12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਮਾਈ ਭਾਗੋ ਸੰਸਥਾ ਦੀਆਂ 17 ਮਹਿਲਾ ਕੈਡਿਟਾਂ ਨੇ ਐਨ.ਡੀ.ਏ. ਦੀ ਲਿਖਤੀ ਪ੍ਰੀਖਿਆ ਪਾਸ ਕਰ ਰਚਿਆ ਇਤਿਹਾਸ

ਚੰਡੀਗੜ੍ਹ, 12 ਅਕਤੂਬਰ (ਸੰਦੀਪ ਕੁਮਾਰ ਮਾਹਨਾ)- ਪੰਜਾਬ ਦੀਆਂ ਧੀਆਂ ਨੇ ਰੱਖਿਆ ਸੇਵਾਵਾਂ ਦੇ ਖੇਤਰ ਵਿਚ ਆਪਣੀ ਕਾਬਲੀਅਤ....

Ad Position 21
No active advertisement
ਅਜੀਤ ਡੈਸਕ 12-10-2026

ਚੰਡੀਗੜ੍ਹ, 12 ਅਕਤੂਬਰ (ਸੰਦੀਪ ਕੁਮਾਰ ਮਾਹਨਾ)- ਪੰਜਾਬ ਦੀਆਂ ਧੀਆਂ ਨੇ ਰੱਖਿਆ ਸੇਵਾਵਾਂ ਦੇ ਖੇਤਰ ਵਿਚ ਆਪਣੀ ਕਾਬਲੀਅਤ ਦਾ ਲੋਹਾ ਮਨਵਾਉਂਦਿਆਂ ਨਵਾਂ ਇਤਿਹਾਸ ਸਿਰਜਿਆ ਹੈ। ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਮੁਹਾਲੀ ਦੀਆਂ 17 ਮਹਿਲਾ ਕੈਡਿਟਾਂ ਨੇ ਕੌਮੀ ਰੱਖਿਆ ਅਕੈਡਮੀ (ਐਨ.ਡੀ.ਏ.) ਦੀ ਲਿਖਤੀ ਪ੍ਰੀਖਿਆ ਪਾਸ ਕਰਕੇ ਸੰਸਥਾ ਦੇ ਨਾਲ-ਨਾਲ ਪੰਜਾਬ ਦਾ ਮਾਣ ਵਧਾਇਆ ਹੈ।

ਇਸ ਪ੍ਰਾਪਤੀ ਨੂੰ ਦੇਸ਼ ਦੀ ਕਿਸੇ ਵੀ ਸਰਕਾਰੀ ਸੰਸਥਾ, ਜਿਸ ਵਿਚ ਸੈਨਿਕ ਸਕੂਲ ਅਤੇ ਰਾਸ਼ਟਰੀ ਮਿਲਟਰੀ ਸਕੂਲ ਵੀ ਸ਼ਾਮਲ ਹਨ, ਵਲੋਂ ਐਨ.ਡੀ.ਏ. ਦੀ ਪ੍ਰੀਖਿਆ ਪਾਸ ਕਰਨ ਵਾਲੀਆਂ ਮਹਿਲਾ ਕੈਡਿਟਾਂ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਗਿਣਤੀ ਦੱਸਿਆ ਗਿਆ ਹੈ। ਇਸ ਇਤਿਹਾਸਕ ਸਫ਼ਲਤਾ ’ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੈਡਿਟਾਂ, ਉਨ੍ਹਾਂ ਦੇ ਮਾਪਿਆਂ ਅਤੇ ਸੰਸਥਾ ਦੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਉਮੀਦ ਜਤਾਈ ਕਿ ਪੰਜਾਬ ਦੀਆਂ ਇਹ ਧੀਆਂ ਆਪਣੇ ਦ੍ਰਿੜ ਇਰਾਦੇ ਅਤੇ ਮਿਹਨਤ ਸਦਕਾ ਸਰਵਿਸਿਜ਼ ਸਿਲੈਕਸ਼ਨ ਬੋਰਡ (ਐੱਸ.ਐੱਸ.ਬੀ.) ਦੀ ਚੋਣ ਪ੍ਰਕਿਰਿਆ ਅਤੇ ਅੱਗੇ ਦੇ ਪੜਾਵਾਂ ਵਿਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਨਗੀਆਂ।

Ad Position 22
No active advertisement
ਪਿਛਲੀ ਖ਼ਬਰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵਲੋਂ ਛੇ ਰਾਜਾਂ ਦੇ ਰਾਜਪਾਲ ਨਿਯੁਕਤ ਅਗਲੀ ਖ਼ਬਰ ਸੁਲਤਾਨਪੁਰ ਲੋਧੀ ਪੁਲਿਸ ਵਲੋਂ ਇਕ ਔਰਤ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ
Ad Position 24