13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਸੰਜੇ ਵਰਮਾ ਬਹੁਚਰਚਿਤ ਕਤਲ ਕਾਂਡ: ਤਿੰਨ ਮੁਲਜ਼ਮਾਂ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਤਿੰਨ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ

ਫ਼ਾਜ਼ਿਲਕਾ, 13 ਅਕਤੂਬਰ (ਬਲਜੀਤ ਸਿੰਘ)- ਜੁਲਾਈ 2025 ਵਿਚ ਹੋਏ ਸੰਜੇ ਵਰਮਾ ਬਹੁਚਰਚਿਤ ਕਤਲ ਕਾਂਡ ਦੇ ਮਾਮਲੇ ਵਿਚ...

Ad Position 21
No active advertisement
ਅਜੀਤ ਡੈਸਕ 13-10-2026

ਫ਼ਾਜ਼ਿਲਕਾ, 13 ਅਕਤੂਬਰ (ਬਲਜੀਤ ਸਿੰਘ)- ਜੁਲਾਈ 2025 ਵਿਚ ਹੋਏ ਸੰਜੇ ਵਰਮਾ ਬਹੁਚਰਚਿਤ ਕਤਲ ਕਾਂਡ ਦੇ ਮਾਮਲੇ ਵਿਚ ਅਬੋਹਰ ਪੁਲਿਸ ਨੇ ਕਾਰਵਾਈ ਕਰਦਿਆਂ ਤਿੰਨ ਮੁਲਜ਼ਮਾਂ ਨੂੰ ਵੱਖ-ਵੱਖ ਜੇਲ੍ਹਾਂ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਹੈ। ਇਨ੍ਹਾਂ ਵਿਚੋਂ ਦੋ ਮੁਲਜ਼ਮ ਜੋਧਪੁਰ ਜੇਲ੍ਹ ਤੋਂ, ਜਦਕਿ ਇਕ ਮੁਲਜ਼ਮ ਹਿਸਾਰ ਜੇਲ੍ਹ ਤੋਂ ਲਿਆਂਦਾ ਗਿਆ ਹੈ। ਅਦਾਲਤ ਵਿਚ ਪੇਸ਼ ਕਰਨ ਤੋਂ ਬਾਅਦ ਪੁਲਿਸ ਨੇ ਤਿੰਨਾਂ ਮੁਲਜ਼ਮਾਂ ਦਾ ਤਿੰਨ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਹੈ।

ਸੰਜੇ ਵਰਮਾ ਬਹੁਚਰਚਿਤ ਕਤਲ ਕਾਂਡ ਦੇ ਮਾਮਲੇ ਵਿਚ ਅਬੋਹਰ ਪੁਲਿਸ ਵਲੋਂ ਜਾਂਚ ਨੂੰ ਅੱਗੇ ਵਧਾਇਆ ਜਾ ਰਿਹਾ ਹੈ। ਇਸੇ ਕੜੀ ਤਹਿਤ ਪੁਲਿਸ ਨੇ ਤਿੰਨ ਮੁਲਜ਼ਮਾਂ ਜਿਨ੍ਹਾਂ ਦੀ ਪਹਿਚਾਣ ਜਸਕਰਨ ਸਿੰਘ, ਰਾਜਿੰਦਰ ਸਿੰਘ ਅਤੇ ਸ਼ਕਤੀ ਵਜੋਂ ਹੋਈ ਹੈ, ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅਬੋਹਰ ਦੇ ਥਾਣਾ ਸਿਟੀ-1 ਦੇ ਐੱਸ.ਐੱਚ.ਓ.ਮਨਿੰਦਰ ਸਿੰਘ ਨੇ ਦੱਸਿਆ ਕਿ ਇਹ ਮੁਲਜ਼ਮ ਮੁੱਖ ਸ਼ੂਟਰ ਹੈ। ਪੁਲਿਸ ਵਲੋਂ ਤਿੰਨਾਂ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੋਂ ਪੁੱਛਗਿੱਛ ਲਈ ਤਿੰਨ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ।

ਹੁਣ ਪੁਲਿਸ ਰਿਮਾਂਡ ਦੌਰਾਨ ਮੁਲਜ਼ਮਾਂ ਤੋਂ ਸੰਜੇ ਵਰਮਾ ਕਤਲ ਕਾਂਡ ਨਾਲ ਜੁੜੇ ਵੱਖ-ਵੱਖ ਪਹਿਲੂਆਂ ਬਾਰੇ ਪੁੱਛਗਿੱਛ ਕੀਤੀ ਜਾਵੇਗੀ। ਜਾਂਚ ਦੌਰਾਨ ਹੋਰ ਕੀ ਤੱਥ ਸਾਹਮਣੇ ਆਉਂਦੇ ਹਨ, ਇਹ ਆਉਣ ਵਾਲੇ ਸਮੇਂ ਵਿਚ ਸਪਸ਼ਟ ਹੋਵੇਗਾ।

Ad Position 22
No active advertisement
ਅਗਲੀ ਖ਼ਬਰ ਪਰਗਟ ਸਿੰਘ 14 ਅਕਤੂਬਰ ਨੂੰ ਫਾਜ਼ਿਲਕਾ ਅਨਾਜ ਮੰਡੀ ਦਾ ਕਰਨਗੇ ਦੌਰਾ
Ad Position 24