13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਬਲਤੇਜ ਪੰਨੂ ਨੇ ਪ੍ਰੈੱਸ ਵਾਰਤਾ ਦੌਰਾਨ ਵਿਰੋਧੀ ਪਾਰਟੀ ਦੇ ਆਗੂਆਂ 'ਤੇ ਖੜ੍ਹੇ ਕੀਤੇ ਵੱਡੇ ਸਵਾਲ

ਚੰਡੀਗੜ੍ਹ, 13 ਅਕਤੂਬਰ (ਅਜਾਇਬ ਸਿੰਘ ਔਜਲਾ) - ਆਮ ਆਦਮੀ ਪਾਰਟੀ ਪੰਜਾਬ ਦੇ ਜਰਨਲ ਸਕੱਤਰ ਅਤੇ ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਅੱਜ ਚੰਡੀਗੜ੍ਹ ਵਿਖੇ ਇਕ ਪੱਤਰਕਾਰ...

Ad Position 21
No active advertisement
ਅਜੀਤ ਡੈਸਕ 13-10-2026

ਚੰਡੀਗੜ੍ਹ, 13 ਅਕਤੂਬਰ (ਅਜਾਇਬ ਸਿੰਘ ਔਜਲਾ) - ਆਮ ਆਦਮੀ ਪਾਰਟੀ ਪੰਜਾਬ ਦੇ ਜਰਨਲ ਸਕੱਤਰ ਅਤੇ ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਅੱਜ ਚੰਡੀਗੜ੍ਹ ਵਿਖੇ ਇਕ ਪੱਤਰਕਾਰ ਸੰਮੇਲਨ ਦੌਰਾਨ ਸ਼੍ਰੋਮਣੀ ਅਕਾਲੀ ਦਲ (ਬ) ਦੇ ਆਗੂਆਂ 'ਤੇ ਵੱਡੇ ਸਵਾਲ ਖੜ੍ਹੇ ਕੀਤੇ। ਉਨਾਂ ਕਿਹਾ ਕਿ ਹਾਲ ਹੀ ਵਿਚ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸਮੇਤ ਜੁੱਤੀਆਂ ਦੇ ਪੁਲਿਸ ਵਲੋਂ ਦਾਖਲ ਹੋਣ ਬਾਰੇ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਅਤੇ ਹਰਸਿਮਰਤ ਕੌਰ ਬਾਦਲ ਨੇ ਚੁੱਪਧਾਰੀ ਹੋਈ ਹੈ। ਬਲਤੇਜ ਪੰਨੂ ਨੇ ਇਸ ਮੌਕੇ ਤੇ ਤਿੰਨ ਕਿਸਾਨੀ ਕਾਨੂੰਨਾਂ ਦੇ ਹੱਕ ਵਿਚ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਦੀਆਂ ਤਿੰਨ ਵੀਡੀਓ ਕਲਿੱਪ ਵੀ ਪੱਤਰਕਾਰਾਂ ਨੂੰ ਦਿਖਾਈਆਂ ਗਈਆਂ ਜਿਨਾਂ ਵਿਚ ਉਨ੍ਹਾਂ ਵਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਸਮਰਥਨ ਕੀਤੇ ਜਾਣ ਦੀ ਗੱਲ ਦੱਸੀ ਗਈ। ਉਨ੍ਹਾਂ ਕਿਹਾ ਕਿ ਅਕਾਲੀ ਆਗੂ ਵਾਰ-ਵਾਰ ਆਪਣੇ ਸਟੈਂਡ ਬਦਲਦੇ ਹੋਏ ਯੂ- ਟਰਨ ਲੈਂਦੇ ਆ ਰਹੇ ਹਨ। ਇਸੇ ਦੌਰਾਨ ਬਲਤੇਜ ਪੰਨੂ ਨੇ ਪੰਜਾਬ ਬਚਾਓ ਅਤੇ ਕੈਟਵਾਕ 'ਤੇ ਵੀ ਤਨਜ਼ ਕੱਸਿਆ। ਉਨ੍ਹਾਂ ਕਿਹਾ ਕਿ ਇਸ ਤਰੀਕੇ ਨਾਲ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਨਹੀਂ ਕੀਤਾ ਜਾ ਸਕਦਾ। ਇਸ ਮੌਕੇ ਉਨਾਂ 2007 ਤੋਂ ਲੈ ਕੇ 2017 ਸਮੇਂ ਦੌਰਾਨ ਪੰਜਾਬ ਵਿਚ ਵਾਪਰੀਆਂ ਘਟਨਾਵਾਂ ਨੂੰ ਵੀ ਲੋਕਾਂ ਨੂੰ ਚੇਤੇ ਕਰਵਾਇਆ ਜਿਸ ਵਿਚੋਂ ਉਨਾ ਬੇਅਦਬੀਆਂ ਦੇ ਨਾਲ ਨਾਲ ਅਤੇ ਚਿੱਟੇ ਦੀ ਵੀ ਯਾਦ ਦਿਵਾਈ ਕਿ ਉਸ ਸਮੇਂ ਹੀ ਲੋਕਾਂ ਨੇ ਚਿੱਟੇ ਦਾ ਨਾਂਅ ਸੁਣਿਆ ਸੀ।

Ad Position 22
No active advertisement
ਪਿਛਲੀ ਖ਼ਬਰ ਸੁਪਰੀਮ ਕੋਰਟ ਨੇ ਅਪਰਾਧਿਕ ਮਾਣਹਾਨੀ ਦੇ ਮਾਮਲੇ 'ਚ ਰਾਹੁਲ ਗਾਂਧੀ ਵਿਰੁੱਧ ਹੇਠਲੀ ਅਦਾਲਤ ਦੀ ਕਾਰਵਾਈ 'ਤੇ ਲਗਾਈ ਰੋਕ ਅਗਲੀ ਖ਼ਬਰ ਦਿੱਲੀ ਦੇ ਵਿਰੋਧ ਪ੍ਰਦਰਸ਼ਨਾਂ ਨਾਲ ਜੁੜੀਆਂ ਸਾਰੀਆਂ ਪਟੀਸ਼ਨਾਂ 'ਤੇ ਕੀਤੀ ਜਾਵੇਗੀ ਸੁਣਵਾਈ - ਸੁਪਰੀਮ ਕੋਰਟ ਨੇ ਕੀਤੀ...
Ad Position 24