12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਸ੍ਰੀ ਗੁਰੂ ਰਵਿਦਾਸ ਜੀ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤ ਸੰਚਾਰ ਸਮਾਗਮ ਕਰਵਾਇਆ ਗਿਆ

ਅਟਾਰੀ (ਅੰਮ੍ਰਿਤਸਰ),12 ਅਕਤੂਬਰ (ਗੁਰਦੀਪ ਸਿੰਘ ਅਟਾਰੀ /ਰਾਜਿੰਦਰ ਸਿੰਘ ਰੂਬੀ)- ਸ੍ਰੀ ਗੁਰੂ ਰਵਿਦਾਸ ਜੀ ਦੇ 650 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ...

Ad Position 21
No active advertisement
ਅਜੀਤ ਡੈਸਕ 12-10-2026

ਅਟਾਰੀ (ਅੰਮ੍ਰਿਤਸਰ),12 ਅਕਤੂਬਰ (ਗੁਰਦੀਪ ਸਿੰਘ ਅਟਾਰੀ /ਰਾਜਿੰਦਰ ਸਿੰਘ ਰੂਬੀ)- ਸ੍ਰੀ ਗੁਰੂ ਰਵਿਦਾਸ ਜੀ ਦੇ 650 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਬੀਬਾ ਜੀ, ਮੇਨ ਬਾਜ਼ਾਰ ਅਟਾਰੀ ਵਿਖੇ ਅੱਜ ਅੰਮ੍ਰਿਤ ਸੰਚਾਰ ਸਮਾਗਮ ਕਰਵਾਇਆ ਗਿਆ। ਇਸ ਮੌਕੇ 150 ਪ੍ਰਾਣੀਆਂ ਨੇ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਦਾ ਮਾਣ ਪ੍ਰਾਪਤ ਕੀਤਾ ਅਤੇ ਗੁਰੂ ਸਾਹਿਬ ਵਲੋਂ ਬਖ਼ਸ਼ੀ ਗਈ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਗੁਰਸਿੱਖੀ ਜੀਵਨ ਜਿਊਣ ਦਾ ਪ੍ਰਣ ਕੀਤਾ।

ਇਹ ਸਮਾਗਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੀ ਧਰਮ ਪ੍ਰਚਾਰ ਕਮੇਟੀ ਅਧੀਨ ਸ੍ਰੀ ਸਹਿਜ ਪਾਠ ਲਹਿਰ ਅਤੇ ਸ਼ਹੀਦ ਸਿੱਖ ਮਿਸ਼ਨਰੀ ਕਾਲਜ, ਅੰਮ੍ਰਿਤਸਰ ਵਲੋਂ ਕੀਤੇ ਗਏ ਵਿਸ਼ੇਸ਼ ਧਰਮ ਪ੍ਰਚਾਰ ਯਤਨਾਂ ਸਦਕਾ ਨੇਪਰੇ ਚੜ੍ਹਿਆ। ਅੰਮ੍ਰਿਤ ਸੰਚਾਰ ਤੋਂ ਪਹਿਲਾਂ ਹਫ਼ਤੇ ਭਰ ਇਲਾਕੇ ਦੇ ਵੱਖ-ਵੱਖ ਪਿੰਡਾਂ ਦੇ ਗੁਰਦੁਆਰਾ ਸਾਹਿਬਾਨ ਵਿਚ ਗੁਰਮਤਿ ਸਮਾਗਮ ਕਰਵਾਏ ਗਏ, ਜਿਨ੍ਹਾਂ ਰਾਹੀਂ ਸੰਗਤਾਂ ਨੂੰ ਗੁਰੂ ਸਾਹਿਬਾਨ ਵਲੋਂ ਦਰਸਾਏ ਗੁਰਮਤਿ ਸਿਧਾਂਤਾਂ ਅਤੇ ਗੁਰਸਿੱਖੀ ਜੀਵਨ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਗਿਆ। ਧਰਮ ਪ੍ਰਚਾਰ ਮੁਹਿੰਮ ਤਹਿਤ ਵੱਖ-ਵੱਖ ਸਕੂਲਾਂ ਵਿਚ ਜਾ ਕੇ ਬੱਚਿਆਂ ਨੂੰ ਅੰਮ੍ਰਿਤ ਦੀ ਮਹੱਤਤਾ ਬਾਰੇ ਜਾਣੂੰ ਕਰਵਾਇਆ ਗਿਆ ਅਤੇ ਅੰਮ੍ਰਿਤ ਛਕ ਕੇ ਸਿੰਘ ਸਜਣ ਲਈ ਉਤਸ਼ਾਹਿਤ ਕੀਤਾ ਗਿਆ। ਇਸ ਦੌਰਾਨ ਭਾਈ ਜੱਸਾ ਸਿੰਘ, ਭਾਈ ਸੋਨੂੰ ਸਿੰਘ, ਭਾਈ ਰਵਿੰਦਰ ਸਿੰਘ ਅਤੇ ਭਾਈ ਲਵਪ੍ਰੀਤ ਸਿੰਘ ਦੇ ਪ੍ਰਚਾਰਕ ਅਤੇ ਕੀਰਤਨੀ ਜਥਿਆਂ ਨੇ ਵੱਖ-ਵੱਖ ਪਿੰਡਾਂ ਵਿੱਚ ਗੁਰਮਤਿ ਸਮਾਗਮਾਂ ਵਿਚ ਸ਼ਮੂਲੀਅਤ ਕਰਦਿਆਂ ਸੰਗਤਾਂ ਨੂੰ ਗੁਰੂ ਵਾਲੇ ਬਣਨ ਅਤੇ ਗੁਰਮਤਿ ਅਨੁਸਾਰ ਜੀਵਨ ਬਤੀਤ ਕਰਨ ਦਾ ਸੰਦੇਸ਼ ਦਿੱਤਾ।

