14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਝੋਟੇ ਦੇ ਕਾਤਲ ਨੂੰ ਸਜ਼ਾਵਾਂ ਦਿਵਾਉਣ ਲਈ ਧਰਨੇ ’ਚ ਹਜ਼ਾਰਾਂ ਲੋਕ ਪਹੁੰਚੇ

ਮਾਨਸਾ, 14 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਐਂਟੀ ਡਰੱਗ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਦੇ ਕਾਤਲ ਨੂੰ ਸਜ਼ਾਵਾਂ ਦਿਵਾਉਣ ਲਈ ਬਰਨਾਲਾ-ਸਿਰਸਾ ਮੁੱਖ ਸੜਕ ’ਤੇ ਲਗਾਏ ਧਰਨੇ ’ਚ ਹਜ਼ਾਰਾਂ ਲੋਕ ਪਹੁੰਚੇ ਹੋਏ ਹਨ।

Ad Position 21
No active advertisement
ਅਜੀਤ ਡੈਸਕ 14-10-2026

ਮਾਨਸਾ, 14 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਐਂਟੀ ਡਰੱਗ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਦੇ ਕਾਤਲ ਨੂੰ ਸਜ਼ਾਵਾਂ ਦਿਵਾਉਣ ਲਈ ਬਰਨਾਲਾ-ਸਿਰਸਾ ਮੁੱਖ ਸੜਕ ’ਤੇ ਲਗਾਏ ਧਰਨੇ ’ਚ ਹਜ਼ਾਰਾਂ ਲੋਕ ਪਹੁੰਚੇ ਹੋਏ ਹਨ। ਅੱਜ ਧਰਨੇ ਨੂੰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੇ ਪਿਤਾ ਤਰਸੇਮ ਸਿੰਘ ਖ਼ਾਲਸਾ, ਕਿਸਾਨ ਆਗੂ ਸੁਰਜੀਤ ਸਿੰਘ ਫੂਲ, ਕਾਂਗਰਸ ਆਗੂ ਗੁਰਪ੍ਰੀਤ ਸਿੰਘ ਵਿੱਕੀ, ਪੰਥਕ ਆਗੂ ਪਰਮਜੀਤ ਸਿੰਘ ਮੰਡ ਆਦਿ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ’ਚ ਅਮਨ ਕਾਨੂੰਨ ਦੀ ਸਥਿਤੀ ਗੜਬੜਾਈ ਹੋਈ ਹੈ ਅਤੇ ਨਿੱਤ ਦਿਹਾੜੇ ਕਤਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟੇ ਦੇ ਕਾਤਲ ਨੂੰ ਸਜ਼ਾਵਾਂ ਦਿਵਾਉਣ ਤੱਕ ਸੰਘਰਸ਼ ਜਾਰੀ ਰਹੇਗਾ।

Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਸਿੰਘ (ਝੋਟਾ) ਦੇ ਕਤਲ ਵਿਰੁੱਧ 15 ਅਕਤੂਬਰ ਦੇ ਪੰਜਾਬ ਬੰਦ ਦਾ ਮਹਿਤਪੁਰ ਦੀਆਂ ਜਥੇਬੰਦੀਆਂ ਵਲੋਂ ਸਮਰਥਨ ਅਗਲੀ ਖ਼ਬਰ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਰਾਜਵੀਰ ਸਿੰਘ ਭੋਲੂ ਦਾ ਬੱਚਿਆਂ ਨੂੰ ਖੇਡਾਂ ਨਾਲ ਜੋੜਨ ਲਈ ਉਪਰਾਲਾ
Ad Position 24