਾ ਉਪਰਾਲਾ ਕਰਨਗੇ। 

ਸਕੱਤਰ ਕਾਹਲਵਾਂ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਸੰਗਤਾਂ ਦੀ ਸਹੂਲਤ ਰਿਹਾਇਸ਼ ਅਤੇ ਕੀਤੇ ਜਾ ਰਹੇ ਹੋ ਕਾਰਜਾਂ ਦਾ ਲਿਆ ਜਾਇਜ਼ਾ ਵੀ ਲਿਆ।

ਸਮਾਗਮ ਸਮੇਂ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਢਾਡੀ ਕਵੀਸ਼ਰ ਜਥਿਆਂ ਨੇ ਸੰਗਤਾਂ ਨੂੰ ਇਤਿਹਾਸ ਨਾਲ ਜੋੜਿਆ। ਇਸ ਮੌਕੇ ਹਰਪਾਲ ਸਿੰਘ ਭਾਟੀਆ ਪ੍ਰਧਾਨ ਕੇਂਦਰੀ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਇੰਦੌਰ ਮੱਧ ਪ੍ਰਦੇਸ਼ ਛੱਤੀਗੜ, ਚਰਨਜੀਤ ਸਿੰਘ ਕਾਲਰਾ, ਗ੍ਰੰਥੀ ਗਿਆਨੀ ਸੁਰਜੀਤ ਸਿੰਘ, ਬਾਬਾ ਤਰਲੋਚਨ ਸਿੰਘ, ਇਕਬਾਲ ਸਿੰਘ ਗਾਂਧੀ, ਮਨਜੀਤ ਸਿੰਘ ਡੰਗ, ਐਸਐਸ ਨਾਰੰਗ, ਬੀਬੀ ਅਲਕਾ ਅਰੋੜਾ, ਐਕਸੀਅਨ ਜਤਿੰਦਰਪਾਲ ਸਿੰਘ, ਸੁਖਜਿੰਦਰ ਸਿੰਘ, ਸੁਰਜੀਤ ਸਿੰਘ ਡੰਗ, ਰਾਜਵਿੰਦਰ ਸਿੰਘ ਠੁਕਰਾਲ, ਡਾ. ਬਲਬੀਰ ਸਿੰਘ ਮੱਕੜ, ਬੀਬੀ ਸਤਨਾਮ ਕੌਰ, ਸਤਨਾਮ ਸਿੰਘ ਗਾਂਧੀ ਸਮੇਤ ਇੰਦੌਰ ਅਤੇ ਉਜੈਨ ਦੀਆਂ ਸੰਗਤਾਂ ਹਾਜ਼ਰ ਸਨ।

Ad Position 22
No active advertisement
ਅਗਲੀ ਖ਼ਬਰ ਪਾਕਿਸਤਾਨ ਦੀ ਖੁਫੀਆ ਏਜੰਸੀ ਆਈ.ਐੱਸ.ਆਈ. ਨੂੰ ਭਾਰਤੀ ਫੌਜ ਦੀ ਗੁਪਤ ਜਾਣਕਾਰੀ ਭੇਜਣ ਦੇ ਦੋਸ਼ ਹੇਠ ਮਹਿਲਾ ਗ੍ਰਿਫ਼ਤਾਰ
Ad Position 24