ਤਾਬਿਆਦਾਰ ਗੁਰਮਤਿ ਅਕੈਡਮੀ ਅਟਾਰੀ ਦੇ ਵਿਦਿਆਰਥੀਆਂ ਨੇ ਘਰ-ਘਰ ਜਾ ਕੇ ਸੰਗਤਾਂ ਨੂੰ ਅੰਮ੍ਰਿਤ ਸੰਚਾਰ ਸਮਾਗਮ ਬਾਰੇ ਜਾਣਕਾਰੀ ਦਿੱਤੀ ਅਤੇ ਸਿੱਖੀ ਰਹਿਤ ਦੇ ਧਾਰਨੀ ਹੋਣ ਲਈ ਪ੍ਰੇਰਿਤ ਕੀਤਾ। ਇਸ ਮੁਹਿੰਮ ਦਾ ਮੁੱਖ ਉਦੇਸ਼ ਸੰਗਤਾਂ ਨੂੰ ਗੁਰਸਿੱਖੀ ਜੀਵਨ ਨਾਲ ਜੋੜਨਾ ਅਤੇ ਨੌਜਵਾਨ ਪੀੜ੍ਹੀ ਵਿੱਚ ਸਿੱਖੀ ਸਿਧਾਂਤਾਂ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸੀ। ਇਸ ਮੌਕੇ ਕਥਾਵਾਚਕ ਭਾਈ ਗੁਰਦੀਪ ਸਿੰਘ ਅਟਾਰੀ, ਪ੍ਰਿੰਸੀਪਲ ਗੁਰਸ਼ਰਨ ਸਿੰਘ, ਬੀਬੀ ਰਮਨਦੀਪ ਕੌਰ, ਸੰਤੋਖ ਸਿੰਘ, ਬਾਬਾ ਭਜਨ ਸਿੰਘ ਗ੍ਰੰਥੀ, ਪੂਰਨ ਸਿੰਘ, ਅੰਗਰੇਜ਼ ਸਿੰਘ, ਮੁਖਤਾਰ ਸਿੰਘ, ਕਸ਼ਮੀਰ ਸਿੰਘ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।
 

Ad Position 22
No active advertisement
ਪਿਛਲੀ ਖ਼ਬਰ ਸੁਲਤਾਨਪੁਰ ਲੋਧੀ ਪੁਲਿਸ ਵਲੋਂ ਇਕ ਔਰਤ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਗੁਰੂ ਨਾਨਕ ਘਾਟ ਉਜੈਨ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ
Ad Position 24