13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਰੇਤ ਨਾਲ ਭਰੀ ਟਰਾਲੀ ਨੇ ਖੋਲ੍ਹੀ ਨਾਜਾਇਜ਼ ਮਾਈਨਿੰਗ ਦੀ ਪੋਲ, ਨੌਜਵਾਨ ਪੁਲਿਸ ਅੜਿੱਕੇ

ਡੇਰਾਬੱਸੀ (ਮੋਹਾਲੀ), 13 ਅਕਤੂਬਰ- ਡੇਰਾਬੱਸੀ ਖੇਤਰ ਵਿਚ ਨਾਜਾਇਜ਼ ਮਾਈਨਿੰਗ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਮਾਈਨਿੰਗ ਵਿਭਾਗ...

Ad Position 21
No active advertisement
ਅਜੀਤ ਡੈਸਕ 13-10-2026

ਡੇਰਾਬੱਸੀ (ਮੋਹਾਲੀ), 13 ਅਕਤੂਬਰ-  ਡੇਰਾਬੱਸੀ ਖੇਤਰ ਵਿਚ ਨਾਜਾਇਜ਼ ਮਾਈਨਿੰਗ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਮਾਈਨਿੰਗ ਵਿਭਾਗ ਅਤੇ ਪੁਲਿਸ ਵਲੋਂ ਕੀਤੀ ਗਈ ਕਾਰਵਾਈ ਨੇ ਰੇਤ ਦੀ ਗੈਰਕਾਨੂੰਨੀ ਢੋਆ-ਢੁਆਈ 'ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਮਾਈਨਿੰਗ ਵਿਭਾਗ ਵਲੋਂ ਰੇਤ ਨਾਲ ਭਰੀ ਇਕ ਟਰੈਕਟਰ-ਟਰਾਲੀ ਫੜੇ ਜਾਣ ਤੋਂ ਬਾਅਦ ਪੁਲਿਸ ਨੇ ਪਿੰਡ ਸੁੰਡਰਾ ਦੇ ਰਹਿਣ ਵਾਲੇ ਜਤਿੰਦਰ ਸਿੰਘ ਉਰਫ਼ ਕਾਕਾ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਨੂੰ ਇਕ ਦਿਨ ਦੇ ਪੁਲਿਸ ਰਿਮਾਂਡ ਤੋਂ ਬਾਅਦ ਅਦਾਲਤ ਨੇ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ।

ਜਾਣਕਾਰੀ ਅਨੁਸਾਰ, ਸਬ ਡਵੀਜ਼ਨ ਡੇਰਾਬੱਸੀ ਵਿਚ ਤਾਇਨਾਤ ਜੇਈ ਕਮ ਮਾਈਨਿੰਗ ਇੰਸਪੈਕਟਰ ਮਨਪ੍ਰੀਤ ਸ਼ਰਮਾ ਨੇ 11 ਅਕਤੂਬਰ ਨੂੰ ਪੁਲਿਸ ਕੋਲ ਸ਼ਿਕਾਇਤ ਦਿੱਤੀ ਸੀ। ਇਸ ਤੋਂ ਪਹਿਲਾਂ ਮਾਈਨਿੰਗ ਵਿਭਾਗ ਵਲੋਂ ਕਾਰਵਾਈ ਕਰਦਿਆਂ ਲਾਲ ਰੰਗ ਦਾ ਸਵਰਾਜ ਟਰੈਕਟਰ ਅਤੇ ਰੇਤ ਨਾਲ ਭਰੀ ਟਰਾਲੀ ਕਬਜ਼ੇ ਵਿਚ ਲੈ ਕੇ ਪੁਲਿਸ ਹਵਾਲੇ ਕੀਤੀ ਗਈ ਸੀ ਸ਼ਿਕਾਇਤ ਦੇ ਆਧਾਰ 'ਤੇ ਥਾਣਾ ਡੇਰਾਬੱਸੀ ਪੁਲਿਸ ਨੇ ਐੱਫ.ਆਈ.ਆਰ. ਨੰਬਰ 436 ਦਰਜ ਕਰਕੇ ਮਾਈਨਿੰਗ ਐਂਡ ਮਿਨਰਲਜ਼ ਐਕਟ, 1957 ਦੀਆਂ ਧਾਰਾਵਾਂ 4(1) ਅਤੇ 21(1) ਤਹਿਤ ਕਾਰਵਾਈ ਸ਼ੁਰੂ ਕੀਤੀ।

ਰੇਤ ਕਿੱਥੋਂ ਲਿਆਂਦੀ ਗਈ ਅਤੇ ਕਿੱਥੇ ਲਿਜਾਈ ਜਾ ਰਹੀ ਸੀ?

