ਨਡਾਲਾ (ਕਪੂਰਥਲਾ), 14 ਅਕਤੂਬਰ (ਰਘਬਿੰਦਰ ਸਿੰਘ) - ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿਟਾਂ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਸੰਘਰਸ਼ ਕਰਨ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਰੋਸ ਵਜੋਂ 15 ਅਕਤੂਬਰ ਨੂੰ ਦਿੱਤੇ ਪੰਜਾਬ ਬੰਦ ਦੇ ਸੱਦੇ ਦਾ ਜਥੇਬੰਦੀ ਵਲੋਂ ਪੂਰਨ ਸਮਰਥਨ ਕੀਤਾ ਜਾਵੇਗਾ। ਉਨ੍ਹਾਂ ਦੋਸ਼ ਲਾਇਆ ਕਿ ਇਹ ਕਤਲ ਸਰਕਾਰੀ ਸ਼ਹਿ 'ਤੇ ਹੋਇਆ ਹੈ, ਜਿਸ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ।
ਉਨ੍ਹਾਂ ਦੱਸਿਆ ਕਿ 15 ਅਕਤੂਬਰ ਦਿਨ ਵੀਰਵਾਰ ਨੂੰ ਸਵੇਰੇ 11 ਵਜੇ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਵਿਖੇ ਇਕੱਠ ਕਰਕੇ ਰੋਸ ਮਾਰਚ ਆਰੰਭ ਕੀਤਾ ਜਾਵੇਗਾ, ਜੋ ਭੁਲੱਥ ਤੋਂ ਹੁੰਦਾ ਹੋਇਆ ਕਰਤਾਰਪੁਰ ਪੁੱਜੇਗਾ।
ਤਾਜ਼ਾ ਖ਼ਬਰਾਂ
Free
ਪੰਜਾਬ ਬੰਦ ਦੇ ਸਮਰਥਨ ਵਿਚ ਬੀ.ਕੇ.ਯੂ. ਕਾਦੀਆਂ ਵਲੋਂ ਰੋਸ ਮਾਰਚ ਭਲਕੇ - ਲਿਟਾਂ
ਨਡਾਲਾ (ਕਪੂਰਥਲਾ), 14 ਅਕਤੂਬਰ (ਰਘਬਿੰਦਰ ਸਿੰਘ) - ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿਟਾਂ ਨੇ ਕਿਹਾ ਕਿ...
ਅਜੀਤ ਡੈਸਕ
14-10-2026