15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਸ਼ੇਰਗੜ੍ਹ ਚੀਮਾ ਵਿਖੇ ਬੰਦ ਦੇ ਸਮਰਥਨ ’ਚ ਲੋਕਾਂ ਵੱਲੋਂ ਸੜਕ ’ਤੇ ਧਰਨਾ

ਸੰਦੌੜ , 15 ਅਕਤੂਬਰ (ਜਸਵੀਰ ਸਿੰਘ ਜੱਸੀ): ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਵਾਲੇ ਪਰਮਿੰਦਰ ਸਿੰਘ ਝੋਟਾ ਦੀ ਮੌਤ ਦੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਜ਼ਿਲਾ ਮਲੇਰਕੋਟਲਾ ਦੇ ਪਿੰਡ ਸ਼ੇਰਗੜ੍ਹ ਚੀਮਾ ਵਿਖੇ ਲੋਕਾਂ ਨੇ ਬੰਦ ਦੇ ਸਮਰਥਨ ਵਿੱਚ ਸੜਕ ’ਤੇ ਧਰਨਾ ਲਗਾਇਆ। ਇਸ ਦੌਰਾਨ ਧਰਨਾਕਾਰੀਆਂ ਨੇ ਪਰਮਿੰਦਰ ਸਿੰਘ ਝੋਟਾ ਦੀ ਮੌਤ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ।

Ad Position 21
No active advertisement
ਅਜੀਤ ਡੈਸਕ 15-10-2026

ਸੰਦੌੜ , 15 ਅਕਤੂਬਰ (ਜਸਵੀਰ ਸਿੰਘ ਜੱਸੀ): ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਵਾਲੇ ਪਰਮਿੰਦਰ ਸਿੰਘ ਝੋਟਾ ਦੀ ਮੌਤ ਦੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਜ਼ਿਲਾ ਮਲੇਰਕੋਟਲਾ ਦੇ ਪਿੰਡ ਸ਼ੇਰਗੜ੍ਹ ਚੀਮਾ ਵਿਖੇ ਲੋਕਾਂ ਨੇ ਬੰਦ ਦੇ ਸਮਰਥਨ ਵਿੱਚ ਸੜਕ ’ਤੇ ਧਰਨਾ ਲਗਾਇਆ। ਇਸ ਦੌਰਾਨ ਧਰਨਾਕਾਰੀਆਂ ਨੇ ਪਰਮਿੰਦਰ ਸਿੰਘ ਝੋਟਾ ਦੀ ਮੌਤ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ।

ਧਰਨੇ ਦੌਰਾਨ ਲੋਕਾਂ ਨੇ ਕਿਹਾ ਕਿ ਪਰਮਿੰਦਰ ਸਿੰਘ ਝੋਟਾ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰ ਰਿਹਾ ਸੀ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਦਾ ਸੀ। ਉਨ੍ਹਾਂ ਦੇ ਦੋਸ਼ਾਂ ਅਨੁਸਾਰ, ਮੈਡੀਕਲ ਨਸ਼ਾ ਵੇਚਣ ਵਾਲੇ ਇੱਕ ਵਿਅਕਤੀ ਵੱਲੋਂ ਉਸ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ।

ਧਰਨਾਕਾਰੀਆਂ ਨੇ ਕਿਹਾ ਕਿ ਨਸ਼ਿਆਂ ਕਾਰਨ ਪੰਜਾਬ ਦੀ ਨੌਜਵਾਨ ਪੀੜ੍ਹੀ ਦਾ ਭਵਿੱਖ ਖ਼ਤਰੇ ਵਿੱਚ ਪੈ ਰਿਹਾ ਹੈ। ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਵਿਅਕਤੀਆਂ ਦੀ ਸੁਰੱਖਿਆ ਯਕੀਨੀ ਬਣਾਉਣਾ ਅਤੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਨਾ ਸਮੇਂ ਦੀ ਮੁੱਖ ਲੋੜ ਹੈ।

ਉਨ੍ਹਾਂ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਖ਼ਤ ਸਜ਼ਾਵਾਂ ਦਿਵਾਈਆਂ ਜਾਣ, ਤਾਂ ਜੋ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲ ਸਕੇ ਅਤੇ ਸਮਾਜ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ

Ad Position 22
No active advertisement
ਪਿਛਲੀ ਖ਼ਬਰ ਖੰਨਾ ਵਿੱਚ ਬੰਦ ਨੂੰ ਭਰਪੂਰ ਸਮਰਥਨ ਅਗਲੀ ਖ਼ਬਰ ਪੰਜਾਬ ਬੰਦ ਦੌਰਾਨ ਭਾਕਿਯੂ ਏਕਤਾ ਆਜ਼ਾਦ ਨੇ ਬੌੜਾਂ ਗੇਟ ਚੌਂਕ ਜਾਮ ਕਰਕੇ ਕੀਤਾ ਪ੍ਰਦਰਸ਼ਨ
Ad Position 24