ਚੰਡੀਗੜ੍ਹ, 14 ਅਕਤੂਬਰ- ਮੁੱਖ ਮੰਤਰੀ ਭਗਵੰਤ ਮਾਨ ਅੱਜ ਹੁਸ਼ਿਆਰਪੁਰ ਵਿਚ ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕਰਨਗੇ। ਇਸ ਤਹਿਤ ਪੰਜਾਬ ਵਾਸੀ ਅੱਜ ਤੋਂ 154 ਨਵੇਂ ਆਮ ਆਦਮੀ ਕਲੀਨਿਕਾਂ ਤੱਕ ਪਹੁੰਚ ਕਰ ਸਕਣਗੇ। ਇਨ੍ਹਾਂ 154 ਨਵੇਂ ਕਲੀਨਿਕਾਂ ਦੇ ਨਾਲ, ਰਾਜ ਵਿਚ ਆਮ ਆਦਮੀ ਕਲੀਨਿਕਾਂ ਦੀ ਗਿਣਤੀ 1,245 ਹੋ ਗਈ ਹੈ। ਹਰੇਕ ਕਲੀਨਿਕ 107 ਜ਼ਰੂਰੀ ਦਵਾਈਆਂ ਅਤੇ 47 ਡਾਇਗਨੌਸਟਿਕ ਟੈਸਟ ਪੂਰੀ ਤਰ੍ਹਾਂ ਮੁਫਤ ਪ੍ਰਦਾਨ ਕਰੇਗਾ। ਅੱਜ ਤੱਕ 6.48 ਕਰੋੜ ਤੋਂ ਵੱਧ ਓ.ਪੀ.ਡੀ ਅਤੇ. 3.63 ਕਰੋੜ ਮੁਫਤ ਡਾਇਗਨੌਸਟਿਕ ਟੈਸਟ ਪ੍ਰਦਾਨ ਕੀਤੇ ਜਾ ਚੁੱਕੇ ਹਨ।
ਤਾਜ਼ਾ ਖ਼ਬਰਾਂ
Free
ਮੁੱਖ ਮੰਤਰੀ ਮਾਨ ਅੱਜ ਹੁਸ਼ਿਆਰਪੁਰ ’ਚ ਕਰਨਗੇ ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ
ਚੰਡੀਗੜ੍ਹ, 14 ਅਕਤੂਬਰ- ਮੁੱਖ ਮੰਤਰੀ ਭਗਵੰਤ ਮਾਨ ਅੱਜ ਹੁਸ਼ਿਆਰਪੁਰ ਵਿਚ ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕਰਨਗੇ। ਇਸ ਤਹਿਤ ਪੰਜਾਬ ਵਾਸੀ ਅੱਜ ਤੋਂ 154 ਨਵੇਂ ਆਮ ਆਦਮੀ ਕਲੀਨਿਕਾਂ ਤੱਕ ਪਹੁੰਚ ਕਰ ਸਕਣਗੇ।
ਅਜੀਤ ਡੈਸਕ
14-10-2026