14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਭਲਾ ਪਿੰਡ (ਅਜਨਾਲਾ) ਦੇ ਕ੍ਰਿਕਟ ਸਟੇਡੀਅਮ ਨੂੰ ਲੈ ਕੇ ਈ.ਡੀ. ਵਲੋਂ ਮਾਮਲਾ ਦਰਜ ਕਰਨ ਸਬੰਧੀ ਚਿੱਠੀ ਲਿਖਣ ’ਤੇ ਬੋਲੇ ਵਿਧਾਇਕ ਧਾਲੀਵਾਲ

ਅਜਨਾਲਾ, 14 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਹਲਕਾ ਅਜਨਾਲਾ ਦੇ ਪਿੰਡ ਭਲਾ ਵਿਖੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਬਣਾਏ ਜਾ ਰਹੇ ਕ੍ਰਿਕਟ ਸਟੇਡੀਅਮ ਨੂੰ ਲੈ ਕੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ ਮਾਮਲਾ ਦਰਜ ਕਰਨ ਸਬੰਧੀ ਚਿੱਠੀ ਲਿਖਣ ਦੇ ਮਾਮਲੇ ’ਤੇ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਇਸ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ।

Ad Position 21
No active advertisement
ਅਜੀਤ ਡੈਸਕ 14-10-2026

ਅਜਨਾਲਾ, 14 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਹਲਕਾ ਅਜਨਾਲਾ ਦੇ ਪਿੰਡ ਭਲਾ ਵਿਖੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਬਣਾਏ ਜਾ ਰਹੇ ਕ੍ਰਿਕਟ ਸਟੇਡੀਅਮ ਨੂੰ ਲੈ ਕੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ ਮਾਮਲਾ ਦਰਜ ਕਰਨ ਸਬੰਧੀ ਚਿੱਠੀ ਲਿਖਣ ਦੇ ਮਾਮਲੇ ’ਤੇ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਇਸ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਉਹ ਜਲਦ ਹੀ ਇਸ ਮਾਮਲੇ ਸਬੰਧੀ ਪੂਰੇ ਅੰਕੜੇ ਇਕੱਠੇ ਕਰਕੇ ਲੋਕਾਂ ਸਾਹਮਣੇ ਤੱਥਾਂ ਸਮੇਤ ਖੁਲਾਸਾ ਕਰਨਗੇ। ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਅੱਜ ਮਾਕੋਵਾਲ ਵਿਖੇ ਆਮ ਆਦਮੀ ਪਾਰਟੀ ਮਹੱਲਾ ਕਲੀਨਿਕ ਦਾ ਉਦਘਾਟਨ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ I ਸ. ਧਾਲੀਵਾਲ ਨੇ ਕਿਹਾ ਕਿ ਕਿਸਾਨਾਂ ਤੋਂ ਸਸਤੇ ਭਾਅ ’ਤੇ ਜ਼ਮੀਨ ਖਰੀਦ ਕੇ ਉਸ ਨੂੰ ਮਹਿੰਗੇ ਭਾਅ ’ਤੇ ਵੇਚਣਾ ਗਲਤ ਹੈ ਅਤੇ ਜੇਕਰ ਕੋਈ ਵਿਅਕਤੀ ਅਜਿਹੇ ਗਲਤ ਕੰਮਾਂ ਵਿੱਚ ਸ਼ਾਮਲ ਪਾਇਆ ਜਾਂਦਾ ਹੈ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਣਾ ਚਾਹੀਦਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਮਾਮਲੇ ਦੇ ਸਾਰੇ ਤੱਥ ਸਾਹਮਣੇ ਆਉਣੇ ਚਾਹੀਦੇ ਹਨ ਤਾਂ ਜੋ ਸੱਚਾਈ ਲੋਕਾਂ ਦੇ ਸਾਹਮਣੇ ਆ ਸਕੇ।

ਇਸ ਦੌਰਾਨ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅਜਨਾਲਾ ਹਲਕੇ ਦੇ ਪਿੰਡ ਮਾਕੋਵਾਲ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਵੀ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ I ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਵਿੱਚ 154 ਨਵੇਂ ਮੁਹੱਲਾ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਜਾ ਰਹੇ ਹਨ। ਇਨ੍ਹਾਂ ਕਲੀਨਿਕਾਂ ਰਾਹੀਂ ਲੋਕਾਂ ਨੂੰ ਮੁਫ਼ਤ ਦਵਾਈਆਂ, ਮੈਡੀਕਲ ਟੈਸਟ ਅਤੇ ਡਾਕਟਰੀ ਜਾਂਚ ਦੀਆਂ ਸਹੂਲਤਾਂ ਮਿਲਣਗੀਆਂ। ਵਿਧਾਇਕ ਧਾਲੀਵਾਲ ਨੇ ਕਿਹਾ ਕਿ ਸਿੱਖਿਆ ਅਤੇ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ। ਆਮ ਆਦਮੀ ਕਲੀਨਿਕਾਂ ਦੇ ਸ਼ੁਰੂ ਹੋਣ ਨਾਲ ਖ਼ਾਸ ਕਰਕੇ ਸਰਹੱਦੀ ਖੇਤਰਾਂ ਦੇ ਲੋਕਾਂ ਨੂੰ ਆਪਣੇ ਨੇੜੇ ਹੀ ਸਿਹਤ ਸੇਵਾਵਾਂ ਮਿਲਣਗੀਆਂ ਅਤੇ ਉਨ੍ਹਾਂ ਨੂੰ ਛੋਟੀਆਂ-ਮੋਟੀਆਂ ਬਿਮਾਰੀਆਂ ਦੇ ਇਲਾਜ ਲਈ ਦੂਰ-ਦੁਰਾਡੇ ਨਹੀਂ ਜਾਣਾ ਪਵੇਗਾ। ਇਸ ਮੌਕੇ ਜ਼ਿਲਾ ਟੀਕਾਕਰਨ ਅਫਸਰ ਡਾਕਟਰ ਰਸ਼ਮੀ ਵਿੱਜ, ਐਸ.ਐਮ.ਓ ਰਮਦਾਸ ਡਾਕਟਰ ਨੋਬਲ ਭਾਟੀਆ, ਐਸ.ਡੀ.ਓ ਲਖਬੀਰ ਸਿੰਘ, ਸਾਬਕਾ ਸਰਪੰਚ ਕਸ਼ਮੀਰ ਸਿੰਘ ਮਾਕੋਵਾਲ ਅਤੇ ਜੇ.ਈ ਰਣਜੀਤ ਸਿੰਘ ਆਦਿ ਹਾਜ਼ਰ ਸਨ I

Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਸਿੰਘ ਦੇ ਕਤਲ ਵਿਰੁੱਧ 15 ਅਕਤੂਬਰ ਦੇ ਪੰਜਾਬ ਬੰਦ ਦਾ ਸ਼੍ਰੋਮਣੀ ਕਮੇਟੀ ਵਲੋਂ ਸਮਰਥਨ ਅਗਲੀ ਖ਼ਬਰ ਲੋਕਾਂ ਨੇ ਪਰਵਿੰਦਰ ਝੋਟੇ ਦੇ ਕਾਤਲ ਅਸ਼ਵਨੀ ਦੀ ਦੁਕਾਨ ਕੀਤੀ ਤਹਿਸ ਨਹਿਸ
Ad Position 24