13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਜਥੇਦਾਰ ਗੜਗੱਜ ਵਲੋਂ ਮਾਨਸਾ ਸ਼ਹਿਰ 'ਚ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ (ਝੋਟਾ) ਦੇ ਕਤਲ ਦੀ ਨਿਖੇਧੀ

ਅੰਮ੍ਰਿਤਸਰ, 13 ਅਕਤੂਬਰ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਹੈ ਕਿ ਮਾਨਸਾ ਸ਼ਹਿਰ ਵਿਚ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ (ਝੋਟਾ) ਦੇ ਅੱਜ ਹੋਏ ਬੇਹੱਦ ਮੰਦਭਾਗੇ ਕਤਲ ਮਾਮਲੇ ਵਿਚ ਪੀੜ੍ਹਤ ਪਰਿਵਾਰ ਅਤੇ ਇਲਾਕਾ ਨਿਵਾਸੀਆਂ ਨੂੰ ਜਲਦ ਹੀ ਮਿਲਣ ਜਾਣਗੇ।

Ad Position 21
No active advertisement
ਅਜੀਤ ਡੈਸਕ 13-10-2026

ਅੰਮ੍ਰਿਤਸਰ, 13 ਅਕਤੂਬਰ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਹੈ ਕਿ ਮਾਨਸਾ ਸ਼ਹਿਰ ਵਿਚ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ (ਝੋਟਾ) ਦੇ ਅੱਜ ਹੋਏ ਬੇਹੱਦ ਮੰਦਭਾਗੇ ਕਤਲ ਮਾਮਲੇ ਵਿਚ ਪੀੜ੍ਹਤ ਪਰਿਵਾਰ ਅਤੇ ਇਲਾਕਾ ਨਿਵਾਸੀਆਂ ਨੂੰ ਜਲਦ ਹੀ ਮਿਲਣ ਜਾਣਗੇ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਘਟਨਾ ਹੈ, ਜਿਸ ਦੀ ਪੁਰਜ਼ੋਰ ਨਿਖੇਧੀ ਕਰਦਾ ਹਾਂ। ਉਨ੍ਹਾਂ ਇਹ ਵੀ ਕਿਹਾ ਕਿ ਸਾਹਮਣੇ ਆਏ ਤੱਥ ਪੰਜਾਬ ਅੰਦਰ ਨਸ਼ੇ ਦੀ ਸਮੱਸਿਆ ਨੂੰ ਲੈ ਕੇ ਬਹੁਤ ਗੰਭੀਰ ਸਵਾਲ ਖੜ੍ਹੇ ਕਰਦੇ ਹਨ। ਸ. ਪਰਵਿੰਦਰ ਸਿੰਘ ਲੰਮੇ ਸਮੇਂ ਤੋਂ ਨਸ਼ੇ ਵਿਰੁੱਧ ਸੰਘਰਸ਼ ਕਰ ਰਿਹਾ ਸੀ, ਉਸ ਦਾ ਕਤਲ ਸਮੁੱਚੇ ਪੰਜਾਬ ਲਈ ਵੱਡਾ ਘਾਟਾ ਹੈ ਤੇ ਦੋਸ਼ੀਆਂ ਵਿਰੁੱਧ ਤੁਰੰਤ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਬਾਕੀ ਗੱਲਬਾਤ ਪਰਿਵਾਰ ਤੇ ਇਲਾਕਾ ਵਾਸੀਆਂ ਨਾਲ ਮਿਲ ਕੇ ਅਤੇ ਜ਼ਮੀਨੀ ਹਾਲਾਤ ਜਾਣ ਕੇ ਕੀਤੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ ਦਾ ਕਤਲ ਮੰਦਭਾਗਾ - ਧਾਮੀ ਅਗਲੀ ਖ਼ਬਰ ਔਰਤ ਦੀ ਚੇਨ ਝਪਟ ਕੇ ਭੱਜ ਰਹੇ ਨੌਜਵਾਨ ਨੂੰ ਲੋਕਾਂ ਨੇ ਕੀਤਾ ਕਾਬੂ
Ad Position 24