14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਨਸ਼ਿਆਂ ਦੇ ਖਾਤਮੇ ਅਤੇ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ 15 ਅਕਤੂਬਰ ਦੇ ਪੰਜਾਬ ਬੰਦ ਨੂੰ ਭਾਕਿਯੂ ਕਾਦੀਆਂ ਵਲੋਂ ਸਮਰਥਨ

ਭੁਲੱਥ, (ਕਪੂਰਥਲਾ ),14 ਅਕਤੂਬਰ ( ਮਨਜੀਤ ਸਿੰਘ ਰਤਨ) - ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਕਪੂਰਥਲਾ ਵਲੋਂ 15 ਅਕਤੂਬਰ 2026 ਨੂੰ ਪੰਜਾਬ ਬੰਦ ਦੇ ਦਿੱਤੇ ਗਏ ਸੱਦੇ ਦਾ ਸਮਰਥਨ ਕਰਨ ਦਾ ਐਲਾਨ ਕੀਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 14-10-2026

ਭੁਲੱਥ, (ਕਪੂਰਥਲਾ ),14 ਅਕਤੂਬਰ ( ਮਨਜੀਤ ਸਿੰਘ ਰਤਨ) - ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਕਪੂਰਥਲਾ ਵਲੋਂ 15 ਅਕਤੂਬਰ 2026 ਨੂੰ ਪੰਜਾਬ ਬੰਦ ਦੇ ਦਿੱਤੇ ਗਏ ਸੱਦੇ ਦਾ ਸਮਰਥਨ ਕਰਨ ਦਾ ਐਲਾਨ ਕੀਤਾ ਗਿਆ ਹੈ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾ, ਜਨਰਲ ਸਕੱਤਰ ਸਰਬਜੀਤ ਸਿੰਘ ਧੀਰਪੁਰ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਜਸਵਿੰਦਰ ਸਿੰਘ ਮਾਨਾ ਤਲਵੰਡੀ ਜੋਗਿੰਦਰ ਸਿੰਘ ਬਾਗੜੀਆਂ ਨੇ ਪ੍ਰੈੱਸ ਨੋਟ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦੀ ਵੱਧ ਰਹੀ ਸਮੱਸਿਆ ਅਤੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਣ ਦੀ ਲੋੜ ਹੈ।  ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਨਸ਼ਿਆਂ ਦੇ ਖਾਤਮੇ ਲਈ ਕੀਤੇ ਜਾ ਰਹੇ ਯਤਨ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਸਾਬਤ ਨਹੀਂ ਹੋ ਰਹੇ। ਉਨ੍ਹਾਂ ਅਨੁਸਾਰ ਨਸ਼ਿਆਂ ਕਾਰਨ ਕਈ ਪਰਿਵਾਰਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਨਸ਼ਿਆਂ ਨਾਲ ਜੁੜੀਆਂ ਲੁੱਟ-ਖੋਹ ਦੀਆਂ ਘਟਨਾਵਾਂ ਵੀ ਸਮਾਜ ਲਈ ਚਿੰਤਾ ਦਾ ਕਾਰਨ ਬਣ ਰਹੀਆਂ ਹਨ।

Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਵਾਰਸ ਪੰਜਾਬ ਦੇ ਸੁਲਤਾਨਪੁਰ ਲੋਧੀ ਤੋਂ ਆਗੂ ਹਰਕਮਲ ਸਿੰਘ ਵਿਰਕ ਨੂੰ ਮਾਨਸਾ ਜਾਂਦੇ ਸਮੇਂ ਪੁਲਿਸ ਨੇ ਕੀਤਾ ਡਿਟ... ਅਗਲੀ ਖ਼ਬਰ ਜਥੇਦਾਰ ਵੱਲੋਂ ਗਿਆਸਪੁਰਾ ਮਾਮਲੇ ਸਬੰਧੀ 15 ਅਕਤੂਬਰ ਨੂੰ ਸੱਦੇ ਗਏ ਵਿਧਾਇਕਾਂ ਨੂੰ ਹੁਣ 16 ਅਕਤੂਬਰ ਨੂੰ ਸੱਦਿਆ
Ad Position 24