ਇਸ ਕਾਰਵਾਈ ਤੋਂ ਬਾਅਦ ਸਭ ਤੋਂ ਅਹਿਮ ਸਵਾਲ ਇਹ ਹੈ ਕਿ ਟਰਾਲੀ ਵਿਚ ਭਰੀ ਰੇਤ ਕਿੱਥੋਂ ਲਿਆਂਦੀ ਗਈ ਸੀ ਅਤੇ ਇਸ ਨੂੰ ਕਿੱਥੇ ਪਹੁੰਚਾਇਆ ਜਾਣਾ ਸੀ। ਇਸ ਦੇ ਨਾਲ ਹੀ ਰੇਤ ਦੀ ਢੋਆ-ਢੁਆਈ ਲਈ ਲੋੜੀਂਦੀ ਮਨਜ਼ੂਰੀ ਅਤੇ ਦਸਤਾਵੇਜ਼ਾਂ ਸਬੰਧੀ ਸਥਿਤੀ ਵੀ ਜਾਂਚ ਦਾ ਵਿਸ਼ਾ ਹੈ। ਹਾਲਾਂਕਿ ਪੁਲਿਸ ਵਲੋਂ ਜਾਰੀ ਜਾਣਕਾਰੀ ਵਿਚ ਰੇਤ ਦੇ ਸਰੋਤ ਅਤੇ ਮੰਜ਼ਿਲ ਬਾਰੇ ਕੋਈ ਸਪੱਸ਼ਟ ਵੇਰਵਾ ਨਹੀਂ ਦਿੱਤਾ ਗਿਆ।

ਪਿੰਡ ਸੁੰਡਰਾ ਵਿਚ ਛਾਪੇਮਾਰੀ ਕਰਕੇ ਕੀਤਾ ਗ੍ਰਿਫ਼ਤਾਰ

ਪੁਲਿਸ ਨੇ ਮਾਮਲਾ ਦਰਜ ਕਰਨ ਤੋਂ ਬਾਅਦ 12 ਅਕਤੂਬਰ ਨੂੰ ਪਿੰਡ ਸੁੰਡਰਾ ਵਿਖੇ ਛਾਪੇਮਾਰੀ ਕਰਕੇ ਜਤਿੰਦਰ ਸਿੰਘ ਉਰਫ਼ ਕਾਕਾ ਪੁੱਤਰ ਸੁਖਦੇਵ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ। ਉਸ ਨੂੰ ਅਦਾਲਤ ਵਿਚ ਪੇਸ਼ ਕਰਕੇ ਇਕ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ। ਰਿਮਾਂਡ ਦੀ ਮਿਆਦ ਪੂਰੀ ਹੋਣ ਤੋਂ ਬਾਅਦ ਮੰਗਲਵਾਰ ਨੂੰ ਮੁਲਜ਼ਮ ਨੂੰ ਮੁੜ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ।

ਪੁਲਿਸ ਅਨੁਸਾਰ ਮਾਮਲੇ ਦੀ ਤਫ਼ਤੀਸ਼ ਅਜੇ ਜਾਰੀ ਹੈ। ਹੁਣ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਸਪੱਸ਼ਟ ਹੋ ਸਕੇਗਾ ਕਿ ਰੇਤ ਦੀ ਢੋਆ-ਢੁਆਈ ਨਾਲ ਜੁੜੇ ਇਸ ਮਾਮਲੇ ਵਿਚ ਹੋਰ ਕਿਹੜੇ ਤੱਥ ਸਾਹਮਣੇ ਆਉਂਦੇ ਹਨ।

Ad Position 22
No active advertisement
ਪਿਛਲੀ ਖ਼ਬਰ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਵਲੋਂ ਵਿਧਾਇਕ ਗਿਆਸਪੁਰਾ ਵਿਰੁੱਧ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਜਥੇਦਾਰ ਦਾਦੂਵਾਲ ਵਲੋਂ ਸਖ਼ਤ ਨਿਖੇਧੀ
Ad Position 24