13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਮਾਈ ਭਾਗੋ ਏ.ਐੱਫ.ਪੀ.ਏ. ਦੀਆਂ ਮਹਿਲਾ ਕੈਡਿਟਾਂ ਵਲੋਂ ਐਨ.ਡੀ.ਏ. ਪ੍ਰੀਖਿਆ ਪਾਸ ਕਰਨ 'ਤੇ ਸੁਖਬੀਰ ਸਿੰਘ ਬਾਦਲ ਦਾ ਟਵੀਟ

ਚੰਡੀਗੜ੍ਹ, 13 ਅਕਤੂਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰ ਕਿਹਾ, ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਮੁਹਾਲੀ ਦੀਆਂ 17 ਮਹਿਲਾ...

Ad Position 21
No active advertisement
ਅਜੀਤ ਡੈਸਕ 13-10-2026

ਚੰਡੀਗੜ੍ਹ, 13 ਅਕਤੂਬਰ -  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰ ਕਿਹਾ, ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਮੁਹਾਲੀ ਦੀਆਂ 17 ਮਹਿਲਾ ਕੈਡਿਟਾਂ ਨੇ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਵਿਚ ਚੋਣ ਲਈ ਲਿਖਤੀ ਪ੍ਰੀਖਿਆ ਪਾਸ ਕਰ ਲਈ ਹੈ; ਇਹ ਦੇਸ਼ ਦੇ ਕਿਸੇ ਵੀ ਸਰਕਾਰੀ ਅਦਾਰੇ ਵਲੋਂ ਪ੍ਰਾਪਤ ਕੀਤੀ ਗਈ ਸਭ ਤੋਂ ਵੱਧ ਗਿਣਤੀ ਹੈ।
ਇਸ ਪ੍ਰਾਪਤੀ 'ਤੇ ਉਨ੍ਹਾਂ ਨੂੰ ਵਧਾਈ ਦਿੰਦਿਆਂ, ਮੈਂ ਮਹਾਨ ਦੂਰਅੰਦੇਸ਼ੀ ਸੋਚ ਵਾਲੇ ਸ੍ਰੀ ਪ੍ਰਕਾਸ਼ ਸਿੰਘ ਜੀ ਬਾਦਲ ਨੂੰ ਵੀ ਸ਼ਰਧਾਂਜਲੀ ਭੇਟ ਕਰਦਾ ਹਾਂ, ਜਿਨ੍ਹਾਂ ਨੇ ਸਾਡੇ ਨੌਜਵਾਨਾਂ ਨੂੰ ਹਥਿਆਰਬੰਦ ਸੈਨਾਵਾਂ ਵਿਚ ਅਫ਼ਸਰ ਵਜੋਂ ਚੋਣ ਲਈ ਤਿਆਰ ਕਰਨ ਵਾਸਤੇ ਇਹ ਸੰਸਥਾ ਅਤੇ ਮਰਦਾਂ ਲਈ ਅਜਿਹੀ ਹੀ ਇਕ ਹੋਰ ਸੰਸਥਾ (ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਮੁਹਾਲੀ) ਸਥਾਪਤ ਕੀਤੀ ਸੀ।

 

Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਝੋਟਾ ਕਤਲਕਾਂਡ: ਮੁੱਖ ਮੰਤਰੀ ਮਾਨ ਨੇ ਸੱਦੀ ਉੱਚ ਪੱਧਰੀ ਮੀਟਿੰਗ ਅਗਲੀ ਖ਼ਬਰ ਜਥੇਦਾਰ ਗੜਗੱਜ ਝੋਟੇ ਦੇ ਪਰਿਵਾਰ ਨੂੰ ਮਿਲਣ ਆਉਣਗੇ
Ad Position 24