13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਆਗੂਆਂ ਦੀ ਅੱਜ ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਈ ਵਿਸ਼ੇਸ਼ ਇਕੱਤਰਤਾ

ਚੰਡੀਗੜ੍ਹ, 13 ਅਕਤੂਬਰ (ਅਜਾਇਬ ਔਜਲਾ)- ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਆਗੂਆਂ ਦੀ ਅੱਜ ਪੰਜਾਬ ਭਵਨ...

Ad Position 21
No active advertisement
ਅਜੀਤ ਡੈਸਕ 13-10-2026

ਚੰਡੀਗੜ੍ਹ, 13 ਅਕਤੂਬਰ (ਅਜਾਇਬ ਔਜਲਾ)- ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਆਗੂਆਂ ਦੀ ਅੱਜ ਪੰਜਾਬ ਭਵਨ ਚੰਡੀਗੜ੍ਹ ਵਿਖੇ ਇਕ ਵਿਸ਼ੇਸ਼ ਇਕੱਤਰਤਾ ਹੋਈ। ਇਸ ਵਿਚ ਪੰਜਾਬ ਦੇ ਕੈਬਨਿਟ ਮੰਤਰੀ ਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁਡੀਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੀਟਿੰਗ ਬਹੁਤ ਵਧੀਆ ਮਾਹੌਲ ਵਿਚ ਹੋਈ।

ਉਨ੍ਹਾਂ ਕਿਹਾ ਕਿ ਕੁੱਝ ਮੰਗਾਂ ਜੋ ਕੇਂਦਰ ਨਾਲ ਸੰਬੰਧਿਤ ਹਨ ਉਨ੍ਹਾਂ ਨੂੰ ਵਿਧਾਨ ਸਭਾ ਦੇ ਸੈਸ਼ਨ ਵਿਚ ਹੱਲ ਕੀਤਾ ਜਾਵੇਗਾ ਤੇ ਕਾਫੀ ਗੱਲਾਂ ਤੇ ਸਹਿਮਤੀ ਬਣੀ ਹੈ ਟਾਈਮ ਲਾਈਨ ਦਿੱਤੀ ਗਈ ਹੈ। ਕੇਂਦਰ ਨਾਲ ਸਬੰਧਿਤ ਮੰਗਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਅਮਰੀਕਾ ਭਾਰਤ ਐਫ.ਟੀ.ਏ ਅਤੇ ਹੋਰ ਪਹਿਲੂਆਂ ਬਾਰੇ ਕੇਂਦਰ ਸਰਕਾਰ ਨੂੰ ਮਤੇ ਪਾ ਕੇ ਭੇਜੇ ਗਏ ਹਨ ਜਿਨ੍ਹਾਂ ਨਾਲ ਕਿਸਾਨਾਂ ਦਾ ਨੁਕਸਾਨ ਹੋਣ ਦਾ ਖਦਸ਼ਾ ਪਾਇਆ ਜਾ ਰਿਹਾ ਹੈ।

ਹਰਪਾਲ ਸਿੰਘ ਚੀਮਾ ਨੇ ਪਰਮਿੰਦਰ ਸਿੰਘ ਝੋਟੇ ਦੇ ਹੋਏ ਕਤਲ ਦੀ ਵੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਇਹ ਪੁਰਾਣੀ ਰੰਜਿਸ਼ ਦਾ ਮਾਮਲਾ ਲੱਗਦਾ ਹੈ। ਉਪਰੰਤ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਵੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਤਿੰਨ ਮੰਤਰੀਆਂ ਨਾਲ ਵਧੀਆ ਮਾਹੌਲ ਵਿਚ ਮੀਟਿੰਗ ਹੋਈ ਹੈ।

ਉਨ੍ਹਾਂ ਨੇ ਸਰਕਾਰ ਤੋਂ ਰਾਵੀ ਦੇ ਪਾਣੀ ਸਬੰਧੀ ਬੈਲਟ ਪੇਪਰ ਜਾਰੀ ਕਰਨ ਦੀ ਮੰਗ ਕੀਤੀ ਹੈ ਇਸ ਦੇ ਨਾਲ ਹੀ ਕਾਸ਼ਤਕਾਰਾਂ ਦੇ ਮਾਲਕੀ ਹੱਕਾਂ ਤੇ ਵੀ ਚਰਚਾ ਹੋਈ, ਜਿਸ ਬਾਰੇ 2020-21 ਵਿਚ ਬਣੇ ਕਾਨੂੰਨ ਤਹਿਤ ਪੜਤਾਲ ਕਰਕੇ ਕਾਸ਼ਤਕਾਰਾਂ ਨੂੰ ਜ਼ਮੀਨ ਦੇਣ ਤੇ ਸਾਰਥਕ ਗੱਲ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕਰਜ਼ੇ ਦੀ ਮੰਗ ਤੇ ਵੀ ਸਰਕਾਰ ਨੇ ਪਾਸ ਬੁੱਕਾਂ ਦਾ ਭਰੋਸਾ ਦੇ ਕੇ ਵਨ-ਟਾਈਮ ਸੈਟਲਮੈਂਟ ਤੇ ਵੀ ਭਰੋਸਾ ਯੂਨੀਅਨ ਨੂੰ ਦਿੱਤਾ ਹੈ। ਇਸ ਮੌਕੇ ਤੇ ਪ੍ਰਮੁੱਖ ਕਿਸਾਨ ਆਗੂ ਝੰਡਾ ਸਿੰਘ ਜੇਠੂਕੇ ਨੇ ਵੀ ਸਰਕਾਰ ਨਾਲ ਹੋਈ ਗੱਲਬਾਤ ਤੇ ਚਾਨਣਾ ਪਾਇਆ।

Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਸ਼ਰੇਆਮ ਕਤਲ ਦੀ ਜਥੇਦਾਰ ਬਾਬਾ ਟੇਕ ਸਿੰਘ ਵਲੋਂ ਨਿੰਦਾ ਅਗਲੀ ਖ਼ਬਰ ਸ੍ਰੀ ਰਾਮਲੀਲ੍ਹਾ ਕਮੇਟੀ ਦੇ ਪ੍ਰਧਾਨ ਵਰਿੰਦਰ ਸ਼ਰਮਾ ਟੀਟਾ ਦੇ 26 ਸਾਲਾ ਇਕਲੌਤੇ ਪੁੱਤਰ ਦਾ ਅਚਾਨਕ ਦਿਹਾਂਤ, ਡੇਰਾਬੱਸੀ ’...
Ad Position 24