ਚੋਗਾਵਾਂ (ਅੰਮ੍ਰਿਤਸਰ), 14 ਅਕਤੂਬਰ (ਗੁਰਵਿੰਦਰ ਸਿੰਘ ਕਲਸੀ) - ਪੰਜਾਬ ਦੇ ਦਿਨ-ਬ-ਦਿਨ ਵਿਗੜ ਰਹੇ ਹਾਲਾਤ ਅਤੇ ਅਮਨ-ਕਾਨੂੰਨ ਦੀ ਮਾੜੀ ਸਥਿਤੀ 'ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ, ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਬੇਰਹਿਮੀ ਨਾਲ ਕੀਤੇ ਗਏ ਕਤਲ ਖ਼ਿਲਾਫ਼ 15 ਅਕਤੂਬਰ ਦਿਨ ਵੀਰਵਾਰ ਨੂੰ 'ਪੰਜਾਬ ਬੰਦ' ਦਾ ਪੂਰਨ ਸਮਰਥਨ ਕਰਨ ਦਾ ਐਲਾਨ ਕੀਤਾ ਗਿਆ ਹੈ।
ਇਸ ਸੰਬੰਧੀ ਹਲਕਾ ਰਾਜਾਸਾਂਸੀ ਦੇ ਇੰਚਾਰਜ ਜਥੇਦਾਰ ਵੀਰ ਸਿੰਘ ਲੋਪੋਕੇ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨਾਲ ਹੋਏ ਵਿਚਾਰ-ਵਟਾਂਦਰੇ ਤੋਂ ਬਾਅਦ ਇਹ ਅਹਿਮ ਫ਼ੈਸਲਾ ਲਿਆ ਗਿਆ ਹੈ। ਮਾਨਸਾ ਵਿਖੇ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਅਤੇ ਪੰਜਾਬ ਦਾ ਦਰਦ ਰੱਖਣ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦਾ ਦਿਨ-ਦਿਹੜੇ ਇਕ ਹੰਕਾਰੀ ਨਸ਼ਾ ਤਸਕਰ ਵਲੋਂ ਗੋਲੀ ਮਾਰ ਕੇ ਸ਼ਰੇਆਮ ਕਤਲ ਕਰ ਦਿੱਤਾ ਗਿਆ, ਜੋ ਕਿ ਬਹੁਤ ਹੀ ਮੰਦਭਾਗੀ ਅਤੇ ਗੰਭੀਰ ਚਿੰਤਾ ਦਾ ਵਿਸ਼ਾ ਹੈ।
ਇਸ ਮਸਲੇ ਦੀ ਅਹਿਮੀਅਤ ਅਤੇ ਸੰਵੇਦਨਸ਼ੀਲਤਾ ਨੂੰ ਦੇਖਦੇ ਹੋਏ ਹਲਕਾ ਰਾਜਾਸਾਂਸੀ ਦੀ ਸਮੂਹ ਸੰਗਤ, ਦੁਕਾਨਦਾਰਾਂ ਅਤੇ ਵਪਾਰੀ ਭਾਈਚਾਰੇ ਨੂੰ ਸਨਿਮਰ ਅਪੀਲ ਕੀਤੀ ਗਈ ਹੈ ਕਿ ਉਹ ਭਲਕੇ 15 ਅਕਤੂਬਰ ਨੂੰ ਪੂਰਨ ਤੌਰ 'ਤੇ ਆਪਣੇ ਕਾਰੋਬਾਰ ਬੰਦ ਰੱਖ ਕੇ ਇਸ ਸੱਦੇ ਨੂੰ ਸਫ਼ਲ ਬਣਾਉਣ। ਪਾਰਟੀ ਵਲੋਂ ਸਖ਼ਤ ਹਦਾਇਤ ਕੀਤੀ ਗਈ ਹੈ ਕਿ ਇਹ ਵਿਰੋਧ ਪ੍ਰਦਰਸ਼ਨ ਪੂਰੀ ਤਰ੍ਹਾਂ ਸ਼ਾਂਤਮਈ ਢੰਗ ਨਾਲ ਉਲੀਕਿਆ ਜਾਵੇਗਾ ਅਤੇ ਕਿਸੇ ਵੀ ਤਰ੍ਹਾਂ ਦੀ ਹਿੰਸਾ ਜਾਂ ਜ਼ਬਰਦਸਤੀ ਨਹੀਂ ਕੀਤੀ ਜਾਵੇਗੀ।
ਅਕਾਲੀ ਦਲ ਦੇ ਆਗੂਆਂ ਨੇ ਮੰਗ ਕੀਤੀ ਹੈ ਕਿ ਸੂਬਾ ਸਰਕਾਰ ਤੁਰੰਤ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰੇ ਅਤੇ ਪੀੜਤ ਪਰਿਵਾਰ ਨੂੰ ਜਲਦ ਤੋਂ ਜਲਦ ਇਨਸਾਫ਼ ਦਿੱਤਾ ਜਾਵੇ।
ਤਾਜ਼ਾ ਖ਼ਬਰਾਂ
Free
ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ 15 ਅਕਤੂਬਰ ਨੂੰ 'ਪੰਜਾਬ ਬੰਦ' ਦਾ ਪੂਰਨ ਸਮਰਥਨ - ਜਥੇ. ਲੋਪੋਕੇ
ਚੋਗਾਵਾਂ (ਅੰਮ੍ਰਿਤਸਰ), 14 ਅਕਤੂਬਰ (ਗੁਰਵਿੰਦਰ ਸਿੰਘ ਕਲਸੀ) - ਪੰਜਾਬ ਦੇ ਦਿਨ-ਬ-ਦਿਨ ਵਿਗੜ ਰਹੇ ਹਾਲਾਤ ਅਤੇ ਅਮਨ-ਕਾਨੂੰਨ ਦੀ ਮਾੜੀ ਸਥਿਤੀ...
ਅਜੀਤ ਡੈਸਕ
14-10-2026