14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਬਲਟਾਣਾ ’ਚ ਸਾਬਕਾ ਕੌਂਸਲਰ ਦੇ ਘਰ ’ਤੇ ਚੱਲੀਆਂ ਗੋਲੀਆਂ, ਇਲਾਕੇ ’ਚ ਦਹਿਸ਼ਤ

ਜ਼ੀਰਕਪੁਰ, 14 ਅਕਤੂਬਰ (ਮਨਿੰਦਰ ਸਿੰਘ)- ਜ਼ੀਰਕਪੁਰ ਦੇ ਬਲਟਾਣਾ ਇਲਾਕੇ ਵਿਚ ਮੰਗਲਵਾਰ ਦੇਰ ਰਾਤ ਕਰੀਬ 2:15 ਵਜੇ ਅਣਪਛਾਤੇ ਹਮਲਾਵਰਾਂ ਵਲੋਂ ਸਾਬਕਾ ਕੌਂਸਲਰ ਦੇ ਘਰ ’ਤੇ ਗੋਲੀਬਾਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

Ad Position 21
No active advertisement
ਅਜੀਤ ਡੈਸਕ 14-10-2026

ਜ਼ੀਰਕਪੁਰ, 14 ਅਕਤੂਬਰ (ਮਨਿੰਦਰ ਸਿੰਘ)- ਜ਼ੀਰਕਪੁਰ ਦੇ ਬਲਟਾਣਾ ਇਲਾਕੇ ਵਿਚ ਮੰਗਲਵਾਰ ਦੇਰ ਰਾਤ ਕਰੀਬ 2:15 ਵਜੇ ਅਣਪਛਾਤੇ ਹਮਲਾਵਰਾਂ ਵਲੋਂ ਸਾਬਕਾ ਕੌਂਸਲਰ ਦੇ ਘਰ ’ਤੇ ਗੋਲੀਬਾਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮੁੱਢਲੀ ਜਾਣਕਾਰੀ ਅਨੁਸਾਰ ਹਮਲਾਵਰਾਂ ਨੇ ਘਰ ਨੂੰ ਨਿਸ਼ਾਨਾ ਬਣਾਉਂਦਿਆਂ ਕਰੀਬ 7 ਤੋਂ 8 ਰਾਊਂਡ ਗੋਲੀਆਂ ਚਲਾਈਆਂ ਦੱਸੀਆਂ ਜਾ ਰਹੀਆਂ ਹਨ।। ਇਸ ਘਟਨਾ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਦੇ ਉੱਚ ਅਧਿਕਾਰੀ ਮੌਕੇ ’ਤੇ ਪਹੁੰਚ ਗਏ। ਮਾਮਲੇ ਦੀ ਜਾਂਚ ਲਈ ਫੋਰੈਂਸਿਕ ਟੀਮ ਨੂੰ ਵੀ ਬੁਲਾਇਆ ਗਿਆ, ਜਿਸ ਨੇ ਘਟਨਾ ਸਥਾਨ ਤੋਂ ਸਬੂਤ ਇਕੱਠੇ ਕੀਤੇ। ਪੁਲਿਸ ਵਲੋਂ ਹਮਲਾਵਰਾਂ ਦੀ ਪਛਾਣ ਕਰਨ ਅਤੇ ਫਾਇਰਿੰਗ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਆਲੇ-ਦੁਆਲੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ।

ਦੱਸਿਆ ਜਾ ਰਿਹਾ ਹੈ ਕਿ ਕਰੀਬ ਇਕ ਸਾਲ ਪਹਿਲਾਂ ਵੀ ਡੌਨੀ ਬੱਲ ਗੈਂਗ ਵਲੋਂ ਸਾਬਕਾ ਕੌਂਸਲਰ ਦੇ ਪਰਿਵਾਰ ਨੂੰ ਧਮਕੀ ਦਿੱਤੀ ਗਈ ਸੀ। ਉਸ ਸਮੇਂ ਵੀ ਪੁਲਿਸ ਵਲੋਂ ਮਾਮਲਾ ਦਰਜ ਕੀਤਾ ਗਿਆ ਸੀ। ਹੁਣ ਪੁਲਿਸ ਪੁਰਾਣੀ ਧਮਕੀ ਅਤੇ ਤਾਜ਼ਾ ਫਾਇਰਿੰਗ ਦੀ ਘਟਨਾ ਵਿਚਕਾਰ ਕਿਸੇ ਸੰਭਾਵੀ ਸੰਬੰਧ ਦੀ ਜਾਂਚ ਕਰ ਰਹੀ ਹੈ।
ਫਿਲਹਾਲ ਹਮਲਾਵਰਾਂ ਬਾਰੇ ਕੋਈ ਪੱਕੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ ਅਤੇ ਨਾ ਹੀ ਫਾਇਰਿੰਗ ਦੇ ਕਾਰਨਾਂ ਦੀ ਪੁਸ਼ਟੀ ਹੋਈ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਜਾਰੀ ਹੈ।

Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਝੋਟੇ ਦੇ ਹੱਤਿਆਕਾਂਡ ਦੇ ਦੋਸ਼ੀ ਅਸ਼ਵਨੀ ’ਤੇ ਕਾਰਵਾਈ ਦੀ ਤਿਆਰੀ ’ਚ ਸਰਕਾਰ ਅਗਲੀ ਖ਼ਬਰ ਮਾਨਸਾ ਧਰਨੇ ’ਚ ਜਾਣ ਤੋਂ ਪਹਿਲਾਂ ਪੁਲਿਸ ਨੇ ਹਿਰਾਸਤ ’ਚ ਲਏ ਕਈ ਆਗੂ
Ad Position 24